Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਿਲ੍ਹੇ ਦੇ ਅੱਠਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਨੂੰ ਪੂਨਮਦੀਪ ਕੌਰ ਨੇ ਕੀਤਾ ਸਨਮਾਨਿਤ

PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫ਼ਰੀਦਕੋਟ , 16 Apr 2026

Last updated on: Apr 17, 2026, 13:21 IST

ਜ਼ਿਲ੍ਹਾ ਫ਼ਰੀਦਕੋਟ ਵਿੱਚ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੌਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਟੌਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈਕ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਜਿਕਰਯੋਗ ਹੈ ਜਿਲ੍ਹੇ ਦੀਆਂ ਅੱਠਵੀਂ ਜਮਾਤੀ ਦੀਆਂ ਵਿਦਿਆਰਥਣਾਂ ਜਿੰਨਾ ਵਿੱਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਨੇ 600/600 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁੱਖੀਆ ਨੇ 598/600 ਅੰਕ ਲੈ ਕੇ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਪੰਜਗਰਾਈ ਕਲਾਂ ਅਤੇ ਮੁਸਕਾਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ, ਢੀਮਾਂਵਾਲੀ ਨੇ 585/600 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦਾ ਅਸਲ ਮੰਤਰ ਹੈ ਅਤੇ ਜ਼ਿਲ੍ਹੇ ਦੇ ਇਹ ਹੋਣਹਾਰ ਵਿਦਿਆਰਥੀ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਿਦਿਆਰਥੀ ਉੱਚੀਆਂ ਮੰਜਿਲਾਂ ਤੱਕ ਪਹੁੰਚਦੇ ਹਨ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਸਿੰਘ ਜੱਸੀ, ਪ੍ਰਿੰ. ਦੀਪਕ ਕੁਮਾਰ, ਹੈਡ ਮਾਸਟਰ ਰਵਿੰਦਰ ਸਿੰਘ, ਸੋਨੀ ਥਾਪਰ, ਕੁਸਮ ਕਾਲੜਾ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD