Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਪ੍ਰੀਤ ਕੌਰ ਸੰਧੂ ਵੱਲੋਂ 2 ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ

ਕਿਹਾ, ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨਗੀਆਂ ਇਹ ਵੈਨਾਂ

Amarpreet Kaur Sandhu, DC Fazilka, Fazilka, Deputy Commissioner Fazilka

Gurpreet Singh

Gurpreet Singh

5 Dariya News

ਫ਼ਾਜ਼ਿਲਕਾ , 17 Apr 2026

Last updated on: Apr 17, 2026, 16:10 IST

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਤੀਬਾੜੀ ਵਿਭਾਗ ਫਾਜ਼ਿਲਕਾ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ਵਿੱਚ ਹੁਣ ਤੋਂ ਹੀ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਨਾੜ ਸਾੜਨ ਨਾਲ ਵਾਤਾਵਰਣ ਉਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੂਕਤਾ ਮੁਹਿੰਮ ਫ਼ਾਜ਼ਿਲਕਾ ਦੇ ਹਰੇਕ ਪਿੰਡ ਵਿੱਚ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਰਵਾਨਾ ਕੀਤੀਆਂ ਗਈਆਂ ਇਹ 2  ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਪਹੁੰਚ ਕੇ 20 ਦਿਨ ਲੋਕਾਂ ਨੂੰ ਕਣਕ ਦਾ ਨਾੜ ਨਾ ਸਾੜਨ ਪ੍ਰਤੀ ਜਗਰੂਕ ਕਰੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਵੱਢਣ ਉਪਰੰਤ ਬਚੀ ਰਹਿੰਦ ਖੂੰਹਦ (ਨਾੜ) ਨੂੰ ਜਮੀਨ ਵਿੱਚ ਹੀ ਵਾਹੁਣ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। 

ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦੇ ਹਨ ਤਾਂ ਇਸ ਤੋਂ ਉਪਜੇ ਧੂੰਏ ਨਾਲ ਅਨੇਕਾਂ ਪ੍ਰਕਾਰ ਦੀਆਂ ਚਮੜੀ ਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ ਸੋ ਕਿਸਾਨ ਵੀਰ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ, ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਏ.ਡੀ ਓ ਡਾ. ਹਰਵਿੰਦਰ ਸਿੰਘ, ਏ.ਡੀ.ਓ ਡਾ. ਪਰਵਿੰਦਰ ਸਿੰਘ, ਇੰਜ ਕਮਲ ਕ੍ਰਿਸ਼ਨ ਏ.ਏ.ਈ, ਅਤੇ ਹਰਪ੍ਰੀਤ ਸਿੰਘ ਜੂਨੀਅਰ ਤਕਨੀਸ਼ੀਅਨ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD