Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

8.47 ਕਰੋੜ ਰੁਪਏ ਦੀ ਲਾਗਤ ਨਾਲ 174 ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਸੰਬੰਧਤ ਕੰਮ ਪ੍ਰਗਤੀ ਅਧੀਨ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parminder Singh Goldy, Prabhjot Kaur, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Apr 2026

Last updated on: Apr 17, 2026, 18:14 IST

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। 

ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ। ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰਾਂ, ਪੰਚਾਇਤ ਘਰਾਂ, ਧਰਮਸ਼ਾਲਾਵਾਂ, ਖੇਡ ਮੈਦਾਨਾਂ, ਗਲੀਆਂ, ਡਰੇਨੇਜ ਪ੍ਰਣਾਲੀ, ਸ਼ਮਸ਼ਾਨ ਘਾਟਾਂ ਦੀ ਚਾਰਦੀਵਾਰੀ, ਪਿੰਡਾਂ ਦੇ ਐਂਟਰੀ ਗੇਟ, ਡਿਸਪੈਂਸਰੀਆਂ ਦੀ ਮੁਰੰਮਤ, ਸਕੂਲਾਂ ਦੇ ਕਮਰਿਆਂ ਦਾ ਨਿਰਮਾਣ, ਸੌਲਰ ਲਾਈਟਾਂ ਲਾਉਣਾ ਅਤੇ ਗਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕਰਨ ਵਰਗੇ ਕੰਮ ਸ਼ਾਮਲ ਹਨ।

ਮੰਤਰੀ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਉਪਰੰਤ ਹਰ ਹਲਕੇ ਲਈ ਹੋਰ 5 ਕਰੋੜ ਰੁਪਏ ਪ੍ਰਤੀ ਹਲਕਾ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੜਕਾਂ, ਨਹਿਰਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ, ਜੋ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਹੀ ਹਿੱਸਾ ਹੈ। ਐਸ.ਪੀ. (ਪੀ ਬੀ ਆਈ) ਦੀਪਿਕਾ ਸਿੰਘ ਅਤੇ ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ ਨੇ ਦੱਸਿਆ ਕਿ ਲਗਭਗ 333 ਪਿੰਡਾਂ/ਵਾਰਡਾਂ ਵਿੱਚ ਡਿਫੈਂਸ ਕਮੇਟੀਆਂ ਸਰਗਰਮ ਤੌਰ ‘ਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੇ ਹਾਟਸਪੌਟਸ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਛੁਡਾਉ ਕੇਂਦਰਾਂ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ।

ਮੀਟਿੰਗ ਵਿੱਚ ਹੋਰ ਅਧਿਕਾਰੀਆਂ ਵਿੱਚ ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਡਿਪਟੀ ਆਰਥਿਕ ਤੇ ਅੰਕੜਾ ਸਲਾਹਕਾਰ ਗੁਰਮਿੰਦਰ ਕੌਰ ਅਤੇ ਖਰੜ, ਡੇਰਾਬੱਸੀ ਤੇ ਮਾਜਰੀ ਦੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parminder Singh Goldy , Prabhjot Kaur , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD