Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦੇ ਸਲਾਨਾ ਸਮਾਗਮ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Gurpreet Singh

Gurpreet Singh

5 Dariya News

ਬਨੂੜ / ਪਟਿਆਲਾ , 17 Apr 2026

Last updated on: Apr 17, 2026, 16:43 IST

ਪੇਂਡੂ ਵਿਕਾਸ ਤੇ ਪੰਚਾਇਤ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਬਨੂੜ ਵਿਖੇ ਆਯੋਜਿਤ ਸਪੋਨਟੈਨਿਆ - 2026 ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨੌਜਵਾਨ ਅਤੇ ਪੜ੍ਹੀ-ਲਿਖੀ ਪਾਰਟੀ ਹੈ ਜੋ ਦੇਸ਼ ਅਤੇ ਰਾਜ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਉਹਨਾਂ ਨੂੰ ਸਹੀ ਦਿਸ਼ਾ ਵਿੱਚ ਪ੍ਰੇਰਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਸੰਸਥਾ ਦੀ ਪੂਰੀ ਟੀਮ ਅਤੇ ਖਾਸ ਕਰਕੇ ਗਰਗ ਪਰਿਵਾਰ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਮੰਤਰੀ ਨੇ ਕਿਹਾ ਕਿ ਇੰਸਟੀਚਿਊਟ ਵਿੱਚ ਆ ਕੇ ਬਹੁਤ ਖੁਸ਼ੀ ਮਹਿਸੂਸ ਹੋਈ ਅਤੇ ਇੱਥੇ ਆਯੋਜਿਤ ਸੱਭਿਆਚਾਰਕ ਪ੍ਰੋਗਰਾਮ ਬਹੁਤ ਹੀ ਉੱਤਮ ਅਤੇ ਪ੍ਰਭਾਵਸ਼ਾਲੀ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਵੱਡੇ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਅਤੇ ਵਿਦੇਸ਼ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੇ ਹਨ, ਜੋ ਕਿ ਸੰਸਥਾ ਲਈ ਮਾਣ ਦੀ ਗੱਲ ਹੈ।

ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨੀ ਨੂੰ ਖਤਮ ਕਰਦੇ ਹਨ ਅਤੇ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡੀ ਰੁਕਾਵਟ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖਿਆ, ਕੌਸ਼ਲ ਅਤੇ ਅਨੁਸ਼ਾਸਨ ’ਤੇ ਧਿਆਨ ਕੇਂਦਰਿਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਦੱਸਿਆ ਕਿ ਇੰਸਟੀਚਿਊਟ ਵਿੱਚ ਇਸ ਸਮੇਂ ਲਗਭਗ 6000 ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚ ਕਰੀਬ 500 ਵਿਦਿਆਰਥੀ ਵਿਦੇਸ਼ਾਂ ਤੋਂ ਆਏ ਹੋਏ ਹਨ। 

ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰ ਰਹੀ ਹੈ।ਸਮਾਗਮ ਦੇ ਅੰਤ ਵਿੱਚ ਮੰਤਰੀ ਸੌਂਦ ਦਾ ਸੰਸਥਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਮੋਹ ਲਿਆ।

ਇਸ ਮੌਕੇ ਰਾਜਪੁਰਾ ਦੇ ਐਸ ਡੀ ਐਮ ਨਮਨ ਮਰਕਨ, ਡੀ ਐੱਸ ਪੀ ਮਨਜੀਤ ਸਿੰਘ , ਨਾਇਬ ਤਹਿਸੀਲਦਾਰ ਹਰਿੰਦਰ ਜੀਤ ਸਿੰਘ,  ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ, ਅਸ਼ੋਕ ਗਰਗ, ਸਾਹਿਲ ਗਰਗ, ਵਿਸ਼ਾਲ ਗਰਗ, ਅੰਕੁਰ ਗਰਗ, ਡਾ ਐਸ ਕੇ ਸੋਨੀ, ਸੰਜੀਵ ਸੈਣੀ ਤੋ ਇਲਾਵਾ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਮੋਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD