Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ : ਅਨਿਲ ਵਿੱਜ

ਅੰਬਾਲਾ ਤੋਂ ਉਡਾਣ ਭਰਨ ਨੂੰ ਤਿਆਰ ਏਅਰਪੋਰਟ, ਸੁਰੱਖਿਆ ਅਤੇ ਤਕਨੀਕੀ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਆਦੇਸ਼ - ਅਨਿਲ ਵਿੱਜ

Anil Vij, Haryana, Ambala, Bharatiya Janata Party, BJP, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 16 Apr 2026

Last updated on: Apr 17, 2026, 12:16 IST

ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਕੈਂਟ ਵਿੱਚ ਬਣੇ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ। ਇਸ ਸਬੰਧੀ ਅੱਜ ਹਰਿਆਣਾ ਸਿਵਲ ਏਵੀਏਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਵਿੱਚ ਏਅਰਪੋਰਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਅੰਬਾਲਾ ਕੈਂਟ ਏਅਰਪੋਰਟ ਦਾ ਦੌਰਾ ਕਰੇਗੀ ਤਕਨੀਕੀ ਟੀਮ - ਵਿੱਜ

ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਏਅਰਪੋਰਟ ਦਾ ਨਿਰੀਖਣ ਕੀਤਾ ਜਾਵੇ, ਤਾਂ ਜੋ ਤਕਨੀਕੀ ਤੌਰ 'ਤੇ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਸੀਸੀਟੀਵੀ ਇੰਸਟਾਲੇਸ਼ਨ, ਕੰਟਰੋਲ ਰੂਮ ਦੀ ਸਥਾਪਨਾ, ਸੁਰੱਖਿਆ ਪ੍ਰਬੰਧ, ਆਨਲਾਈਨ ਯੂਪੀਐਸ, ਛੋਟੇ ਸਿਵਲ ਕੰਮ ਅਤੇ ਦਫਤਰੀ ਲੋੜਾਂ ਨਾਲ ਜੁੜੇ ਹੋਰ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਸ ਦੇ ਨਾਲ ਹੀ ਸਟਾਫ ਅਤੇ ਵਾਹਨਾਂ ਦੀ ਉਪਲਬਧਤਾ ਨੂੰ ਲੈ ਕੇ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਦੂਜੇ ਪਾਸੇ, ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਕਾਰਗੋ ਦੀ ਸਹੂਲਤ ਲਈ ਆਫ-ਏਅਰਪੋਰਟ ਏਅਰ ਟਰਮੀਨਲ ਸਥਾਪਿਤ ਕਰਨ ਦੇ ਸਬੰਧ ਵਿੱਚ ਵੀ ਨਿਰਦੇਸ਼ ਦਿੱਤੇ।

ਅੰਬਾਲਾ ਕੈਂਟ ਵਿੱਚ ਏਅਰਪੋਰਟ ਸਥਾਪਿਤ ਹੋਣ ਨਾਲ ਵਪਾਰਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ - ਵਿੱਜ

ਊਰਜਾ ਮੰਤਰੀ ਨੇ ਕਿਹਾ ਕਿ ਅੰਬਾਲਾ ਕੈਂਟ ਇੱਕ ਪ੍ਰਮੁੱਖ ਜੰਕਸ਼ਨ ਹੈ ਅਤੇ ਇੱਥੋਂ ਹਵਾਈ ਸੇਵਾਵਾਂ ਸ਼ੁਰੂ ਹੋਣ 'ਤੇ ਆਸ-ਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕੁਰੂਕਸ਼ੇਤਰ, ਯਮੁਨਾਨਗਰ, ਕੈਥਲ, ਕਰਨਾਲ ਅਤੇ ਪਾਣੀਪਤ ਸਮੇਤ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਅੰਦਰ ਸਥਿਤ ਹੋਣ ਕਾਰਨ ਯਾਤਰੀਆਂ ਨੂੰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਵੇਗੀ।

ਡੋਮੇਸਟਿਕ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਖੇਤਰ ਵਿੱਚ ਪ੍ਰਤੱਖ ਅਤੇ ਅਪ੍ਰਤੱਖ ਤੌਰ 'ਤੇ ਰੋਜ਼ਗਾਰ ਦੇ ਮੌਕੇ ਵਧਣਗੇ - ਵਿੱਜ

ਸ੍ਰੀ ਵਿੱਜ ਨੇ ਦੱਸਿਆ ਕਿ ਅੰਬਾਲਾ ਤੋਂ ਅਯੋਧਿਆ ਲਈ ਪ੍ਰਸਤਾਵਿਤ ਉਡਾਣ ਨੂੰ ਲੈ ਕੇ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਹੈ ਅਤੇ ਉਡਾਣ ਸ਼ੁਰੂ ਹੋਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਸ੍ਰੀ ਵਿੱਜ ਨੇ ਦੱਸਿਆ ਕਿ ਅੰਬਾਲਾ ਤੋਂ ਸ਼੍ਰੀਨਗਰ ਰੂਟ 'ਤੇ ਇੱਕ ਕੰਪਨੀ ਨੂੰ ਕੰਮ ਦਿੱਤਾ ਜਾ ਰਿਹਾ ਹੈ ਜਦਕਿ ਅੰਬਾਲਾ-ਲਖਨਊ ਵਰਗੇ ਸ਼ਹਿਰਾਂ ਲਈ ਵੱਖ-ਵੱਖ ਏਅਰਲਾਈਨ ਕੰਪਨੀਆਂ ਨੇ ਅਪਲਾਈ ਕੀਤਾ ਹੈ, ਜਿਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ, ਇਸ ਡੋਮੇਸਟਿਕ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਖੇਤਰ ਵਿੱਚ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ।

ਸ੍ਰੀ ਵਿੱਜ ਨੇ ਡੋਮੇਸਟਿਕ ਏਅਰਪੋਰਟ ਦਾ ਕੀਤਾ ਨਿਰੀਖਣ, ਦਿੱਤੇ ਜ਼ਰੂਰੀ ਨਿਰਦੇਸ਼

ਮੀਟਿੰਗ ਤੋਂ ਪਹਿਲਾਂ ਸ੍ਰੀ ਵਿੱਜ ਨੇ ਡੋਮੇਸਟਿਕ ਏਅਰਪੋਰਟ, ਅੰਬਾਲਾ ਕੈਂਟ ਦਾ ਨਿਰੀਖਣ ਕੀਤਾ ਅਤੇ ਪੀਡਬਲਯੂਡੀ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਸਮੀਖਿਆ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਏਅਰਪੋਰਟ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ। ਨਿਰੀਖਣ ਦੌਰਾਨ ਮੰਤਰੀ ਨੇ ਯਾਤਰੀਆਂ ਦੀਆਂ ਸਹੂਲਤਾਂ ਜਿਵੇਂ ਆਉਣ-ਜਾਣ, ਖਾਣ-ਪੀਣ, ਬੈਠਣ ਦੇ ਪ੍ਰਬੰਧ, ਵਾਹਨ ਪਾਰਕਿੰਗ ਅਤੇ ਲਗਾਏ ਗਏ ਉਪਕਰਨਾਂ, ਜਿਨ੍ਹਾਂ ਵਿੱਚ ਬੈਗੇਜ ਸਕੈਨਰ ਆਦਿ ਸ਼ਾਮਲ ਹਨ, ਬਾਰੇ ਜਾਣਕਾਰੀ ਲਈ।

ਊਰਜਾ ਮੰਤਰੀ ਅਨਿਲ ਵਿਜ ਦੇ ਯਤਨਾਂ ਸਦਕਾ ਬਣਿਆ ਡੋਮੇਸਟਿਕ ਏਅਰਪੋਰਟ

ਵਰਨਣਯੋਗ ਹੈ ਕਿ ਇਸ ਡੋਮੇਸਟਿਕ ਏਅਰਪੋਰਟ ਦੇ ਨਿਰਮਾਣ ਲਈ ਅੰਬਾਲਾ ਕੈਂਟ ਏਅਰਫੋਰਸ ਸਟੇਸ਼ਨ ਦੇ ਨੇੜੇ ਰੱਖਿਆ ਮੰਤਰਾਲੇ ਤੋਂ ਲਗਭਗ 20 ਏਕੜ ਜ਼ਮੀਨ 133 ਕਰੋੜ ਰੁਪਏ ਵਿੱਚ ਪ੍ਰਾਪਤ ਕੀਤੀ ਗਈ ਸੀ। ਲਗਭਗ 18 ਕਰੋੜ ਰੁਪਏ ਦੀ ਲਾਗਤ ਨਾਲ ਏਅਰਪੋਰਟ ਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਲੋੜੀਂਦੇ ਉਪਕਰਨ ਸਥਾਪਿਤ ਕੀਤੇ ਗਏ ਹਨ।

ਮੀਟਿੰਗ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਜੀ. ਅਨੁਪਮਾ, ਵਧੀਕ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਲੋਹਾਨ, ਪ੍ਰੋਜੈਕਟ ਡਾਇਰੈਕਟਰ ਗਰੁੱਪ ਕੈਪਟਨ ਏ.ਐਸ. ਗਿੱਲ ਅਤੇ ਸਲਾਹਕਾਰ (ਯੋਜਨਾ) ਸ੍ਰੀ ਐਮ.ਐਸ. ਦੂਹਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੋਜ਼ੂਦ ਸਨ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD