Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ : ਕੁਲਵੰਤ ਸਿੰਘ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Apr 2026

Last updated on: Apr 18, 2026, 10:45 IST

ਆਪਣੀਆਂ ਮੰਗਾਂ ਦਾ ਹੱਲ ਹੋਣ ਉਪਰੰਤ ਕਿਸਾਨਾਂ ਦੇ ਇੱਕ ਵਫਦ ਨੇ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਹ ਵਫਦ ਸੈਕਟਰ-79 ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਮਿਲਣ ਲਈ ਪਹੁੰਚਿਆ।ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਬੀਤੇ ਦਿਨੀਂ ਗਮਾਡਾ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਹਾਈ ਕਮਾਨ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਜੂਸ ਪਿਲਾ ਕੇ ਸ਼ਾਂਤੀਪੂਰਵਕ ਧਰਨਾ ਸਮਾਪਤ ਕਰਵਾਇਆ ਸੀ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਨੇ ਕਦੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ, ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕਿਸਾਨਾਂ ਨਾਲ ਇਨਸਾਫ ਕੀਤਾ ਹੈ।

ਇਸ ਮੌਕੇ ਜਗਜੀਤ ਸਿੰਘ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਡਕੌਦਾ), ਗੁਰਪ੍ਰਤਾਪ ਸਿੰਘ ਬੜੀ, ਜਸਪਾਲ ਸਿੰਘ ਸ਼ੇਖਣ ਮਾਜਰਾ, ਗੁਰਮੀਤ ਸਿੰਘ ਸਿਆਊ (ਭਾਰਤੀ ਕਿਸਾਨ ਯੂਨੀਅਨ ਰਾਜੇਵਾਲ), ਗੁਰਵਿੰਦਰ ਸਿੰਘ, ਨਿਰਮਲ ਸਿੰਘ, ਜਗਤ ਸਿੰਘ, ਨਾਹਰ ਸਿੰਘ ਸਰਪੰਚ, ਕੇਸਰ ਸਿੰਘ, ਗੁਰਭਜਨ ਸਿੰਘ ਨੰਬਰਦਾਰ, ਸਤੀਸ਼ ਕੁਮਾਰ ਚੌਧਰੀ (ਕਿਸ਼ਨਪੁਰਾ), ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਪੱਤੋ, ਦਿਲਵਰ ਸਿੰਘ, ਹਰਜੀਤ ਸਿੰਘ, ਕਮਲਜੀਤ ਸਿੰਘ, ਅਮਨਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸ਼ੇਖਣ ਮਾਜਰਾ ਸਮੇਤ ਕਈ ਹੋਰ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਹੱਲਾ ਕਲੀਨਿਕਾਂ ਤੋਂ ਇਲਾਵਾ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸ ਨਾਲ ਲੋਕ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਇਲਾਜ ਕਰਵਾ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਦੇ ਅਚਨਚੇਤ ਦੌਰੇ ਕਰਕੇ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਧੀ ਹੈ।

ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।  ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਂ ਉਸਾਰੀ ਵੀ ਜ਼ੋਰਾਂ ’ਤੇ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD