Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਹਿਰੂ ਸ਼ੌਪਿੰਗ ਸੈਂਟਰ ਦੀਆਂ ਛੱਤਾਂ ਦੇ ਨਵੀਨੀਕਰਨ ਲਈ ਕੰਮ ਜਲਦ ਸ਼ੁਰੂ ਹੋਵੇਗਾ : ਗੁਰਦਿੱਤ ਸਿੰਘ ਸੇਖੋਂ

ਨਹਿਰੂ ਸ਼ੌਪਿੰਗ ਸੈਂਟਰ ਦੀਆਂ ਛੱਤਾਂ ਦਾ 50 ਸਾਲ ਪੁਰਾਣਾ ਮਸਲਾ ਹੁਣ ਹੱਲ ਹੋਵੇਗਾ: ਚੇਅਰਮੈਨ ਧਾਲੀਵਾਲ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab

Gurpreet Singh

Gurpreet Singh

5 Dariya News

ਫ਼ਰੀਦਕੋਟ , 17 Apr 2026

Last updated on: Apr 17, 2026, 15:57 IST

ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਨਹਿਰੂ ਸ਼ੌਪਿੰਗ ਸੈਂਟਰ ਨਾਲ ਸੰਬੰਧਤ ਲੰਮੇ ਸਮੇਂ ਤੋਂ ਚੱਲ ਰਹੇ ਮਸਲੇ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਹਿਰੂ ਸ਼ੌਪਿੰਗ ਸੈਂਟਰ ਲਗਭਗ 40-45 ਸਾਲ ਪੁਰਾਣਾ ਹੈ ਅਤੇ ਸਮੇਂ ਦੇ ਨਾਲ ਸੜਕਾਂ ਉੱਚੀਆਂ ਹੋਣ ਕਾਰਨ ਦੁਕਾਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਬਣਦੀ ਰਹੀ ਹੈ। 

ਉਨ੍ਹਾਂ ਕਿਹਾ ਕਿ ਛੱਤਾਂ ਵੀ ਕਾਫੀ ਪੁਰਾਣੀਆਂ ਅਤੇ ਖਸਤਾ ਹਾਲਤ ਵਿੱਚ ਹਨ, ਜਿਸ ਕਰਕੇ ਦੁਕਾਨਦਾਰਾਂ ਲਈ ਖਤਰਾ ਬਣਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹੁਣ ਇਸਦਾ ਪੱਕਾ ਹੱਲ ਕਰਦੇ ਹੋਏ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਾਰੇ ਇੱਕੋ ਜਿਹੀ ਡਿਜ਼ਾਇਨ ਅਪਣਾਉਣ ਤਾਂ ਜੋ ਮਾਰਕੀਟ ਦੀ ਸੁੰਦਰਤਾ ਅਤੇ ਵਿਵਸਥਾ ਬਣੀ ਰਹੇ। ਉਨ੍ਹਾਂ ਕਿਹਾ ਕਿ ਨਾਲ ਹੀ ਮਾਰਕੀਟ ਵਿੱਚ ਬਾਥਰੂਮ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵੀ ਸੁਧਾਰੀ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਕਰੀਬ 50 ਸਾਲਾਂ ਤੋਂ ਇਸ ਮਾਰਕੀਟ ਦੀਆਂ ਛੱਤਾਂ ਦੀ ਮੁਰੰਮਤ ਦੀ ਮੰਗ ਚੱਲ ਰਹੀ ਸੀ ਪਰ ਕਈ ਸਰਕਾਰਾਂ ਅਤੇ ਚੇਅਰਮੈਨ ਹੋਣ ਦੇ ਬਾਵਜੂਦ ਇਹ ਮਸਲਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਟਰੱਸਟ ਵੱਲੋਂ ਮਤਾ ਪਾਸ ਕਰਕੇ ਇਸਦੀ ਪੈਰਵੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਦੁਕਾਨਾਂ ਦੀਆਂ ਛੱਤਾਂ ਖਸਤਾਹਾਲ ਹੋ ਚੁੱਕੀਆਂ ਹਨ ਅਤੇ ਜੇ ਛੱਤਾਂ ਦੀ ਮੁਰੰਮਤ ਨਾ ਕੀਤੀ ਗਈ ਤਾਂ ਕਿਸੇ ਵੀ ਵੇਲੇ ਜਾਨੀ ਜਾਂ ਮਾਲੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਸ਼ੀਟ ਤਿਆਰ ਕਰਕੇ ਨਕਸ਼ੇ ਪਾਸ ਕਰਵਾਏ ਜਾਣਗੇ ਅਤੇ ਸਾਰੇ ਦੁਕਾਨਦਾਰਾਂ ਨੂੰ ਉਸਦੀ ਪਾਲਣਾ ਕਰਨੀ ਹੋਵੇਗੀ। 

ਇਸ ਸਬੰਧੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਹਿਯੋਗ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੰਮ ਇੱਕੋ ਵਾਰ ਅਤੇ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦਾ ਆ ਰਿਹਾ ਇਹ ਮਸਲਾ ਹੁਣ ਜਲਦੀ ਹੱਲ ਕਰ ਦਿੱਤਾ ਜਾਵੇਗਾ ਅਤੇ ਇਸ ਨਾਲ ਫ਼ਰੀਦਕੋਟ ਦੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD