Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

“ਰੰਗਲਾ ਪੰਜਾਬ” ਸਕੀਮ ਤਹਿਤ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ 50 ਪਿੰਡਾਂ ਨੂੰ ਵੰਡੇ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Gurpreet Singh

Gurpreet Singh

5 Dariya News

ਡੇਰਾਬਸੀ/ਐੱਸ.ਏ.ਐੱਸ. ਨਗਰ , 17 Apr 2026

Last updated on: Apr 17, 2026, 16:21 IST

ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਅੱਜ ਬਲਾਕ ਸਮਿਤੀ ਡੇਰਾਬੱਸੀ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਪ੍ਰਦੀਪ ਸਚਦੇਵਾ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਗੀਤਾ ਰਾਣੀ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ।

ਇਸ ਮੌਕੇ “ਰੰਗਲਾ ਪੰਜਾਬ” ਸਕੀਮ ਅਧੀਨ ਡੇਰਾਬਸੀ ਹਲਕੇ ਦੇ ਕਰੀਬ 50 ਪਿੰਡਾਂ ਜਿੰਨ੍ਹਾਂ ਵਿੱਚ ਆਗਾਪੁਰ, ਬਹਾਦਰਗੜ੍ਹ, ਬੈਰਮਾਜਰਾ, ਬਸੋਲੀ, ਭਗਵਾਨਪੁਰ, ਭਗਵਾਸੀ, ਭੁਖੜੀ, ਡੰਗਡੇਹਰਾ, ਧਰਮਗੜ੍ਹ, ਧੀਰੇਮਾਜਰਾ, ਫਤਿਹਪੁਰ ਜੱਟਾਂ, ਗੁਰੂਨਾਨਕ ਕਲੌਨੀ, ਹੈਬਤਪੁਰ, ਇਬਰਾਹਿਮਪੁਰ, ਈਸਾਪੁਰ ਜੰਗੀ, ਝਰਮੜੀ, ਜੋਧਪੁਰ, ਕਸੌਲੀ, ਖੇੜੀ, ਖੇੜੀ ਗੁੱਜਰਾਂ, ਕੁਰਲੀ, ਮਾਲਣ, ਮੀਰਪੁਰ, ਨਗਲਾ, ਨਿੰਬੂਆਂ, ਪੁਨਸਰ, ਰਾਮਗੜ੍ਹ ਰੁੜਕੀ, ਰਾਮਪੁਰ ਸੈਣੀਆਂ, ਰਾਣੀਮਾਜਰਾ, ਰਜਾਪੁਰ, ਸਾਧਨਗਰ ਕਲੌਨੀ, ਸੰਗੋਥਾ, ਸਿਊਲੀ, ਸ਼ਿਤਾਬਗੜ੍ਹ, ਸੀਹਪੁਰ, ਟਰੜਕ, ਮੰਡੀ ਖਜੂਰ, ਸਾਧਾਪੁਰ, ਖੇੜੀ ਜੱਟਾਂ, ਰਾਮਪੁਰ ਬਹਾਲ, ਹੰਡੇਸਰਾ, ਮਲਕਪੁਰ, ਕਕਰਾਲੀ, ਟਿਵਾਣਾ, ਜੋਲਾ ਖੁਰਦ, ਬਰੋਲੀ, ਦਫਰਪੁਰ, ਤ੍ਰਿਵੇਦੀ ਕੈਂਪ, ਪੰਡਵਾਲਾ, ਜੰਡਲੀ ਸ਼ਾਮਲ ਹਨ, ਨੂੰ ਵਿਕਾਸ ਕਾਰਜਾਂ ਲਈ ਕੁੱਲ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਵੰਡੇ ਗਏ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਫੰਡ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਜਿਵੇਂ ਕਿ ਵੱਖ-ਵੱਖ ਪਿੰਡਾਂ ਦੇ ਸਮਸ਼ਾਨਘਾਟ ਲਈ ਰਸਤਾ, ਟਾਇਲਾਂ, ਸ਼ੈੱਡ, ਚਾਰਦੀਵਾਰੀ ਅਤੇ ਛੱਤ, ਧਰਮਸ਼ਾਲਾਵਾਂ ਦੇ ਵੱਖ ਵੱਖ ਕੰਮ, ਗਲੀ ਦੀਆਂ ਦੀਵਾਰਾਂ, ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੇ ਸੁਧਾਰ, ਪੰਚਾਇਤ ਘਰ, ਪਾਰਕ, ਖੇਡ ਮੈਦਾਨ, ਕਲੋਨੀਆਂ ਦੇ ਰਸਤੇ, ਗੰਦੇਪਾਣੀ ਦੀ ਨਿਕਾਸੀ, ਕਮਿਊਨਿਟੀ ਸੈਂਟਰ ਵਿੱਚ ਬਾਥਰੂਮ, ਸਟਰੀਟ ਲਾਇਟਾਂ, ਗੁੱਗਾ ਮਾੜੀ ਵਿੱਚ ਟਾਇਲਾਂ, ਆਦਿ ਕਾਰਜਾਂ ਲਈ ਵਰਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ “ਰੰਗਲਾ ਪੰਜਾਬ” ਸਕੀਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਵਿਧਾਇਕ ਰੰਧਾਵਾ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਅਪੀਲ ਕੀਤੀ ਕਿ ਉਹ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਾਰਿਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੇ ਪੰਚ, ਸਰਪੰਚ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD