Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੁੱਖ ਮੰਤਰੀ ਪੰਜਾਬ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਗੁਰਮੀਤ ਸਿੰਘ ਖੁੱਡੀਆਂ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤੱਪਾ ਖੇੜਾ, ਕੱਟਿਆਂਵਾਲੀ, ਛਾਪਿਆਂਵਾਲੀ, ਬੁਰਜ ਸਿੱਧਵਾਂ ਤੇ ਕਬਰਵਾਲਾ ਵਿਖੇ 113.95 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੰਬੀ / ਸ੍ਰੀ ਮੁਕਤਸਰ ਸਾਹਿਬ , 16 Apr 2026

Last updated on: Apr 17, 2026, 13:25 IST

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਖੇਤੀਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 113. 95 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ।

ਸ. ਖੁੱਡਿਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਤੱਪਾ ਖੇੜਾ ਵਿਖੇ ਕਲਾਸ ਰੂਮ ਲਈ 9.55 ਰੁਪਏ, ਚਾਰ ਦਵਾਰੀ ਦੀ ਮਰੰਮਤ ਅਤੇ ਲੈਬ ਲਈ 20.81 ਲੱਖ ਰੁਪਏ ਅਤੇ ਸਰਕਾਰੀ ਹਾਈ ਸਕੂਲ ਦੀ ਸਾਇੰਸ ਰੂਮ ਜੋ 11 ਲੱਖ ਰੁਪਏ ਨਾਲ  ਤਿਆਰ ਹੋਇਆ ਹੈ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਸ. ਖੁੱਡੀਆ ਨੇ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੀ ਸਾਇੰਸ ਲੈਬ ਦਾ 11.00 ਲੱਖ ਰੁਪਏ , ਸਰਕਾਰੀ ਸੀਨੀਅਰ ਸਕੂਲ ਬੁਰਜ ਸਿੱਧਵਾਂ ਵਿਖੇ 24.57 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਿਆਂ ਅਤੇ ਸਾਇੰਸ ਲੈਬ ਦਾ ਉਦਘਾਟਨ ਕੀਤਾ।

ਸਿੱਖਿਆ ਕ੍ਰਾਂਤੀ ਤਹਿਤ ਸ. ਖੁੱਡੀਆ ਨੇ ਦੱਸਿਆ ਕੱਟਿਆਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ 7.51 ਲੱਖ ਰੁਪਏ ਨਾਲ ਤਿਆਰ ਕਰਵਾਇਆ ਗਿਆ ਹੈ, ਜਦ ਕਿ ਸਰਕਾਰੀ ਹਾਈ ਸਕੂਲ ਦੀ ਤੇ ਸਾਇੰਸ ਲੈਬ 11.00 ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬਰਵਾਲਾ ਦਾ ਇੱਕ ਕਮਰਾ ਬਨਾਉਣ ਲਈ ਅਤੇ ਸਾਇੰਸ ਲੈਬ ਬਨਾਉਣ ਲਈ  ਪੰਜਾਬ ਸਰਕਾਰ ਵਲੋਂ 18.51 ਲੱਖ ਰੁਪਏ ਖਰਚ ਕੀਤੇ ਗਏ ਹਨ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਯਾਦਵਿੰਦਰ ਸਿੰਘ ਮਾਨ, ਸਿੱਖਿਆ ਕੋਆਰਡੀਨੇਟਰ ਗੁਰਮਨ ਸਿੰਘ ਲਾਲ ਬਾਈ, ਸ੍ਰੀ ਗੁਰਲਾਲ ਸਿੰਘ ਵੜਿੰਗ, ਸੀਨੀਅਰ ਆਗੂ ਸੁਖਪਾਲ ਸਿੰਘ ਬੁਰਜਾਂ, ਸੁਰਿੰਦਰ ਸਿੰਘ ਸਰਪੰਚ ਭਾਗੂ, ਹਰਜਿੰਦਰ ਸਿੰਘ ਖੁੱਡੀਆ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ, ਰਵੀ ਬਰਾੜ, ਜੋਗਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਬਰਾੜ, ਪੋਪੀ ਬਰਾੜ, ਕਰਨ ਅਰੋੜਾ ਕੋਆਰਡੀਨੇਟ ਆਮ ਆਦਮੀ ਪਾਰਟੀ, ਕੁਲਦੀਪ ਕੌਰ ਪ੍ਰਿੰਸੀਪਲ ਸਰਕਾਰੀ ਪ੍ਰਾਇਮਰੀ ਸਕੂਲ ਤੱਪਾ ਖੇੜਾ, ਯਾਦਵਿੰਦਰ ਸਿਘ ਮਾਨ, ਜਸਨਦੀਪ ਸਿੰਘ ਸੀਨਾ ਸਰਪੰਚ ਛਾਪਿਆਵਾਲੀ, ਡਾ.ਦੀਪਕਾ ਗਰਗ ਪ੍ਰਿੰਸੀਪਲ ਛਾਪਿਆਵਾਲੀ, ਰਣਜੀਤ ਸਿੰਘ ਸਰਪੰਚ ਬੁਰਜ ਸਿੱਧਵਾ, ਸੁਖਪਾਲ ਸਿੰਘ, ਹਰਕਮਲ  ਸਿੰਘ ਪ੍ਰਿੰਸੀਪਲ,ਅਮਨਦੀਪ ਸਿੰਘ ਨੰਬਰਦਾਰ, ਗੁਰਚਰਨ ਸਿੰਘ ਕਾਕਾ, ਗੁਰਵਿੰਦਰ ਸਿਘ ਬਰਾੜ ਦਿਉਣ ਖੇੜਾ, ਲਾਲੀ ਕਰਮਗੜ੍ਹ, ਸਾਧਾ ਸਿੰਘ ਛਾਪਿਆਵਾਲੀ, ਸਤਨਾਮ ਸਿੰਘ ਸਰਪੰਚ ਸਰਾਵਾ ਬੋਦਲਾ ਬਲਜਿੰਦਰ ਸਿੰਘ ਸਰਪੰਚ ਕੱਟਿਆਵਾਲੀ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੂ, ਹਰਜੀਤ ਸਿਘ, ਸ਼ਮਸ਼ੇਰ ਸਿੰਘ ਲਾਡੀ, ਕੁਲਵਿੰਦਰ ਸਿੰਘ ਪ੍ਰਿੰਸੀਪਲ, ਨਿਰਮਲ ਸਿੰਘ ਪ੍ਰਧਾਨ ਪੈਸਟੀਸਾਈਡ ਯੂਨੀਅਨ, ਅਨੋਖ ਸਿੰਘ ਸਰਪੰਚ ਕਬਰਵਾਲਾ, ਪ੍ਰਿੰਸੀਪਲ ਪਲਵਿੰਦਰ ਸਿੰਘ, ਜਸਬੀਰ ਸਿੰਘ ਬਲਾਕ ਪ੍ਰਧਾਨ, ਪੀ.ਏ ਗੁਰਬਾਜ ਖੁੱਡੀਆ ਅਤੇ  ਮੋਹਿਤ ਸੋਨੀ ਮੀਡੀਆ ਇੰਚਾਰਜ  ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD