Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ; ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ : ਕੁਲਵੰਤ ਸਿੰਘ

ਬਾਕਰਪੁਰ ਸਕੂਲ ਵਿੱਚ 9.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Apr 2026

Last updated on: Apr 17, 2026, 14:58 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਭਗ 9.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰੇ ਦੇ ਉਦਘਾਟਨ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੂਰਤ ਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਹੁਣ ਮਾਪੇ ਵੀ ਪ੍ਰਾਈਵੇਟ ਸਕੂਲਾਂ ਦੀ ਥਾਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ, ਜੋ ਕਿ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੀ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਲੱਖਾਂ ਲੋਕ ਰੋਜ਼ਾਨਾ ਲਾਭ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਵਾਲੀਆਂ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸਕੂਲਾਂ ਵਿੱਚ ਅਧਿਆਪਕਾਂ ਅਤੇ ਹੋਰ ਲੋੜੀਂਦੇ ਸਟਾਫ ਦੀ ਭਰਤੀ ਕਰਕੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਿੰਡ ਬਾਕਰਪੁਰ ਦੇ ਇਸ ਸਕੂਲ ਦੀ ਇਮਾਰਤ ਨੂੰ ਜਲਦੀ ਹੀ ਰੀ-ਡਿਜ਼ਾਇਨ ਕਰਕੇ ਆਧੁਨਿਕ ਸੁਵਿਧਾਵਾਂ ਨਾਲ ਨਵੀਂ ਇਮਾਰਤ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਸਕੂਲਾਂ ਅਤੇ ਕਾਲਜਾਂ ਦੇ ਦੌਰੇ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਕੀਤਾ ਜਾਂਦਾ ਹੈ, ਜਿਸ ਨਾਲ ਸਿੱਖਿਆ ਸੰਸਥਾਵਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉੱਚ ਸਿੱਖਿਆ ਅਤੇ ਮੁਕਾਬਲੇ ਵਿੱਚ ਅੱਗੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਗਿੰਨੀ ਦੁੱਗਲ, ਪ੍ਰਿੰਸੀਪਲ ਸੁਨੀਤਾ ਰਾਣੀ, ਡਾ. ਕੁਲਦੀਪ ਸਿੰਘ (ਹਲਕਾ ਕੋਆਰਡੀਨੇਟਰ ਬੀ ਸੀ ਵਿੰਗ), ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਸੁਰਜੀਤ ਸਿੰਘ, ਅਵਤਾਰ ਸਿੰਘ ਮੌਲੀ ਬੈਦਵਾਣ, ਰਾਜਵੀਰ ਕੌਰ ਬਾਲਕ ਪ੍ਰਧਾਨ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਵਤਾਰ ਸਿੰਘ ਮਟਰਾ, ਲੱਕੀ ਬਾਕਰਪੁਰ ਅਤੇ ਜਸਪਾਲ ਸਿੰਘ ਮਟੋਰ ਸਮੇਤ ਹੋਰ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD