Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ : ਪ੍ਰੋ. ਕਰਮਜੀਤ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇੇ ਪੰਜਾਬੀ ਅਧਿਐਨ ਸਕੂਲ ਵੱਲੋਂ ਮੱਧਕਾਲੀਨ ਪੰਜਾਬੀ ਸਾਹਿਤ ਪਾਸਾਰ ਅਤੇ ਪ੍ਰਸੰਗਿਕਤਾ ਵਿਸ਼ੇ ‘ਤੇ ਅਕਾਦਮਿਕ ਗੋਸ਼ਟੀ ਦਾ ਆਯੋਜਨ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 17 Apr 2026

Last updated on: Apr 17, 2026, 15:34 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਕਰਵਾਈ ਗਈ ਵਿਸ਼ੇਸ਼ ਅਕਾਦਮਿਕ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾ ਹੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਰਹੀ ਹੈ ਅਤੇ ਅਜੋਕੇ ਸਮੇੇਂ ਵਿਚ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯੂਨੀਵਰਸਿਟੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਫਰੀਦ ਜੀ ਅਤੇ ਹੋਰ ਅਧਿਆਤਮਕ ਸਖਸ਼ੀਅਤਾਂ ਦੀ ਬਾਣੀ ਸਾਨੂੰ ਆਤਮ ਚਿੰਤਨ ਕਰਨ ਲਈ ਪ੍ਰੇਰਿਤ ਕਰਦੀ ਹੈ। 

ਮੱਧਕਾਲੀਨ ਸਾਹਿਤ ਦੀ ਅਜੋਕੇ ਦੌਰ ਵਿੱਚ ਪ੍ਰਸੰਗਿਕਤਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੱੁਲ੍ਹੇ ਸ਼ਾਹ ਵਰਗੇ ਮਹਾਨ ਸ਼ਾਇਰਾਂ ਦਾ ਕਲਾਮ ਅੱਜ ਵੀ ਮਨੁੱਖਤਾ ਨੂੰ ਸਹੀ ਰਾਹ ਦਿਖਾਉਣ ਦੀ ਸਮਰੱਥਾ ਰੱਖਦਾ ਹੈ। ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਭਾਰਤ ਦੀ ਸਰਵਉੱਚ ਸਾਹਿਤਕ ਸੰਸਥਾ ਸਾਹਿਤ ਅਕਾਦੇਮੀ ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਇਸ ਅਕਾਦਮਿਕ ਗੋਸ਼ਟੀ ਦਾ ਮੁੱਖ ਵਿਸ਼ਾ ‘ਮੱਧਕਾਲੀਨ ਪੰਜਾਬੀ ਸਾਹਿਤ ਪਾਸਾਰ ਅਤੇ ਪ੍ਰਸੰਗਿਕਤਾ’ ਸੀ। 

ਇਸ ਮੌਕੇ ਡਾ. ਮਨਜਿੰਦਰ ਸਿੰਘ, ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਬੂਟੇ ਭੇਟ ਕਰਕੇ ਰਸਮੀ ਤੌਰ ਤੇ ਸਵਾਗਤ ਕੀਤਾ। ਇਸ ਉਪਰੰਤ ਸਾਹਿਤ ਅਕਾਦੇਮੀ ਦੇ ਪੰਜਾਬੀ ਸਲਾਹਕਾਰ ਬੋਰਡ ਦੇ ਕਨਵੀਨਰ ਰਵੇਲ ਸਿੰਘ ਨੇ ਗੋਸ਼ਟੀ ਦੇ ਮੁੱਢਲੇ ਸ਼ਬਦ ਪੇਸ਼ ਕਰਦਿਆਂ ਕਿਹਾ ਕਿ ਮੱਧਕਾਲੀਨ ਪੰਜਾਬੀ ਸਾਹਿਤ ਜਿਸ ਵਿੱਚ ਸੂਫੀ-ਕਾਵਿ,ਗੁਰਮਤਿ-ਕਾਵਿ,ਕਿੱਸਾ-ਕਾਵਿ ਅਤੇ ਬੀਰ-ਕਾਵਿ ਸ਼ਾਮਲ ਹਨ,ਸਾਡੀ ਅਜੋਕੀ ਮਾਨਸਿਕਤਾ ਅਤੇ ਸਾਹਿਤਕ ਬਣਤਰ ਦੀ ਜੜ੍ਹ ਹੈ।

ਉਨ੍ਹਾਂ ਨੇ ਆਪਣੇ ਸਵਾਗਤੀ ਸ਼ਬਦਾਂ ਵਿੱਚ ਸਾਹਿਤ ਅਕਾਦੇਮੀ ਦੇ ਕੰਮਕਾਜ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਅਕਾਦੇਮੀ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਜਦੋਂ ਤੱਕ ਅਸੀਂ ਆਪਣੀਆਂ ਬਹੁ-ਸਭਿਆਚਾਰ ਵਾਲੀਆਂ ਮੱਧਕਾਲੀ ਜੜ੍ਹਾਂ ਨਾਲ ਨਹੀਂ ਜੁੜਦੇ,ਉਦੋਂ ਤੱਕ ਅਸੀਂ ਅਜੋਕੇ ਸਾਹਿਤਕ ਰੁਝਾਨਾਂ ਨੂੰ ਸਹੀ ਅਰਥਾਂ ਵਿੱਚ ਨਹੀਂ ਸਮਝ ਸਕਦੇ।

ਮੁੱਖ ਮਹਿਮਾਨ ਵਜੋਂ ਸ਼ਾਮਿਲ ਸਾਹਿਤ ਅਕਾਦੇਮੀ ਦੇ ਪ੍ਰਧਾਨ ਮਾਧਵ ਕੌਸ਼ਿਕ ਨੇ ਆਪਣੇ ਸੰਬੋਧਨ ਵਿੱਚ ਭਾਰਤੀ ਸਾਹਿਤ ਦੇ ਵਿਸ਼ਾਲ ਕੈਨਵਸ ਉੱਤੇ ਪੰਜਾਬੀ ਸਾਹਿਤ ਦੀ ਵਿਲੱਖਣ ਪਛਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀ ਦਾ ਮੱਧਕਾਲੀਨ ਸਾਹਿਤ ਮਾਨਵਵਾਦ ਅਤੇ ਵਿਸ਼ਵ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ ਜੋ ਕਿ ਅੱਜ ਦੇ ਸੰਘਰਸ਼ਾਂ ਭਰੇ ਦੌਰ ਵਿੱਚ ਹੋਰ ਵੀ ਵਧੇਰੇ ਸਾਰਥਕ ਹੈ। ਇਸ ਸੈਸ਼ਨ ਵਿੱਚ ਕੁੰਜੀਵਤ ਭਾਸ਼ਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ ਐਮੀਨੈਂਸ ਮਨਮੋਹਨ ਸਿੰਘ ਨੇ ਦਿੱਤਾ। 

ਉਨ੍ਹਾਂ ਨੇ ਆਪਣੇ ਗੰਭੀਰ ਅਤੇ ਖੋਜ-ਭਰਪੂਰ ਭਾਸ਼ਣ ਰਾਹੀਂ ਮੱਧਕਾਲੀਨ ਪੰਜਾਬੀ ਸਾਹਿਤ ਦੇ ਵੱਖ-ਵੱਖ ਪਾਸਾਰਾਂ ਨੂੰ ਅਕਾਦਮਿਕ ਦ੍ਰਿਸ਼ਟੀਕੋਣ ਤੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੱਧਕਾਲੀ ਪੰਜਾਬੀ ਸਾਹਿਤ ਦੇ ਆਪਣੇ ਡੂੰਘੇ ਦਾਰਸ਼ਨਿਕ ਸੰਦਰਭ ਹਨ ਜਿਹੜੇ ਸਥਾਨਕ ਭਾਸ਼ਾ ਵਿਚ ਸੁਹਜਾਤਮਕ ਢੰਗ ਨਾਲ ਪ੍ਰਸਤੁਤ ਕੀਤੇ ਗਏ ਹਨ। 

ਇਹ ਸਾਹਿਤ ਹਰ ਪ੍ਰਕਾਰ ਦੀ ਅਸਮਾਨਤਾ ਦਾ ਵਿਰੋਧ ਕਰਦਾ ਹੋਇਆ ਜ਼ੁਲਮ ਖ਼ਿਲਾਫ਼ ਇਕ ਚੁਨੌਤੀ ਵਜੋਂ ਉਜਾਗਰ ਹੁੰਦਾ ਹੈ। ਉਹਨਾਂ ਮੱਧਕਾਲੀ ਸਾਹਿਤ ਦੀ ਖੋਜ ਦੀ ਉਪੇਖਿਆ ਉੱਤੇ ਚਿੰਤਾ ਪ੍ਰਗਟ ਕੀਤੀ।ਪਹਿਲੇ ਸੈਸ਼ਨ ਦੇ ਅੰਤ ਵਿੱਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਮਨਜਿੰਦਰ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। 

ਉਹਨਾਂ ਕਿਹਾ ਕਿ ਮੱਧਕਾਲੀ ਸਾਹਿਤ ਸਥਾਨਕ ਮੁਹਾਵਰੇ ਵਿਚ ਜਟਿਲ ਅੰਤਰਦ੍ਰਿਸ਼ਟੀਆਂ ਪ੍ਰਸਤੁਤ ਕਰਦਾ ਹੈ। ਪੂਰੇ ਉਦਘਾਟਨੀ ਸੈਸ਼ਨ ਦਾ ਸੰਚਾਲਨ ਅਸਿਸਟੈਂਟ ਪ੍ਰੋਫੈਸਰ ਬਲਜੀਤ ਕੌਰ ਰਿਆੜ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਪਹਿਲੇ ਸੈਸ਼ਨ ਦੀ ਪ੍ਰਧਾਨਗੀ ਉੱਘੀ ਸਾਹਿਤਕਾਰ ਜਸਪਾਲ ਕੌਰ ਕਾਂਗ ਨੇ ਕੀਤੀ। 

ਸ੍ਰੀਮਤੀ ਵਨੀਤਾ ਨੇ ਆਪਣੇ ਪਰਚੇ ਬਾਰੇ ਕਿਹਾ ਕਿ ਮੱਧਕਾਲੀ ਸਾਹਿਤ ਵਿਿਭੰਨ ਸੂਖਮ ਅਤੇ ਪ੍ਰਦਰਸ਼ਨ ਕਲਾਵਾਂ ਦਾ ਸੰਗਮ ਹੈ। ਉਹਨਾਂ ਗੁਰਬਾਣੀ ਦੇ ਵਿਸ਼ੇਸ਼ ਪ੍ਰਸੰਗ ਵਿਚ ਨ੍ਰਿਤ ਕਲਾ ਦਾ ਵਿਸਤ੍ਰਿਤ ਵੇਰਵਾ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਨ੍ਰਿਤ ਆਪਣੇ ਸ਼ਾਹਕਾਰ ਰੂਪ ਵਿਚ ਪਰਮ ਆਨੰਦ ਦੀ ਪ੍ਰਾਪਤੀ ਲਈ ਇੱਛੁਕ ਹੁੰਦਾ ਹੈ ਇਸ ਲਈ ਗੁਰਬਾਣੀ ਵਿਚ ਨ੍ਰਿਤ ਦੇ ਸੰਕਲਪ ਦੀ ਤਲਾਸ਼ ਕਾਫ਼ੀ ਦਿਲਚਸਪ ਮੁੱਦਾ ਹੈ।

ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਗੁਰਬਾਣੀ ਦਾ ਅਦਵੈਤਵਾਦੀ ਨਜ਼ਰੀਆ ਵਿਿਭੰਨ ਅਧਿਆਤਮਕ, ਰਾਜਨੀਤਕ ਅਤੇ ਸਮਾਜਿਕ ਮਸਲਿਆਂ ਦਾ ਸਮਾਧਾਨ ਪੇਸ਼ ਕਰਦਾ ਹੈ। ਅੱਗੇ ਜਾ ਕੇ ਇਹ ਅਦਵੈਤ ਹੀ ਮਨੋਵਿਿਗਆਨਕ ਤੌਰ ਉੱਤੇ ਹਉਮੈ ਦਾ ਖਾਤਮਾ ਕਰਦਾ ਦ੍ਰਿਸ਼ਟੀਗੋਚਰ ਹੁੰਦਾ ਹੈ। ਅਵਤਾਰ ਸਿੰਘ ਨੇ ਕਿਹਾ ਕਿ ਮੱਧਕਾਲੀ ਸਾਹਿਤ ਧਰਮ,ਅਰਥ,ਕਾਮ ਅਤੇ ਮੋਕਸ਼ ਦੇ ਆਪਸੀ ਸਮਿਨਵੈ ਰਾਹੀਂ ਜ਼ਿੰਦਗੀ ਵਿਚ ਤਵਾਜ਼ਨ ਰੱਖਣ ਦੇ ਆਹਰ ਕਰਦਾ ਹੈ। 

ਇਹ ਪੁਰਸ਼ਾਰਥ ਮਨੁੱਖੀ ਜੀਵਨ ਨੂੰ ਇੱਕ ਅਜਿਹੀ ਸੰਪੂਰਨ ਦਿਸ਼ਾ ਪ੍ਰਦਾਨ ਕਰਦਾ ਹੈ ਜਿੱਥੇ ਸੰਸਾਰਿਕ ਸੁੱਖਾਂ ਅਤੇ ਅਧਿਆਤਮਿਕ ਵਿਕਾਸ ਵਿੱਚ ਸੁਮੇਲ ਸਥਾਪਿਤ ਹੁੰਦਾ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਜਸਪਾਲ ਕੌਰ ਕਾਂਗ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਪੇਸ਼ ਕੀਤੇ ਗਏ ਵਿਚਾਰ ਮੱਧਕਾਲੀ ਸਾਹਿਤ ਅਤੇ ਗੁਰਬਾਣੀ ਦੇ ਡੂੰਘੇ ਪਾਸਾਰਾਂ ਨੂੰ ਬਾਖ਼ੂਬੀ ਉਜਾਗਰ ਕਰਦੇ ਹਨ। 

ਪਰਚਾ ਪ੍ਰਸਤੁਤ ਕਰਨ ਵਾਲੇ ਵਿਦਵਾਨਾਂ ਨੇ ਸਿੱਧ ਕਰ ਦਿੱਤਾ ਹੈ ਕਿ ਸਾਡਾ ਅਮੀਰ ਵਿਰਸਾ ਅੱਜ ਵੀ ਉਨਾ ਹੀ ਪ੍ਰਸੰਗਿਕ ਹੈ ਜਿੰਨਾ ਸਦੀਆਂ ਪਹਿਲਾਂ ਸੀ। ਉਹਨਾਂ ਸਮੂਹ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਵਿਚਾਰ-ਚਰਚਾ ਗੰਭੀਰ ਵਿਿਸ਼ਆਂ ਨੂੰ ਸਰਲ ਅਤੇ ਸਪੱਸ਼ਟ ਰੂਪ ਵਿਚ ਅੰਕਿਤ ਕਰਨ ਵਿਚ ਸਹਾਇਕ ਸਿੱਧ ਹੁੰਦੀ ਹੈ। 

ਇਸ ਸੈਸ਼ਨ ਦਾ ਸੰਚਾਲਨ ਅਸਿਸਟੈਂਟ ਪ੍ਰੋਫੈਸਰ ਹਰਿੰਦਰ ਕੌਰ ਸੋਹਲ ਕੌਰ  ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਦੂਜੇ ਸੈਸ਼ਨ ਵਿਚ ਪ੍ਰੋ. ਗੁਰਪਾਲ ਸਿੰਘ ਸੰਧੂ ਨੇ ਵਿਸ਼ੇਸ਼ ਭਾਸ਼ਣ ਵਿਚ ਕਿਹਾ ਕਿ ਸਾਹਿਤ ਦੇ ਵਿਸ਼ਲੇਸ਼ਣ ਦਾ ਕਾਲਮੂਲਕ ਸੰਦਰਭ ਇਸਦਾ ਕਾਵਿ-ਸ਼ਾਸਤਰ ਸਿਰਜਣ ਵਿਚ ਸਹਾਇਕ ਸਿੱਧ ਹੋ ਸਕਦਾ ਹੈ। 

ਹਰਿੰਦਰ ਕੌਰ ਸੋਹਲ ਨੇ ਪਰਚਾ ਪ੍ਰਸਤੁਤ ਕਰਦਿਆਂ ਕਿਹਾ ਕਿ ਮੱਧਕਾਲੀ ਸਾਹਿਤ ਪੰਜਾਬ ਦੇ ਸਮਾਜਿਕ, ਧਾਰਮਿਕ ਅਤੇ ਸਿਆਸੀ ਪਰਿਵਰਤਨਾਂ ਦਾ ਇੱਕ ਜੀਵੰਤ ਦਸਤਾਵੇਜ਼ ਹੈ। ਇਸ ਦੌਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਸੂਫੀ ਕਾਵਿ ਹੈ, ਜਿਸ ਨੇ ਰੂਹਾਨੀ ਇਸ਼ਕ ਰਾਹੀਂ ਮਾਨਵਵਾਦ ਦਾ ਪ੍ਰਚਾਰ ਕੀਤਾ। 

ਸਿਮਰਨਜੀਤ ਸਿੰਘ ਦਾ ਵਿਚਾਰ ਸੀ ਕਿ ਇਸ ਕਾਲ ਵਿੱਚ ਭਾਸ਼ਾ ਦੇ ਪੱਧਰ 'ਤੇ ਅਰਬੀ, ਫ਼ਾਰਸੀ ਅਤੇ ਸੰਸਕ੍ਰਿਤ ਦੇ ਸ਼ਬਦਾਂ ਦਾ ਪੰਜਾਬੀਕਰਨ ਬੜੀ ਸਹਿਜਤਾ ਨਾਲ ਹੋਇਆ। ਕੰਵਲਦੀਪ ਕੌਰ ਨੇ ਆਪਣੇ ਖੋਜ ਪੱਤਰ ਨੂੰ ਪੜ੍ਹਦਿਆਂ ਮੱਧਕਾਲੀਨ ਸਾਹਿਤ ਦੀ ਪ੍ਰਸੰਗਿਕਤਾ ਨੂੰ ਨਵੇਂ ਸਿਧਾਂਤਾਂ ਦੇ ਰੋਸ਼ਨੀ ਵਿੱਚ ਪਰਖਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਮੱਧਕਾਲੀਨ ਸਾਹਿਤ ਅੱਜ ਵੀ ਔਰਤਾਂ ਦੇ ਹੱਕਾਂ ਸਮਾਜਿਕ ਬਰਾਬਰੀ ਅਤੇ ਵਾਤਾਵਰਣ ਵਰਗੇ ਮੁੱਦਿਆਂ ਉੱਤੇ ਸਾਡਾ ਮਾਰਗਦਰਸ਼ਨ ਕਰਦਾ ਹੈ। 

ਇਸ ਸੈਸ਼ਨ ਦਾ ਸੰਚਾਲਨ ਅਸਿਸਟੈਂਟ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਧਰਮ ਸਿੰਘ ਨੇ ਕਿਹਾ ਕਿ ਅਜਿਹੀਆਂ ਗੋਸ਼ਟੀਆਂ ਸਾਹਿਤਕ ਸੰਵਾਦ ਨੂੰ ਜਿਉਂਦਾ ਰੱਖਣ ਲਈ ਬਹੁਤ ਜ਼ਰੂਰੀ ਹਨ। ਸਾਹਿਤ ਅਕਾਦਮੀ ਅਤੇ ਯੂਨੀਵਰਸਿਟੀ ਦੇ ਇਸ ਸਾਂਝੇ ਉਪਰਾਲੇ ਨੇ ਖੋਜਾਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। 

ਇਸ ਮੌਕੇ ਉੱਤੇ ਇਸ ਸਮਾਗਮ ਵਿਚ ਡਾ. ਮੇਘਾ ਸਲਵਾਨ,ਡਾ. ਸਿਮਰਨਜੀਤ ਸਿੰਘ, ਡਾ. ਅਕਾਲ ਅੰਮ੍ਰਿਤ ਕੌਰ, ਡਾ. ਸੁਨੀਲ ਕੁਮਾਰ (ਮੁਖੀ, ਹਿੰਦੀ ਵਿਭਾਗ), ਡਾ. ਹਸਨ ਰੇਹਾਨ, ਡਾ. ਵਿਸ਼ਾਲ ਭਾਰਦਵਾਜ,ਸ੍ਰੀ ਪ੍ਰਵੀਨ ਪੁਰੀ (ਡਾਇਰੈਕਟਰ, ਲੋਕ ਸੰਪਰਕ ਵਿਭਾਗ), ਡਾ. ਅਮਰਜੀਤ ਸਿੰਘ, ਡਾ. ਰਾਜਕੁਮਾਰ, ਸ੍ਰੀ ਖ਼ਾਲਿਦ ਹੁਸੈਨ, ਹਰਦੀਪ ਸਿੰਘ ਦੀਪ,ਦੀਪ ਦਵਿੰਦਰ, ਡਾ. ਭਾਰਤਬੀਰ ਸੰਧੂ, ਡਾ. ਰਵਿੰਦਰ ਸਾਹਨੀ, ਡਾ. ਹੀਰਾ ਸਿੰਘ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਤੁੜ, ਡਾ. ਜਸਪਾਲ ਸਿੰਘ,ਡਾ. ਅੰਜੂ ਬਾਲਾ ਅਤੇ ਡਾ. ਚੰਦਨਪ੍ਰੀਤ ਸਿੰਘ ਤੋਂ ਇਲਾਵਾ ਕਈ ਵਿਦਵਾਨ ਅਤੇ ਮਾਹਿਰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD