Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ : ਆਪ ਪੰਜਾਬ

ਸੱਚ ਦੀ ਜਿੱਤ ਹੋਵੇਗੀ : ਸੰਜੀਵ ਅਰੋੜਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sanjeev Arora, Dr Balbir Singh, Harbhajan Singh ETO

Web Admin

Web Admin

5 Dariya News

ਚੰਡੀਗੜ੍ਹ , 17 Apr 2026

Last updated on: Apr 18, 2026, 09:36 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ "ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ" ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ 'ਤੇ ਸਵਾਲ ਉਠਾਉਂਦੇ ਹੋਏ ਕਿਹਾ, "ਈਡੀ ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇਜ ਦਿੱਤਾ ਜਾਂਦਾ ਹੈ।"

ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੀਆਂ ਚਾਲਾਂ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਵਿੱਚ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, "ਡਰ ਅਤੇ ਦਬਾਅ ਰਾਹੀਂ ਲੋਕਤੰਤਰ ਨੂੰ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉਸ ਵਿਰੁੱਧ ਡਟ ਕੇ ਖੜ੍ਹਾਂਗੇ। ਇਹ ਕਿਸੇ ਵਿਅਕਤੀ ਦੀ ਲੜਾਈ ਨਹੀਂ ਹੈ, ਸਗੋਂ ਸਾਡੇ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਦੀ ਲੜਾਈ ਹੈ, ਅਤੇ ਇਹ ਸੰਘਰਸ਼ ਜਾਰੀ ਰਹੇਗਾ।"

ਇਸ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਜਮ ਬਣਾਈ ਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਆਪਣਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, "ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ ਅਤੇ ਮੈਨੂੰ ਭਰੋਸਾ ਹੈ ਕਿ ਸੱਚ ਦੀ ਜਿੱਤ ਹੋਵੇਗੀ।" ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਗੈਰ-ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਨੂੰ ਧਮਕਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ।

ਵਿਰੋਧੀ ਨੇਤਾਵਾਂ 'ਤੇ ਦਬਾਅ ਪਾਉਣ ਲਈ ਈ.ਡੀ. ਦੀ ਵਰਤੋਂ ਕਰਨਾ ਹੁਣ ਉਨ੍ਹਾਂ ਦੀ ਸਿਆਸੀ ਰਣਨੀਤੀ ਬਣ ਗਈ ਹੈ ਤਾਂ ਜੋ ਅਸਹਿਮਤੀ ਦੀ ਹਰ ਆਵਾਜ਼ ਨੂੰ ਦਬਾਇਆ ਜਾ ਸਕੇ। ਇਹ ਸਾਡੀਆਂ ਲੋਕਤੰਤਰੀ ਪਰੰਪਰਾਵਾਂ ਲਈ ਬੇਹੱਦ ਖ਼ਤਰਨਾਕ ਹੈ।" ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਰਾਜਨੀਤੀ "ਡਰਾਉਣ, ਧਮਕਾਉਣ ਅਤੇ ਕਿਸੇ ਵੀ ਕੀਮਤ 'ਤੇ ਸੱਤਾ ਹਥਿਆਉਣ" 'ਤੇ ਆਧਾਰਿਤ ਹੈ।

ਦੂਜੇ ਪਾਸੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਜਿਹੀਆਂ ਕਾਰਵਾਈਆਂ ਦੇ ਸਮੇਂ 'ਤੇ ਸਵਾਲ ਚੁੱਕਦਿਆਂ ਇਹੀ ਚਿੰਤਾਵਾਂ ਦੁਹਰਾਈਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਨੂੰ ਅਚਾਨਕ ਈਡੀ ਦੀ ਯਾਦ ਆ ਜਾਂਦੀ ਹੈ ਅਤੇ ਵਿਰੋਧੀ ਨੇਤਾਵਾਂ ਦੇ ਘਰਾਂ 'ਤੇ ਛਾਪੇਮਾਰੀ ਸ਼ੁਰੂ ਹੋ ਜਾਂਦੀ ਹੈ। ਚਾਹੇ ਉਹ ਸੰਜੀਵ ਅਰੋੜਾ ਹੋਣ ਜਾਂ ਸੰਸਦ ਮੈਂਬਰ ਅਸ਼ੋਕ ਮਿੱਤਲ, ਨਿਸ਼ਾਨਾ ਹਮੇਸ਼ਾ ਉਹ ਹੁੰਦੇ ਹਨ ਜੋ ਭਾਜਪਾ ਨਾਲ ਸਿਆਸੀ ਤੌਰ 'ਤੇ ਅਸਹਿਮਤ ਹਨ।

ਇਹ ਜਾਂਚ ਨਹੀਂ, ਸਗੋਂ ਬਦਲੇ ਦੀ ਰਾਜਨੀਤੀ ਹੈ।" ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰੀ ਏਜੰਸੀਆਂ ਨੂੰ ਹਥਿਆਰ ਬਣਾਉਣਾ ਲੋਕਤੰਤਰ ਲਈ ਗੰਭੀਰ ਖਤਰਾ ਹੈ, ਜੋ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਛਾਪੇਮਾਰੀ ਨੂੰ 'ਆਪ' ਪੰਜਾਬ ਨੂੰ ਕੁਚਲਣ ਦੇ ਉਦੇਸ਼ ਨਾਲ "ਏਜੰਸੀਆਂ ਦੀ ਘੋਰ ਦੁਰਵਰਤੋਂ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਅਜਿਹੀਆਂ ਚਾਲਾਂ ਸਾਨੂੰ ਖਤਮ ਕਰਨ ਵਿੱਚ ਹਮੇਸ਼ਾ ਅਸਫਲ ਰਹੀਆਂ ਹਨ।

ਇਹ ਸਾਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੀ ਅਸਲ ਰਾਸ਼ਟਰੀ ਵਿਰੋਧੀ ਧਿਰ ਅਤੇ ਭਾਜਪਾ ਦਾ ਅਸਲ ਬਦਲ ਹੈ।" ਆਪ ਪੰਜਾਬ ਦੇ ਆਗੂਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਾਰਟੀ ਨੇ "ਡਰ ਅਤੇ ਬਦਲੇ ਦੀ ਰਾਜਨੀਤੀ" ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਅਤੇ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sanjeev Arora , Dr Balbir Singh , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD