Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਗਰ ਸੇਤੀਆ ਦੀ ਪ੍ਰਧਾਨਗੀ ਹੇਠ ਰੈਂਪ ਸਕੀਮ ਅਧੀਨ ਜਾਗਰੂਕਤਾ ਕੈਂਪ ਤੇ ਵਰਕਸ਼ਾਪ ਦਾ ਆਯੋਜਨ

ਪੰਜਾਬ ਸਖੀ ਸ਼ਕਤੀ ਮੇਲੇ ਵਿੱਚੋਂ ਚੰਗੀ ਕਾਰਗੁਜਾਰੀ ਵਾਲੀਆਂ 4 ਮਹਿਲਾ ਉਦਮੀਆਂ ਨੂੰ ਕੀਤਾ ਨਗਦ ਇਨਾਮਾਂ ਨਾਲ ਸਨਮਾਨਿਤ

Sagar Setia, DC Moga, Deputy Commissioner Moga, Moga

Gurpreet Singh

Gurpreet Singh

5 Dariya News

ਮੋਗਾ , 17 Apr 2026

Last updated on: Apr 17, 2026, 16:13 IST

ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐਸ.ਐਸ.ਐਮ.ਈ.ਜ) ਦੇ ਵਿਕਾਸ ਅਤੇ ਮਜ਼ਬੂਤੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਦੀ 'ਰੇਜ਼ਿੰਗ ਐਂਡ ਐਕਸੇਲਰੇਟਿੰਗ ਐਮ.ਐਸ.ਐਮ.ਈ. ਪਰਫਾਰਮੈਂਸ (RAMP)' ਸਕੀਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਇਸ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ। 

ਇਹ ਵਰਕਸ਼ਾਪ ਮਗਸੀਪਾ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦਫਤਰ ਮੋਗਾ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ। ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਉਦਯੋਗਪਤੀ, ਉਦਯੋਗਿਕ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ, ਸੈਲਫ ਹੈਲਪ ਗਰੁੱਪਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। 

ਵਰਕਸ਼ਾਪ ਦੌਰਾਨ ਮੋਗਾ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ  ਜੇ.ਪੀ.ਐਸ ਖੰਨਾ ਮੌਜੂਦ ਰਹੇ। ਇਸ ਮੌਕੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਸੁਖਮਿੰਦਰ ਸਿੰਘ ਰੇਖੀ ਵੱਲੋਂ ਹਾਜ਼ਰ ਉਦਯੋਗਪਤੀਆਂ ਨੂੰ ਵਰਕਸ਼ਾਪ ਦੇ ਉਦੇਸ਼ਾਂ ਅਤੇ ਰੈਂਪ ਸਕੀਮ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। 

ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਐਸ.ਐਸ.ਐਮ.ਈ.ਜ ਦੀ ਕਾਰਗੁਜ਼ਾਰੀ ਨੂੰ ਬਹਿਤਰ ਬਣਾਉਣਾ, ਉਨ੍ਹਾਂ ਦੀ ਮੁਕਾਬਲੇ ਦੀ ਸਮਰੱਥਾ ਵਧਾਉਣਾ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ੀ ਦੇਣਾ ਹੈ। ਮਗਸੀਪਾ  ਤੋਂ ਡਾ. ਦੀਪਤੀ ਮਨਚੰਦਾ ਕੰਸਲਟੈਂਟ, ਡਾ. ਰਣਜੀਤ ਸਿੰਘ ਹੈਡ-ਕਮਪੀ ਆਰ ਸਾਇੰਟਿਸਟ ਲੁਧਿਆਣਾ, ਸੰਜੀਵ ਜੱਗੀ ਕਾਊਂਸਲਰ ਅਤੇ ਰਜਨੀਸ਼ ਤੁੱਲੀ ਸਟੇਟ ਲੀਡ ਪ੍ਰੋਜੈਕਟ ਮੈਨੇਜਰ ਪੀ.ਐਮ.ਐਫ.ਐਮ.ਈ ਵੱਲੋਂ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਲੀਡਰਸ਼ਿੱਪ ਸਕਿੱਲਜ਼, ਮਾਰਕੀਟਿੰਗ ਅਤੇ ਉਦਯੋਗ ਪ੍ਰਬੰਧਨ, ਫੂਡ ਪ੍ਰੋਸੈਸਿੰਗ ਸਬੰਧੀ ਉਦਯੋਗ ਸਥਾਪਿਤ ਕਰਨ, ਪੀ.ਐਮ.ਐਫ.ਐਮ.ਈ ਸਕੀਮ ਸਬੰਧੀ ਲੈਕਚਰ ਦਿੱਤੇ। 

ਰਣਜੀਤ ਸਿੰਘ ਵੱਲੋਂ ਦੱਸਿਆ ਕਿ ਇਹ ਅਦਾਰਾ ਉਦਮੀਆਂ ਨੂੰ ਨਵੀਂ ਤਕਨੀਕ ਦੀ ਵਰਤੋਂ ਕਰਦੇ ਹੋਏ ਆਪਣਾ ਬਿਜਨਸ ਨਿਖਾਰਨ ਵਿੱਚ ਮਦਦ ਕਰਦਾ ਹੈ ਅਤੇ ਬੁਨਿਆਦੀ ਢਾਂਚਾ ਅਪਗ੍ਰੇਡ ਕਰਨ ਲਈ ਉਤਸ਼ਾਹਿਤ ਕਰਦਾ ਹੈ। ਜਿਲ੍ਹਾ ਮੋਗਾ ਵਿੱਚ ਪੰਜਾਬ ਸਖੀ ਸ਼ਕਤੀ ਮੇਲਾ ਜਿਹੜਾ ਕਿ 19 ਮਾਰਚ ਤੋਂ 21 ਮਾਰਚ 2026 ਤੱਕ ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਲਗਾਇਆ ਗਿਆ ਸੀ, ਜਿਸ ਵਿੱਚ ਮਹਿਲਾ ਉਦਮੀਆਂ ਅਤੇ ਸੈਲਫ ਹੈਲਪ ਗਰੁੱਪਾਂ ਦੁਆਰਾ ਭਾਗ ਲੈਂਦੇ ਹੋਏ 70 ਦੇ ਕਰੀਬ ਸਟਾਲਾਂ ਲਗਾਈਆਂ ਗਈਆਂ ਸਨ। 

ਇਹਨਾਂ ਵਿੱਚੋਂ ਚੰਗੀ ਕਾਰਗੁਜਾਰੀ ਵਾਲੀਆਂ 4 ਮਹਿਲਾ ਉਦਮੀਆਂ ਨੂੰ ਡਿਪਟੀ ਕਮਿਸ਼ਨਰ ਮੋਗਾ ਦੁਆਰਾ ਸਨਮਾਨਿਤ ਕੀਤਾ ਗਿਆ। ਪਹਿਲਾ ਇਨਾਮ ਰਾਸ਼ੀ 35000 ਰੁਪਏ ਵਾਹਿਗੁਰੂ ਆਜੀਵਿਕਾ ਸੈਲਫ ਹੈਲਪ ਗਰੁੱਪ, ਦੂਜਾ ਇਨਾਮ ਰਾਸ਼ੀ 25000  ਰੁਪਏ ਉਮੀਦ ਆਜੀਵਿਕਾ ਸੈਲਫ ਹੈਲਪ ਗਰੁੱਪ, ਤੀਜਾ ਇਨਾਮ 10,000 ਰੁਪਏ ਮਹਿਕ ਸੈਲਫ ਹੈਲਪ ਗਰੁੱਪ ਅਤੇ ਆਸ਼ਾ ਸੈਲਫ ਹੈਲਪ ਗਰੁੱਪ ਨੂੰ ਦਿੱਤੀ ਗੀ।

ਵਰਕਸ਼ਾਪ ਦੌਰਾਨ ਉਦਯੋਗਪਤੀਆਂ ਨਾਲ ਖੁੱਲ੍ਹੀ ਚਰਚਾ ਵੀ ਕੀਤੀ ਗਈ ਜਿਸ ਵਿੱਚ ਉਦਯੋਗਪਤੀਆਂ ਸਮੱਸਿਆਵਾਂ ਜਿਵੇਂ ਕਿ ਮਾਰਕੀਟਿੰਗ, ਵਿੱਤੀ ਸਹਾਇਤਾ, ਤਕਨੀਕੀ ਅਪਗ੍ਰੇਡੇਸ਼ਨ ਅਤੇ ਕਲਸਟਰ ਡਿਵੈਲਪਮੈਂਟ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਪ੍ਰਸ਼ਨਾਂ ਦੇ ਸੰਤੁਸ਼ਟੀਜਨਕ ਉੱਤਰ ਦਿੱਤੇ ਗਏ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD