Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Apr 2026

Last updated on: Apr 18, 2026, 10:43 IST

ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ।ਇਸ ਤੋਂ ਇਲਾਵਾ ਮਨਾਣਾ ਪਿੰਡ ਵਿੱਚ ਸਕੂਲ ਦੇ ਕਮਰੇ ਦੀ ਉਸਾਰੀ ਲਈ 8 ਲੱਖ ਰੁਪਏ, ਕੈਲੋ ਪਿੰਡ ਵਿੱਚ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਝਾਂਮਪੁਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ।

ਉਨ੍ਹਾਂ ਦੱਸਿਆ ਕਿ ਕੁੱਲ 18 ਲੱਖ ਰੁਪਏ ਦੀ ਰਕਮ ਨੌ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵੰਡੀ ਗਈ ਹੈ।ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੋਕ ਨੇੜਲੇ ਹਸਪਤਾਲਾਂ ਵਿੱਚ ਆਸਾਨੀ ਨਾਲ ਇਲਾਜ ਕਰਵਾ ਸਕਦੇ ਹਨ।

ਵਿਧਾਇਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਕਾਰਨ ਹੁਣ ਵਧ ਰਹੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈ ਰਹੇ ਹਨ। ਇਸ ਨਾਲ ਅਧਿਆਪਕਾਂ ਦਾ ਮਨੋਬਲ ਵੀ ਵਧਿਆ ਹੈ ਅਤੇ ਮਾਪਿਆਂ ਵਿੱਚ ਵੀ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਆਪਣੀ ਜਾਂਚ ਕਰਵਾ ਰਹੇ ਹਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD