Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ : ਭਗਵੰਤ ਸਿੰਘ ਮਾਨ

ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ ਛਾਪਿਆਂ ਵਿੱਚ ਕੀ ਮਿਲਿਆ; ਜਿਵੇਂ ਪਹਿਲਾਂ ਕੁੱਝ ਨਹੀਂ ਮਿਲਿਆ, ਉਵੇਂ ਹੁਣ ਵੀ ਕੁੱਝ ਨਹੀਂ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 17 Apr 2026

Last updated on: Apr 17, 2026, 18:33 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ ਹਮਾਇਤ ਹਾਸਲ ਕਰਨ ਦੀ ਬਜਾਏ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਸਰਕਾਰਾਂ ਨੂੰ ਰੋਕੇ ਫੰਡਾਂ, ਰਾਜਪਾਲਾਂ, ਈ.ਡੀ., ਸੀ.ਬੀ.ਆਈ. ਅਤੇ ਚੋਣ ਕਮਿਸ਼ਨ ਰਾਹੀਂ ਤੰਗ ਕੀਤਾ ਜਾ ਰਿਹਾ ਹੈ, ਜਦੋਂ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂ ਇਸ ਦੀ ‘ਵਾਸ਼ਿੰਗ ਮਸ਼ੀਨ` ਤੋਂ ਸਾਫ਼ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ‘ਆਪ` ਡਰੇਗੀ ਨਹੀਂ, ਪੰਜਾਬੀ ਆਪਣੀ ਗਰਦਨ ਕਟਾ ਸਕਦੇ ਹਨ ਪਰ ਡਰ ਨਾਲ ਕਦੇ ਨਹੀਂ ਝੁਕਣਗੇ। 

ਉਨ੍ਹਾਂ ਭਾਜਪਾ ਨੂੰ ਛਾਪਿਆਂ ਤੇ ਦਬਾਅ ਦੀਆਂ ਚਾਲਾਂ `ਤੇ ਭਰੋਸਾ ਕਰਨ ਦੀ ਬਜਾਏ ਲੋਕਾਂ ਵਿੱਚ ਕੰਮ ਕਰ ਕੇ 2027 ਦੀ ਤਿਆਰੀ ਕਰਨ ਲਈ ਕਿਹਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਕਿਹਾ ਜਾਂਦਾ ਹੈ। ਇੱਥੇ ਲੋਕ ਆਪਣੀ ਪਸੰਦ ਦੀ ਸਰਕਾਰ ਚੁਣਦੇ ਹਨ। 

ਇਹ ਕੇਂਦਰ ਸਰਕਾਰ ਦਾ ਫ਼ਰਜ਼ ਹੈ ਕਿ ਉਹ ਹਰ ਸੂਬੇ ਨੂੰ ਰਾਜਨੀਤੀ ਅਤੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਉਸ ਦਾ ਹੱਕ ਦੇਵੇ ਪਰ ਪਿਛਲੇ ਕੁੱਝ ਸਮੇਂ ਤੋਂ ਅਸੀਂ ਦੇਖ ਰਹੇ ਹਾਂ ਕਿ ਲੋਕਤੰਤਰ ਦਾ ਹੌਲੀ-ਹੌਲੀ ਗਲਾ ਘੁੱਟਿਆ ਜਾ ਰਿਹਾ ਹੈ। ਸਾਰੀਆਂ ਗੈਰ-ਭਾਜਪਾ ਸਰਕਾਰਾਂ ਨੂੰ ਜਾਂ ਤਾਂ ਸਿੱਧੇ ਤੌਰ `ਤੇ ਕੇਂਦਰ ਦੇ ਫੰਡ ਰੋਕ ਜਾ ਰਹੇ ਹਨ ਜਾਂ ਰਾਜਪਾਲਾਂ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।"

ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਨੂੰ ਖ਼ਾਸ ਤੌਰ `ਤੇ ਇਸ ਲਈ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਇਹ ਇਕ ਅਜਿਹੀ ਪਾਰਟੀ ਹੈ, ਜੋ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇਹ ਸਿਰਫ਼ ਦਸ ਸਾਲਾਂ ਵਿੱਚ ਕੌਮੀ ਪਾਰਟੀ ਬਣ ਗਈ ਹੈ। ਭਾਜਪਾ ਸੋਚਦੀ ਹੈ ਕਿ ਉਹ ਕਾਂਗਰਸ ਨਾਲ ਸਿੱਝ ਸਕਦੀ ਹੈ ਅਤੇ ਉਹ ਕਈ ਵਾਰ ਕਾਂਗਰਸ ਨਾਲ ਹੱਥ ਵੀ ਮਿਲਾ ਚੁੱਕੀ ਹੈ ਪਰ ਉਹ ਨਹੀਂ ਚਾਹੁੰਦੀ ਕਿ ਕੋਈ ਤੀਜੀ ਤਾਕਤ ਉੱਭਰੇ।"

ਉਨ੍ਹਾਂ ਕਿਹਾ, “ਇਸ ਪ੍ਰਕਿਰਿਆ ਤਹਿਤ ਉਨ੍ਹਾਂ ਨੇ ਦਿੱਲੀ ਵਿੱਚ ਸਾਡੇ ਆਗੂਆਂ ਵਿਰੁੱਧ ਝੂਠੇ ਈ.ਡੀ. ਕੇਸ ਦਾਇਰ ਕੀਤੇ, ਜਿਵੇਂ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਕੇਸ ਦਰਜ ਕਰ ਕੇ ਸਾਡੇ ਸੀਨੀਅਰ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਜੇਲ੍ਹ ਭੇਜ ਦਿੱਤਾ ਗਿਆ। 

ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ, ਜਿਸ ਕਿਸੇ ਨੇ ਵੀ ਕੰਮ ਕਰ ਕੇ ਦਿਖਾਇਆ, ਭਾਵੇਂ ਉਹ ਵਰਕਰ ਹੋਵੇ ਜਾਂ ਨੀਤੀਘਾੜਾ, ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ, ਧਮਕੀਆਂ ਦਿੱਤੀਆਂ ਗਈਆਂ, ਡਰਾਇਆ ਗਿਆ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਜਾਂ ਨਤੀਜੇ ਭੁਗਤਣ ਦਾ ਡਰ ਦਿਖਾਇਆ ਗਿਆ। ਡਰਾਵੇ ਅਤੇ ਧਮਕਾਉਣ ਦੀ ਇਹ ਰਾਜਨੀਤੀ ਜਾਰੀ ਹੈ।"

ਦੇਸ਼ ਭਰ ਵਿੱਚ ਇੱਕ ਸਪੱਸ਼ਟ ਪੈਟਰਨ ਦਿਖਾਉਂਦੇ ਹੋਏ ਉਨ੍ਹਾਂ ਕਿਹਾ, “ਬੰਗਾਲ ਵਿੱਚ ਡੀ.ਜੀ.ਪੀ. ਤੋਂ ਲੈ ਕੇ ਅਧਿਕਾਰੀਆਂ ਤੱਕ ਨੂੰ ਬਦਲ ਦਿੱਤਾ ਗਿਆ ਹੈ ਕਿਉਂਕਿ ਚੋਣਾਂ ਆ ਰਹੀਆਂ ਹਨ। ਉਹ ਲੋਕਾਂ ਰਾਹੀਂ ਚੋਣਾਂ ਨਹੀਂ ਜਿੱਤਦੇ। ਉਹ ਈ.ਡੀ., ਸੀ.ਬੀ.ਆਈ., ਚੋਣ ਕਮਿਸ਼ਨ ਅਤੇ ਡਰਾਵੇ ਤੇ ਧਮਕੀਆਂ ਲਈ ਵਰਤੇ ਜਾਂਦੇ ਹੋਰ ਵਿਭਾਗਾਂ ਰਾਹੀਂ ਚੋਣਾਂ ਜਿੱਤਦੇ ਹਨ। 

ਕੁੱਝ ਦਿਨ ਪਹਿਲਾਂ ਈ.ਡੀ. ਨੇ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਛਾਪਾ ਮਾਰਿਆ, ਜੋ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚਲਾਉਂਦੇ ਹਨ, ਜਿੱਥੇ ਲਗਪਗ ਚਾਰ ਹਜ਼ਾਰ ਵਿਦਿਆਰਥੀ ਪੜ੍ਹਦੇ ਹਨ। 35 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀ ਉੱਥੇ ਪੜ੍ਹਨ ਲਈ ਆਉਂਦੇ ਹਨ ਪਰ ਉਹ ਆਮ ਆਦਮੀ ਪਾਰਟੀ ਦਾ ਰਾਜ ਸਭਾ ਮੈਂਬਰ ਹੋਣ ਕਾਰਨ ਅਚਾਨਕ ਦਾਗੀ ਹੋ ਗਿਆ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਛਾਪੇਮਾਰੀ ਚੱਲ ਰਹੀ ਹੈ। ਉਨ੍ਹਾਂ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਇਆ ਸੀ। ਇਸ ਲਈ ਅੱਜ ਉਹ ਵੀ ਭਾਜਪਾ ਅਨੁਸਾਰ ਦਾਗੀ ਹੋ ਗਏ ਹਨ। ਇਸ ਦਾ ਮਤਲਬ ਹੈ ਕਿ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 

ਈ.ਡੀ. ਭੇਜੋ, ਆਮਦਨ ਕਰ ਵਾਲੇ ਭੇਜੋ, ਨੋਟਿਸ ਭੇਜੋ, ਡਰ ਪੈਦਾ ਕਰੋ ਕਿਉਂਕਿ ਉਨ੍ਹਾਂ ਨੂੰ ਚੋਣਾਂ ਲੜਨ ਲਈ 117 ਲੀਡਰ ਵੀ ਨਹੀਂ ਮਿਲ ਰਹੇ। ਭਾਜਪਾ ਨੂੰ 117 ਉਮੀਦਵਾਰ ਨਹੀਂ ਮਿਲ ਰਹੇ, ਇਸ ਲਈ ਉਹ ਕਹਿ ਰਹੇ ਹਨ ਕਿ ਜਾਂ ਤਾਂ ਡਰ-ਡਰ ਕੇ ਚੋਣ ਲੜੋ ਜਾਂ ਸਾਡੀ ‘ਵਾਸ਼ਿੰਗ ਮਸ਼ੀਨ` ਵਿੱਚੋਂ ਬੇਦਾਗ ਹੋ ਕੇ ਨਿਕਲੋ।"

ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਹੀ ਖ਼ਤਰਨਾਕ ਰੁਝਾਨ ਹੈ। ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ। ਸਿਰਫ਼ ਗੈਰ-ਭਾਜਪਾ ਸਰਕਾਰਾਂ ਨੂੰ ਹੀ ਤੰਗ ਕੀਤਾ ਜਾ ਰਿਹਾ ਹੈ। ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਈ.ਡੀ. ਦੀ ਲਾਠੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਵਿੱਚੋਂ ਕੁਝ ਵੀ ਨਹੀਂ ਨਿਕਲਦਾ। 

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਇੰਨਾ ਝੂਠਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਦਾਲਤ ਨੇ ਮੰਨਿਆ ਕਿ ਕੇਸ ਚਲਾਉਣਾ ਨਹੀਂ ਬਣਦਾ। ਪਰ ਉਹ ਕਹਿੰਦੇ ਹਨ ਕਿ ਪਹਿਲਾਂ ਇਨ੍ਹਾਂ ਨੂੰ ਜੇਲ੍ਹ ਵਿੱਚ ਸੁੱਟੋ, ਚੋਣਾਂ ਹੋਣ ਦਿਓ, ਫਿਰ ਦੇਖਾਂਗੇ।" ਸਿਆਸੀ ਹਮਲਾ ਜਾਰੀ ਰੱਖਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਜੇ ਕੋਈ ਉਨ੍ਹਾਂ ਅੱਗੇ ਝੁਕਦਾ ਹੈ ਅਤੇ ਉਨ੍ਹਾਂ ਦੀਆਂ ਸ਼ਰਤਾਂ ਸਵੀਕਾਰ ਕਰਦਾ ਹੈ ਤਾਂ ਉਹ ‘ਵਾਸ਼ਿੰਗ ਮਸ਼ੀਨ` ਵਿੱਚੋਂ ਬੇਦਾਗ ਹੋ ਕੇ ਬਾਹਰ ਆ ਜਾਂਦਾ ਹੈ। 

ਉਸ ਦੇ ਸਾਰੇ ਦਾਗ ਗਾਇਬ ਹੋ ਜਾਂਦੇ ਹਨ। ਕੀ ਇਹ ਲੋਕਤੰਤਰ ਹੈ? ਇਹ ਸ਼ਰ੍ਹੇਆਮ ਤਾਨਾਸ਼ਾਹੀ ਹੈ।" ਭਾਜਪਾ ਦੀ ਬਿਹਾਰ ਲੀਡਰਸ਼ਿਪ ਬਾਰੇ ਉਨ੍ਹਾਂ ਕਿਹਾ, “ਉਨ੍ਹਾਂ ਨੇ ਹੁਣ ਸਮਰਾਟ ਚੌਧਰੀ ਨੂੰ ਬਿਹਾਰ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ। ਉਨ੍ਹਾਂ ਵਿਰੁੱਧ ਸੱਤ ਕਤਲਾਂ ਦੇ ਮਾਮਲੇ ਦਰਜ ਹਨ। ਉਹ ਜੇਲ੍ਹ ਵਿੱਚ ਰਹਿ ਚੁੱਕੇ ਹਨ। 

ਉਨ੍ਹਾਂ ਨੇ ਗਲਤ ਉਮਰ ਲਿਖਵਾਈ ਅਤੇ ਤਿੰਨ ਵਾਰ ਆਪਣੀ ਜਨਮ ਮਿਤੀ ਬਦਲੀ। ਇਹ ਉਹ ਲੋਕ ਹਨ, ਜੋ ‘ਜੰਗਲ ਰਾਜ` ਬਾਰੇ ਗੱਲਾਂ ਕਰਦੇ ਰਹਿੰਦੇ ਸਨ ਪਰ ਹੁਣ ਬਿਹਾਰ ਵਿੱਚ ਕਿਹੜਾ ਰਾਜ ਆ ਗਿਆ ਹੈ? ਹੁਣ ਇਹ ਭਾਜਪਾ ਦੀ ਅਗਵਾਈ ਵਾਲਾ ਜੰਗਲ ਚੰਗਾ ਹੈ, ਜਿਵੇਂ ਉਹ ਇਸ਼ਤਿਹਾਰ ਕਹਿੰਦਾ ਹੈ ਕਿ ਦਾਗ ਚੰਗੇ ਹਨ। ਇਸ ਲਈ ਭਾਜਪਾ ਦੁਆਰਾ ਦਿੱਤੇ ਦਾਗ ਚੰਗੇ ਮੰਨੇ ਜਾਂਦੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ, ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਿਆਸੀ ਅਸੁਰੱਖਿਆ ਕਾਰਨ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਛਾਪਿਆਂ ਜਾਂ ਧਮਕੀਆਂ ਤੋਂ ਨਹੀਂ ਡਰੇਗੀ ਅਤੇ ਕੋਈ ਵੀ ਦਬਾਅ ‘ਆਪ` ਦੇ ਇਰਾਦੇ ਨੂੰ ਨਹੀਂ ਹਿਲਾ ਸਕਦਾ। 

ਉਹ ਸਾਨੂੰ ਜਿੰਨਾ ਮਰਜ਼ੀ ਪ੍ਰੇਸ਼ਾਨ ਕਰਨ। ਉਨ੍ਹਾਂ ਨੂੰ ਈ.ਡੀ., ਸੀ.ਬੀ.ਆਈ. ਜਾਂ ਉਨ੍ਹਾਂ ਕੋਲ ਜੋ ਵੀ ਏਜੰਸੀਆਂ ਹਨ, ਭੇਜਣ ਦਿਓ ਪਰ ਅਸੀਂ ਡਰਨ ਵਾਲੇ ਨਹੀਂ ਹਾਂ।" ਪੰਜਾਬ ਵਿੱਚ ਭਾਜਪਾ ਦੀ ਜਥੇਬੰਦਕ ਕਮਜ਼ੋਰੀ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਕੋਈ ਅਸਲ ਆਧਾਰ ਬਣਾਉਣ ਵਿੱਚ ਨਾਕਾਮ ਰਹੀ ਹੈ। 

ਹੁਣ ਭਾਜਪਾ ਜ਼ੋਰ-ਜ਼ਬਰਦਸਤੀ ਅਤੇ ਦਲ-ਬਦਲੀ ਰਾਹੀਂ ਵਿਸਥਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਵਿੱਚ ਉਨ੍ਹਾਂ ਨੂੰ ਇੱਕ ਜਾਂ ਦੋ ਵਿਧਾਨ ਸਭਾ ਸੀਟਾਂ ਮਿਲਦੀਆਂ ਹਨ। ਇਸ ਗਿਣਤੀ ਨੂੰ ਵਧਾਉਣ ਲਈ ਉਹ ਹੁਣ ਈ.ਡੀ. ਦਾ ਸਮਰਥਨ ਲੈ ਰਹੇ ਹਨ। ਭਾਜਪਾ ਦਾ ਪੰਜਾਬ ਵਿੱਚ ਕੋਈ ਕੇਡਰ ਨਹੀਂ ਹੈ, ਕੋਈ ਨੇਤਾ ਨਹੀਂ ਹੈ। 

ਇਸ ਲਈ ਜਿੱਥੇ ਵੀ ਉਨ੍ਹਾਂ ਨੂੰ ਕਾਂਗਰਸ ਜਾਂ ਅਕਾਲੀ ਦਲ ਵਿੱਚੋਂ ਕੋਈ ਲੀਡਰ ਲੱਭਦਾ ਹੈ, ਉਸ ਨੂੰ ਭਾਜਪਾ ਲੈ ਜਾਂਦੀ ਹੈ। ਭਾਜਪਾ ਨੇ ਪੰਜਾਬ ਵਿੱਚ ਕਾਂਗਰਸ ਵਿੰਗ ਬਣਾਇਆ ਹੋਇਆ ਹੈ। ਬਹੁਤੇ ਕਾਂਗਰਸੀਆਂ ਵਿਰੁੱਧ ਕੇਸ ਚੱਲਦੇ ਹਨ, ਜਿਨ੍ਹਾਂ ਨੂੰ ਡਰਾ ਕੇ ਫਾਇਲਾਂ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ। ਕੀ ਇਹ ਲੋਕਤੰਤਰ ਹੈ?"

ਸ਼ਾਸਨ ਦੀਆਂ ਤਰਜੀਹਾਂ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਬਦਲੇ ਦੀ ਰਾਜਨੀਤੀ ਦੀ ਬਜਾਏ ਬੇਰੋਜ਼ਗਾਰੀ ਦੂਰ ਕਰਨ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਅਤੇ ਵਧਦੀ ਮਹਿੰਗਾਈ ਨੂੰ ਕੰਟਰੋਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ, “ਉਨ੍ਹਾਂ ਨੂੰ ਇਸ ਗੱਲ `ਤੇ ਧਿਆਨ ਦੇਣਾ ਚਾਹੀਦਾ ਸੀ ਕਿ ਕਰੋੜਾਂ ਨੌਜਵਾਨਾਂ ਨੂੰ ਨੌਕਰੀਆਂ ਕਿਵੇਂ ਮਿਲਣ, ਚੰਗੇ ਸਕੂਲ ਕਿਵੇਂ ਬਣਾਏ ਜਾ ਸਕਦੇ ਹਨ, ਹਸਪਤਾਲ ਕਿਵੇਂ ਬਿਹਤਰ ਇਲਾਜ ਪ੍ਰਦਾਨ ਕਰ ਸਕਦੇ ਹਨ ਅਤੇ ਲੋਕਾਂ ਨੂੰ ਐਲ.ਪੀ.ਜੀ. ਅਤੇ ਪੈਟਰੋਲੀਅਮ ਦੀਆਂ ਕੀਮਤਾਂ ਦੇ ਬੋਝ ਤੋਂ ਕਿਵੇਂ ਮੁਕਤ ਕੀਤਾ ਜਾ ਸਕਦਾ ਹੈ। 

ਇਸ ਦੀ ਬਜਾਏ ਮੋਦੀ ਦਾ ਧਿਆਨ ਕਿਸੇ ਦੀ ਸੁਰੱਖਿਆ ਘਟਾਉਣ, ਕਿਸੇ ਦੀ ਸੁਰੱਖਿਆ ਵਧਾਉਣ, ਈ.ਡੀ. ਤੇ ਸੀ.ਬੀ.ਆਈ. ਨੂੰ ਇੱਧਰ-ਉੱਧਰ ਭੇਜਣ ਉੱਤੇ ਹੈ। ਕੀ ਸਰਕਾਰਾਂ ਇਸ ਤਰ੍ਹਾਂ ਚਲਾਈਆਂ ਜਾਂਦੀਆਂ ਹਨ? ਸਰਕਾਰ ਕਿਤੇ ਹੋਰ ਤੋਂ ਚਲਾਈ ਜਾ ਰਹੀ ਹੈ। ਆਦੇਸ਼ ਵਾਸ਼ਿੰਗਟਨ ਅਤੇ ਵ੍ਹਾਈਟ ਹਾਊਸ ਤੋਂ ਆਉਂਦੇ ਹਨ। ਉਹ ਵਿਸ਼ਵ ਗੁਰੂ ਬਣਨਾ ਚਾਹੁੰਦੇ ਸਨ ਪਰ ਅਸੀਂ ਵਿਸ਼ਵ ਚੇਲਾ ਬਣ ਗਏ ਹਾਂ।"

ਆਪਣੀ ਆਲੋਚਨਾ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ‘ਆਪ` ਆਗੂਆਂ ਨੂੰ ਵਾਰ-ਵਾਰ ਜੇਲ੍ਹ ਭੇਜਿਆ ਗਿਆ ਹੈ, ਭਾਵੇਂ ਕੋਈ ਗਲਤ ਕੰਮ ਸਾਬਤ ਨਾ ਹੋਇਆ ਹੋਵੇ। ਉਨ੍ਹਾਂ ਕਿਹਾ, “ਸਾਡੀ ਪਾਰਟੀ ਦੇ ਲਗਪਗ 90 ਫੀਸਦੀ ਆਗੂਆਂ ਨੂੰ ਜੇਲ੍ਹ ਦਾ ਮੂੰਹ ਦਿਖਾਇਆ ਗਿਆ, ਭਾਵੇਂ ਉਨ੍ਹਾਂ ਨੇ ਕੁੱਝ ਨਹੀਂ ਕੀਤਾ। 

ਈ.ਡੀ., ਸੀ.ਬੀ.ਆਈ. ਅਤੇ ਚੋਣ ਕਮਿਸ਼ਨ ਦੇ ਇਸ ਹਥਿਆਰ ਨਾਲ ਦੇਖੋ ਬੰਗਾਲ ਵਿੱਚ ਕੀ ਹੋ ਰਿਹਾ ਹੈ। ਹਫੜਾ-ਦਫੜੀ ਹੈ ਅਤੇ ਇਕ ਸਿਆਸੀ ਪਾਰਟੀ ਨੂੰ ਧਮਕਾਇਆ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕੌਣ ਜਿੱਤੇਗਾ? ਸਭ ਕੁੱਝ ਭਾਜਪਾ ਦੇ ਹਿਸਾਬ ਨਾਲ ਹੋ ਰਿਹਾ ਹੈ।" ਭਾਜਪਾ ਦੇ ਵੱਡੇ ਮਨਸੂਬਿਆਂ ਬਾਰੇ ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਕਿਸੇ ਵੀ ਕੀਮਤ `ਤੇ ਸੱਤਾ ਚਾਹੁੰਦੀ ਹੈ ਅਤੇ ਜਿਨ੍ਹਾਂ ਸੂਬਿਆਂ ਵਿੱਚ ਇਸ ਨੂੰ ਸਮਰਥਨ ਨਹੀਂ ਮਿਲ ਰਿਹਾ, ਉੱਥੇ ਕਬਜ਼ਾ ਕਰਨ ਲਈ ਸੰਸਥਾਵਾਂ ਅਤੇ ਨਿਯਮਾਂ ਨੂੰ ਤੋੜਨ-ਮਰੋੜਨ ਲਈ ਤਿਆਰ ਹੈ। 

ਉਨ੍ਹਾਂ ਕਿਹਾ, “ਉਹ ਬੰਗਾਲ, ਕੇਰਲਾ ਅਤੇ ਤਾਮਿਲਨਾਡੂ `ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਭਾਵੇਂ ਇਸ ਲਈ ਉਨ੍ਹਾਂ ਨੂੰ ਹੱਦਬੰਦੀ ਕਰਨੀ ਪਵੇ ਜਾਂ ਜੋ ਵੀ ਲਾਲਚ ਦੇਣਾ ਪਵੇ, ਉਹ ਸਿਰਫ਼ ਸੱਤਾ ਹਥਿਆਉਣਾ ਚਾਹੁੰਦੇ ਹਨ।” ਲੋਕਤੰਤਰ ਨੂੰ ਖ਼ੁਦ ਦਬਾਅ ਹੇਠ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਾਗਰਿਕਾਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਕਰਨੀ ਪਵੇਗੀ ਅਤੇ ਉਨ੍ਹਾਂ ਕੁਰਬਾਨੀਆਂ ਨੂੰ ਯਾਦ ਰੱਖਣਾ ਪਵੇਗਾ, ਜਿਨ੍ਹਾਂ ਨਾਲ ਦੇਸ਼ ਦਾ ਨਿਰਮਾਣ ਹੋਇਆ। 

ਉਨ੍ਹਾਂ ਕਿਹਾ, “ਸ਼ਹੀਦਾਂ ਨੇ ਆਪਣਾ ਖ਼ੂਨ ਦੇ ਕੇ ਸਾਨੂੰ ਇਹ ਦੇਸ਼ ਲੈ ਕੇ ਦਿੱਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰ ਸ਼ੇਖਰ ਆਜ਼ਾਦ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ। 19 ਸਾਲ, 22 ਸਾਲ ਜਾਂ 23 ਸਾਲ ਦੀ ਉਮਰ ਵਿੱਚ ਦੇਸ਼ ਭਗਤਾਂ ਨੇ ਫਾਂਸੀਆਂ ਦੇ ਰੱਸੇ ਚੁੰਮ ਲਏ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਕੀ ਅੱਜ ਦੇ ਹਾਲਾਤ ਦੇਖ ਕੇ ਇਨ੍ਹਾਂ ਦੇਸ਼ ਭਗਤਾਂ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ? ਉਨ੍ਹਾਂ ਨੇ ਆਪਣਾ ਸਭ ਕੁੱਝ ਕੁਰਬਾਨ ਕਰਨ ਤੋਂ ਬਾਅਦ ਸਾਨੂੰ ਇਹ ਦੇਸ਼ ਦਿੱਤਾ, ਸਿਰਫ਼ ਇਸ ਲਈ ਕਿ ਅੱਜ ਇਸ ਨੂੰ ਸਿਰਫ਼ ਦੋ ਲੋਕ ਚਲਾਉਣ। ਪਹਿਲਾਂ ਅਸੀਂ ‘ਹਮ ਦੋ, ਹਮਾਰੇ ਦੋ` ਦਾ ਨਾਅਰਾ ਸੁਣਿਆ ਸੀ। ਇਹ ਪਰਿਵਾਰ ਭਲਾਈ ਲਈ ਸੀ ਪਰ ਹੁਣ ਇਹ ਸ਼ਾਸਨ ਦਾ ਮਾਡਲ ਬਣ ਗਿਆ ਹੈ। 

ਅੱਜ ਵੀ ਇਹ ‘ਹਮ ਦੋ, ਹਮਾਰੇ ਦੋ` ਹੈ। ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਅਤੇ ਉਨ੍ਹਾਂ ਤੋਂ ਅੱਗੇ ਉਨ੍ਹਾਂ ਦੇ ਦੋ ਅੰਬਾਨੀ ਤੇ ਅਡਾਨੀ ਹਨ। ਇਹ ਸਰਕਾਰ ਇਸੇ ਫਾਰਮੂਲੇ `ਤੇ ਚੱਲ ਰਹੀ ਹੈ, ਜਦੋਂ ਕਿ 140 ਕਰੋੜ ਲੋਕਾਂ ਨੂੰ ਕਿਸਮਤ ਦੇ ਸਹਾਰੇ ਛੱਡ ਦਿੱਤਾ ਗਿਆ ਹੈ।"

ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਦੇ ਰਾਹ ਡੱਕਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਲਈ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ, “ਰਾਜਪਾਲਾਂ ਨੂੰ ਰਾਜਨੀਤੀ ਤੱਕ ਸੀਮਤ ਕਰ ਦਿੱਤਾ ਗਿਆ ਹੈ। ਉਹ ਸਾਲਾਂ ਤੋਂ ਬਿੱਲ ਰੋਕੀ ਬੈਠੇ ਹਨ। 

ਸੂਬਿਆਂ ਨੂੰ ਆਪਣੇ ਅਧਿਕਾਰਾਂ ਲਈ ਸੁਪਰੀਮ ਕੋਰਟ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਵੱਲੋਂ ਇਹ ਸਪੱਸ਼ਟ ਕਰਨ ਤੋਂ ਬਾਅਦ ਵੀ ਕਿ ਰਾਜਪਾਲ ਅਤੇ ਰਾਸ਼ਟਰਪਤੀ ਅਣਮਿੱਥੇ ਸਮੇਂ ਲਈ ਬਿੱਲਾਂ ਨੂੰ ਨਹੀਂ ਰੋਕ ਸਕਦੇ, ਮਾਮਲਿਆਂ ਨੂੰ ਠੰਢੇ ਬਸਤੇ ਵਿੱਚ ਧੱਕ ਦਿੱਤਾ ਗਿਆ। ਜੱਜਾਂ ਦਾ ਤਬਾਦਲਾ ਕੀਤਾ ਜਾਂਦਾ ਹੈ, ਉਨ੍ਹਾਂ ਦੀਆਂ ਫਾਈਲਾਂ ਬਾਹਰ ਕੱਢੀਆਂ ਜਾਂਦੀਆਂ ਹਨ। 

ਸਵਾਲ ਇਹ ਹੈ ਕਿ ਕੀ ਉਹ ਕਿਸੇ ਨੂੰ ਬਖ਼ਸ਼ਣਗੇ ਕਿ ਨਹੀਂ। ਅਸੀਂ ਸੁਣਿਆ ਸੀ ਕਿ ਉੱਤਰੀ ਕੋਰੀਆ ਅਤੇ ਰੂਸ ਵਿੱਚ ਕੋਈ ਤਾਨਾਸ਼ਾਹ ਆਪਣੇ ਆਪ ਨੂੰ ਸਾਲਾਂ ਲਈ ਸ਼ਾਸਕ ਐਲਾਨ ਲੈਂਦਾ ਹੈ ਪਰ ਇੱਥੇ ਵੀ ਕਿਸੇ ਹੋਰ ਰੂਪ ਵਿੱਚ ਇਹੀ ਕੁੱਝ ਹੋ ਰਿਹਾ ਹੈ।" ਚੋਣਾਂ `ਤੇ ਚਿੰਤਾਵਾਂ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀਆਂ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੇਰਾਫੇਰੀ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ, “ਐਸ.ਆਈ.ਆਰ. ਰਾਹੀਂ ਅਸਲੀ ਵੋਟਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਹਰ ਗਲੀ ਅਤੇ ਇਲਾਕੇ ਵਿੱਚ ਪੰਨਾ ਪ੍ਰਧਾਨ ਅਤੇ ਪੰਨਾ ਪ੍ਰਮੁੱਖ ਬਣਾਏ ਹਨ। ਉਹ ਪਛਾਣ ਕਰਦੇ ਹਨ ਕਿ ਕਿਹੜੇ ਘਰ ਭਾਜਪਾ ਦਾ ਸਮਰਥਨ ਕਰਦੇ ਹਨ, ਕਿਹੜੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਦੇ ਹਨ ਅਤੇ ਕਿਹੜੇ ਕਾਂਗਰਸ ਦਾ ਸਮਰਥਨ ਕਰਦੇ ਹਨ, ਫਿਰ ਵਿਰੋਧੀਆਂ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਨਵੀਆਂ ਵੋਟਾਂ ਬਣਾਈਆਂ ਜਾਂਦੀਆਂ ਹਨ। 

ਇੱਕੋ ਵੋਟਰ ਕਈ ਰਾਜਾਂ ਵਿੱਚ ਵੋਟ ਪਾ ਰਹੇ ਹਨ। ਇੱਕ ਪਾਸੇ ਉਹ ਕਹਿੰਦੇ ਹਨ ਕਿ ਇਕ ਰਾਸ਼ਟਰ, ਇਕ ਚੋਣ ਹੋਵੇ ਪਰ ਜਦੋਂ ਦੋ ਸੂਬਿਆਂ ਵਿੱਚ ਵੋਟਾਂ ਹੁੰਦੀਆਂ ਹਨ ਤਾਂ ਇੱਕ ਹਫ਼ਤੇ ਦਾ ਫ਼ਰਕ ਹੁੰਦਾ ਹੈ। ਜੇ ਦੇਸ਼ ਵਿੱਚ ਕਾਫ਼ੀ ਸੁਰੱਖਿਆ ਬਲ ਹਨ ਤਾਂ ਫ਼ਰਕ ਕਿਉਂ ਹੈ? ਪਹਿਲਾਂ ਇੱਕ ਜਗ੍ਹਾ `ਤੇ ਵੋਟਾਂ ਪਾਈਆਂ ਜਾਂਦੀਆਂ ਹਨ, ਫਿਰ ਲੋਕਾਂ ਨੂੰ ਵਾਹਨਾਂ ਅਤੇ ਰੇਲ ਗੱਡੀਆਂ ਵਿੱਚ ਦੂਜੀ ਜਗ੍ਹਾ ਲਿਜਾਇਆ ਜਾਂਦਾ ਹੈ। ਕੀ ਇਹ ਲੋਕਤੰਤਰ ਹੈ? 

ਇਹ ਨਵੀਂ ਕਿਸਮ ਦਾ ਲੋਕਤੰਤਰ ਹੈ।" ਉਨ੍ਹਾਂ ਕਿਹਾ ਕਿ ਜਿਨ੍ਹਾਂ ਕਦਰਾਂ-ਕੀਮਤਾਂ ਲਈ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਦਿੱਤੀਆਂ, ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇਹ ਉਹ ਲੋਕਤੰਤਰ ਨਹੀਂ ਹੈ, ਜਿਸ ਦਾ ਸਾਡੇ ਸ਼ਹੀਦਾਂ ਨੇ ਸੁਪਨਾ ਦੇਖਿਆ ਸੀ, ਉਹ ਲੋਕਤੰਤਰ ਜਿਸ ਲਈ ਲਾਲਾ ਲਾਜਪਤ ਰਾਏ ਨੇ ਲਾਠੀਆਂ ਖਾਧੀਆਂ ਅਤੇ ਭਗਤ ਸਿੰਘ ਨੇ ਫਾਂਸੀ ਦਾ ਰੱਸਾ ਚੁੰਮਿਆ। 

ਭਾਜਪਾਈਆਂ ਨੇ ਕੋਈ ਕੁਰਬਾਨੀ ਨਹੀਂ ਦਿੱਤੀ, ਫਿਰ ਵੀ ਹੁਣ ਉਹ ਸੰਵਿਧਾਨ ਨੂੰ ਬਦਲਦੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਨੂੰ 360 ਸੀਟਾਂ ਦਿਓ ਅਤੇ ਉਹ ਸੰਵਿਧਾਨ ਨਾਲ ਕੁੱਝ ਵੀ ਕਰਨਗੇ। ਅਜਿਹੇ ਬਿੱਲ ਆਉਂਦੇ ਰਹਿੰਦੇ ਹਨ। ਅਜਿਹਾ ਲਗਦਾ ਹੈ ਕਿ ਉਹ ਚੌਵੀ ਘੰਟੇ ਸਿਰਫ਼ ਇਹ ਸੋਚਦੇ ਹਨ ਕਿ ਲੋਕਤੰਤਰ ਨੂੰ ਕਿਵੇਂ ਕਮਜ਼ੋਰ ਕੀਤਾ ਜਾਵੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰ ਕੇ ‘ਆਪ` ਨੂੰ ਜਾਂਚ ਏਜੰਸੀਆਂ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਡਰਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ, “ਅਰਵਿੰਦ ਕੇਜਰੀਵਾਲ ਸਾਡੇ ਜਨਰਲ ਹਨ। ਅਸੀਂ ਉਨ੍ਹਾਂ ਤੋਂ ਡਰਨ ਜਾਂ ਘਬਰਾਉਣ ਵਾਲੇ ਨਹੀਂ ਹਾਂ। ਉਨ੍ਹਾਂ ਨੂੰ ਈ.ਡੀ., ਸੀ.ਬੀ.ਆਈ. ਜਾਂ ਕੋਈ ਵੀ ਵਿਭਾਗ ਭੇਜਣ ਦਿਓ। ਅਸੀਂ ਹਰ ਹਿਸਾਬ ਦੇਵਾਂਗੇ। 

ਜਿਸ ਪਲ ਕੋਈ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਵਿਰੋਧੀ ਪਾਰਟੀ ਵਿੱਚ ਹੁੰਦਾ ਹੈ, ਉਹ ਭ੍ਰਿਸ਼ਟ ਹੋ ਜਾਂਦਾ ਹੈ। ਜਿਸ ਸਮੇਂ ਕੋਈ ਬਹੁਤ ਜ਼ਿਆਦਾ ਭ੍ਰਿਸ਼ਟ ਭਾਜਪਾ ਵਿੱਚ ਸ਼ਾਮਲ ਹੋ ਜਾਂਦਾ ਹੈ, ਉਹ ਦੁੱਧ-ਧੋਤਾ ਬਣ ਜਾਂਦਾ ਹੈ। ਭਾਜਪਾ ਦੀ ‘ਵਾਸ਼ਿੰਗ ਮਸ਼ੀਨ ਰਾਜਨੀਤੀ` ਆਖਰਕਾਰ ਢਹਿ ਜਾਵੇਗੀ। 

ਇਹ ਵਾਸ਼ਿੰਗ ਮਸ਼ੀਨ ਜ਼ਿਆਦਾ ਦੇਰ ਤੱਕ ਨਹੀਂ ਚੱਲੇਗੀ। ਜੇ ਤੁਸੀਂ ਵਾਰ-ਵਾਰ ਮਸ਼ੀਨ ਵਿੱਚ ਮੈਲੇ ਕੱਪੜੇ ਪਾਉਂਦੇ ਰਹੋਗੇ ਤਾਂ ਇਕ ਦਿਨ ਇਸ ਦਾ ਫਿਲਟਰ ਵੀ ਜਾਮ ਹੋ ਜਾਵੇਗਾ।" ਉਨ੍ਹਾਂ ਕਿਹਾ ਕਿ ਇਤਿਹਾਸ ਨੇ ਵਾਰ-ਵਾਰ ਦਿਖਾਇਆ ਹੈ ਕਿ ਹੰਕਾਰ ਪਤਨ ਵੱਲ ਲੈ ਜਾਂਦਾ ਹੈ। “ਸਿਕੰਦਰ ਜਿੱਤਦਾ ਰਿਹਾ ਅਤੇ ਭੁੱਲ ਗਿਆ ਕਿ ਵਾਪਸ ਕਿਵੇਂ ਮੁੜਨਾ ਹੈ। 

ਇਹ ਛਾਪੇ ਕਾਇਰਤਾਪੂਰਨ ਕਾਰਾ ਹਨ। ਪੁਰਾਣੇ ਦੋਸ਼ਾਂ ਨੂੰ ਵਾਰ-ਵਾਰ ਵਾਪਸ ਲਿਆਂਦਾ ਜਾਂਦਾ ਹੈ। ਅਸੀਂ ਇਨ੍ਹਾਂ ਛਾਪਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਸੱਚਾਈ ਦੇ ਨਾਲ ਖੜ੍ਹੇ ਹਾਂ ਅਤੇ ਸੱਚਾਈ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਹਮੇਸ਼ਾ ਮੋਦੀ ਦਾ ਗੁਣਗਾਣ ਕਰਦੇ ਰਹਿਣ ਲਈ ਮੀਡੀਆ ਦੇ ਇਕ ਹਿੱਸੇ ਦੀ ਆਲੋਚਨਾ ਕੀਤੀ। 

ਉਨ੍ਹਾਂ ਕਿਹਾ, “ਹਰ ਚੀਜ਼ ਇਕ ਮਾਸਟਰ ਸਟ੍ਰੋਕ ਬਣ ਜਾਂਦੀ ਹੈ। ਮਨਰੇਗਾ ਹਟਾਓ, ਮਾਸਟਰ ਸਟ੍ਰੋਕ। ਮਨਰੇਗਾ ਲਿਆਓ, ਮਾਸਟਰ ਸਟ੍ਰੋਕ। ਹਰ ਫੈਸਲੇ ਨੂੰ ਉਸੇ ਤਰ੍ਹਾਂ ਪੇਸ਼ ਕੀਤਾ ਜਾਂਦਾ ਹੈ, ਜਿਸ ਤਰ੍ਹਾਂ ਸਰਕਾਰ ਚਾਹੁੰਦੀ ਹੈ।” ਉਨ੍ਹਾਂ ਹੰਗਰੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਨਿਆਂਪਾਲਿਕਾ, ਮੀਡੀਆ ਅਤੇ ਹਰ ਸਰੋਤ ਨੂੰ ਖ਼ਰੀਦ ਲਿਆ ਗਿਆ ਸੀ, ਫਿਰ ਵੀ ਜਦੋਂ ਲੋਕ ਇਕੱਠੇ ਹੋ ਕੇ ਤੁਰ ਪਏ ਤਾਂ ਤਾਨਾਸ਼ਾਹੀ ਦੀ ਬੁਰੀ ਹਾਰ ਹੋਈ। 

ਜੇ ਉਹ 2027 ਦੀ ਤਿਆਰੀ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਈ.ਡੀ. ਤੇ ਸੀ.ਬੀ.ਆਈ. ਦਾ ਸਹਾਰਾ ਲੈਣ ਦੀ ਬਜਾਏ ਲੋਕਾਂ ਵਿੱਚ ਜਾ ਕੇ ਕੰਮ ਕਰਨਾ ਚਾਹੀਦਾ ਹੈ।"

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD