Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼

Lal Chand Kataruchak, AAP Punjab

Web Admin

Web Admin

5 Dariya News

ਚੰਡੀਗੜ੍ਹ , 17 Apr 2026

Last updated on: Apr 18, 2026, 11:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ।ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

 

Tags: Lal Chand Kataruchak , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD