Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 17 Apr 2026

Last updated on: Apr 18, 2026, 10:37 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਅਤੇ ਪੂਰੇ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਅਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਸਾਡੀ ਜ਼ਿੰਮੇਵਾਰੀ ਹੈ। 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਅਤੇ ਲੋਕਾਂ ਦੀ ਭਲਾਈ ਤੇ ਬਿਹਤਰੀ ਨੂੰ ਆਪਣੀ ਮੁੱਢਲੀ ਤਰਜੀਹ ਬਣਾਉਣ, ਤਾਂ ਜੋ ਉਨ੍ਹਾਂ ਦਾ ਪ੍ਰਸ਼ਾਸਨ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD