Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ : ਨਾਇਬ ਸਿੰਘ ਸੈਣੀ

ਸੂਬੇ ਦੀ ਨਵਗਠਨ ਬੋਰਡ ਸਮਿਤੀਆਂ ਦੇ ਮੈਂਬਰਾਂ ਨਾਲ ਵੀਡੀਓ ਕਾਨਫ੍ਰੈਂਸਿੰਗ ਨਾਲ ਹੋਏ ਰੁਬਰੂ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਚੰਡੀਗੜ੍ਹ , 16 Apr 2026

Last updated on: Apr 17, 2026, 12:20 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਸੂਬੇ ਦੇ ਸਾਰੇ ਨਗਰ ਨਿਗਮ ਸੰਸਥਾਨਾ ਵਿੱਚ ਆਉਣ ਵਾਲੀ ਇੱਕ ਮਈ, 2026 ਤੋਂ ਦੋ ਹਫਤੇ ਲਈ ਸਪੈਸ਼ਲ ਸਵੱਛਤਾ ਮੁਹਿੰਮ ਚਲਾਈ ਜਾਵੇਗੀ, ਇਸ ਮੁਹਿੰਮ ਤੋਂ ਇਲਾਵਾ ਸਾਲਭਰ ਚੱਲਣ ਵਾਲੇ ਸਫਾਈ ਕੰਮਾਂ ਵਿੱਚ ਵਾਰਡ ਸਮਿਤੀ ਦੇ ਮੈਂਬਰਾਂ ਦੀ ਅਹਿਮ ਭੁਮਿਕਾ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਆਪਣੀ ਜਿਮੇਵਾਰੀ ਸਮਝਕਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਵੱਛ ਭਾਰਤ ਮਿਸ਼ਨ ਦੇ ਵਿਜਨ ਨੂੰ ਟੀਚੇ ਤੱਕ ਪਹੁੰਚਾਉਣਾ ਹੈ। 

ਸਵੱਛਤਾ ਦੇ ਮਾਮਲੇ ਵਿੱਚ ਬਿਹਤਰੀਨ ਕੰਮ ਕਰਨ ਵਾਲੇ ਵਾਰਡਾਂ ਨੂੰ ਰੈਂਕਿੰਗ ਦੇ ਆਧਾਰ 'ਤੇ ਉਨ੍ਹਾਂ ਨੂੰ ਇੰਸੇਂਟਿਵ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਹਿਰੀ ਸਥਾਨਕ ਨਿਗਮਾਂ ਵਿੱਚ ਨਵਗਠਨ ਵਾਰਡ ਸਮਿਤੀਆਂ ਦੇ ਮੈਂਬਰਾਂ ਨਾਲ ਰੁਬਰੂ ਹੋ ਰਹੇ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਮੈਂਬਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਫਾਈ ਵਿਵਸਥਾ ਲੋਕਾਂ ਦੀ ਸਹਿਭਾਗਤਾ ਨਾਲ ਹੀ ਸੰਭਵ ਹੈ, ਕਿਉਂਕਿ ਜੋਦੋਂ ਤੱਕ ਹਰੇਕ ਵਿਅਕਤੀ ਸਵੱਛਤਾ ਦੀ ਖੁਦ ਜਿਮੇਵਾਰੀ ਨਹੀਂ ਲਵੇਗਾ ਉਦੋਂ ਤੱਕ ਇਸ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣਾ ਸੰਭਵ ਨਹੀਂ ਹੈ। ਉਨ੍ਹਾਂ ਨੇ ਸਮਿਤੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਊਹ ਆਪਣੇ-ਆਪਣੇ ਖੇਤਰ ਦੇ ਸ਼ਹਿਰੀ ਨਗਰ ਨਿਗਮ ਵਿੱਚ ਕੂੜਾ ਉਠਾਉਣ ਵਾਲੇ ਠੇਕੇਦਾਰ ਨਾਲ ਮਿਲ ਕੇ ਉਨ੍ਹਾਂ ਦੇ ਵਾਹਨ ਦਾ ਰੂਟ ਪਲਾਨ ਇਸ ਤਰ੍ਹਾ ਨਾਲ ਤਿਆਰ ਕਰਨ ਕਿ ਹਰ ਘਰ ਤੱਕ ਵਾਹਨ ਪਹੁੰਚਣ ਅਤੇ ਸਾਰੇ ਘਰਾਂ ਦਾ ਸਮੇਂ 'ਤੇ ਕੂੜਾ ਉਠਾਨ ਯਕੀਨੀ ਹੋ ਸਕੇ।

ਉਨ੍ਹਾਂ ਨੇ ਇੰਨ੍ਹਾਂ ਮੈਂਬਰਾਂ ਨਾਲ ਸਵੱਛਤਾ ਮੁਹਿੰਮ ਲਈ ਸੁਝਾਅ ਦੇਣ ਲਈ ਵੀ ਪੇ੍ਰਰਿਤ ਕੀਤਾ ਅਤੇ ਕਿਹਾ ਕਿ ਚੰਗੇ ਸੁਝਾਆਂ 'ਤੇ ਗੌਰ ਕਰ ਕੇ ਉਨ੍ਹਾਂ ਨੂੰ ਕੰਮ ਵਿੱਚ ਸ਼ਾਮਿਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਾਰਡ ਸਮਿਤੀ ਦੇ ਇੰਨ੍ਹਾਂ ਮੈਂਬਰਾਂ ਨੂੰ ਜਨਤਾ ਅਤੇ ਸਰਕਾਰ ਦੇ ਵਿਚਕਾਰ ਇੱਕ ਸੇਤੂ ਦੱਸਦੇ ਹੋਏ ਕਿਹਾ ਕਿ ਜੇਕਰ ਕੋਈ ਅਧਿਕਾਰੀ ਕੂੜੈ ਦੇ ਉਠਾਨ ਨਾਲ ਸਬੰਧਿਤ ਉਨ੍ਹਾਂ ਦੀ ਸ਼ਿਕਾਇਤ ਨਹੀਂ ਸੁਣਦਾ ਹੈ ਤਾਂ ਰਾਜ ਮੁੱਖ ਦਫਤਰ 'ਤੇ ਇੱਕ ਹੈਲਪਲਾਇਨ ਨੰਬਰ ਵੀ ਦਿੱਤਾ ਜਾਵੇਗਾ ਜਿਸ 'ਤੇ ਉਹ ਆਪਣੀ ਸ਼ਿਕਾਇਤ ਉੱਚ ਪੱਧਰ ਤੱਕ ਪਹੁੰਚਾ ਸਕਦੇ ਹਨ।

ਮੁੱਖ ਮੰਤਰੀ ਨੇ ਲੋਕਾਂ ਵਿੱਚ ਸਵੱਛਤਾ ਦੇ ਪ੍ਰਤੀ ਜਾਗਰੁਕਤਾ ਫੈਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਕਿਹਾ ਕਿ ਨਿਰਧਾਰਿਤ ਸਥਾਨ ਦੀ ਬਜਾਏ ਹੋਰ ਸਥਾਨ 'ਤੇ ਕੁੜਾ ਸੁੱਟਣ ਵਾਲੇ ਨਾਗਰਿਕਾਂ ਨੂੰ ਸਮਝਾਉਣ, ਟੋਕਣ, ਫਿਰ ਹੌਲੀ-ਹੌਲੀ ਉਨ੍ਹਾਂ ਦਾ ਵੀ ਮੂਡ ਬਦਲਣ ਲੱਗੇਗਾ ਅਤੇ ਉਹ ਵੀ ਸਵੱਛਤਾ ਵਿੱਚ ਸਹਿਭਾਗੀ ਬਣ ਜਾਣਗੇ। ਉਨ੍ਹਾਂ ਨੇ ਨੁੱਕੜ ਨਾਟਕ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਨਾਲ ਵੀ ਜਾਗਰੁਕ ਕਰਨ ਦੀ ਗੱਲ ਕਹੀ।

ਉਨ੍ਹਾਂ ਨੇ ਵਾਰਡ ਸਮਿਤੀ ਦੇ ਮੈਂਬਰਾਂ ਨੂੰ ਮੇਰਾ ਵਾਰਡ, ਸਵੱਛ ਵਾਰਡ ਦੇ ਸੰਕਲਪ ਨੂੰ ਪੂਰਾ ਕਰਨ ਲਈ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇੰਨ੍ਹਾਂ ਮੈਂਬਰਾਂ ਦੀ ਸ਼ਿਕਾਇਤਾਂ ਦਾ ਹੱਲ ਪ੍ਰਾਥਮਿਕਤਾ ਆਧਾਰ 'ਤੇ ਕਰਨ ਲਈ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਨੇ ਮੈਂਬਰਾਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸਾਰੀ ਕਮਿਉਨਿਟੀਆਂ ਦੇ ਵਿੱਚ ਸ਼ਾਂਤੀ, ਸੁਹਿਰਦਾ ਅਤੇ ਭਾਈਚਾਰਾ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਬਲਿਕ ਪਾਰਕ, ਸਟ੍ਰੀਟ ਲਾਇ, ਸਟੇਡੀਅਮ, ਸਰਕਾਰੀ ਹਸਪਤਾਲਾਂ ਵਿੱਚ ਵੀ ਸਵੱਛਤਾ ਦਾ ਧਿਆਨ ਆਕਰਸ਼ਿਤ ਕਰਨ ਨੂੰ ਕਿਹਾ। ਉਨ੍ਹਾਂ ਨੇ ਯੋਗ ਵਿਅਕਤੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵੀ ਜਨਤਾ ਦੀ ਮਦਦ ਕਰਨ ਲਈ ਪੇ੍ਰਰਿਤ ਕੀਤਾ।

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਕੁਮਾਰ ਮੀਣਾ ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਮਿਸ਼ਨ ਡਾਇਰੈਕਟਰ ਸ੍ਰੀ ਸ਼ਾਸ਼ਵਤ ਸਾਂਗਵਾਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD