Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ, ਜਲੰਧਰ ਵਾਸੀਆਂ ਨੂੰ ਸਾਈਕਲੋਥਾਨ ’ਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ

Varjeet Walia, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਲੰਧਰ , 17 Apr 2026

Last updated on: Apr 18, 2026, 10:41 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ, ਤਾਂ ਜੋ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ। 

ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ਇਹ ਉਪਰਾਲਾ ਕੀਤਾ ਗਿਆ ਹੈ। ਰਾਜ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਿਆਂ ਖਿਲਾਫ਼ ਇਕ ਮਜ਼ਬੂਤ ਲੋਕ ਲਹਿਰ ਉਸਾਰਨਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨਾ ਹੈ। 

ਉਨ੍ਹਾਂ ਨਸ਼ਿਆਂ ਖਿਲਾਫ਼ ਇਕਜੁੱਟਤਾ ਦਾ ਸੱਦਾ ਦਿੰਦਿਆਂ ਜਲੰਧਰ ਵਾਸੀਆਂ ਨੂੰ ਸਾਈਕਲੋਥਾਨ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਈਕਲੋਥਾਨ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਵਿੱਚ ਕਰਵਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਸਥਾਨਕ ਏ.ਪੀ.ਜੇ. ਸਕੂਲ, ਮਾਡਲ ਟਾਊਨ (ਗੀਤਾ ਮੰਦਰ ਦੇ ਨੇੜੇ) ਤੋਂ ਸਵੇਰੇ 6 ਹੋਵੇਗੀ। ਸਮਾਗਮ ਦੌਰਾਨ ਨਸ਼ਿਆਂ ਖਿਲਾਫ਼ ਸਹੁੰ ਵੀ ਚੁਕਾਈ ਜਾਵੇਗੀ।

21 ਕਿਲੋਮੀਟਰ ਸਾਈਕਲੋਥਾਨ ਏ.ਪੀ.ਜੇ. ਸਕੂਲ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਗੀਤਾ ਮੰਦਿਰ, ਈ.ਡੀ. ਦਫ਼ਤਰ, ਬਿੱਟੂ ਪਰਦੇਸੀ, ਸ਼ਹੀਦ ਮੇਜਰ ਕਪਿਲ ਵਿਨਾਇਕ ਚੌਕ, ਤਾਜ ਫਾਸਟ ਫੂਡ (ਅਰਬਨ ਇਸਟੇਟ-2), ਹਵੇਲੀ-ਕਿਊਰੋ ਰੋਡ, ਵਾਈਟ ਡਾਇਮੰਡ, ਸੀ.ਟੀ. ਸ਼ਾਹਪੁਰ ਕੈਂਪਸ ਤੋਂ ਵਾਪਸ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ। ਇਸੇ ਤਰ੍ਹਾਂ 10 ਕਿਲੋਮੀਟਰ ਸਾਈਕਲੋਥਾਨ ਉਕਤ ਰੂਟ ‘ਤੇ ਵਾਈਟ ਡਾਇਮੰਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ। 

ਜਦਕਿ 5 ਕਿਲੋਮੀਟਰ ਸਾਈਕਲੋਥਾਨ ਵੀ ਇਸੇ ਰੂਟ ‘ਤੇ ਤਾਜ ਫਾਸਟ ਫੂਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ। ਮੀਟਿੰਗ ਵਿੱਚ ਐਸ.ਡੀ.ਐਮ. ਨਵਦੀਪ ਸਿੰਘ ਤੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਏ.ਪੀ.ਜੇ. ਸਕੂਲ ਦੇ ਪ੍ਰਿੰ.  ਡਾ. ਰਾਜੇਸ਼ ਚੰਦੇਲ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD