Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

Aashika Jain, DC Hoshiarpur, Deputy Commissioner Hoshiarpur, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 17 Apr 2026

Last updated on: Apr 18, 2026, 11:39 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਾਰਜਾਂ ਦੀ ਲਗਾਤਾਰ ਸਮੀਖਿਆ ਕਰਦੇ ਰਹਿਣ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ  ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਦੀ ਮੌਜੂਦਗੀ ਵਿਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦਿਆ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਨੂੰ ਤਰਜੀਹ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾ ਕੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.60 ਲੱਖ ਕਾਰਡ ਬਣ ਚੁੱਕੇ ਹਨ ਅਤੇ ਰਹਿੰਦੇ ਪਰਿਵਾਰਾਂ ਦੇ ਵੀ ਕਾਰਡ ਜਲਦੀ ਬਣਨਗੇ ਕਿਉਂਕਿ ਇਸ ਕਾਰਜ ਲਈ ਲੋੜੀਂਦੀ ਗਿਣਤੀ ਵਿਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਲੱਗ ਰਹੇ ਕੈਂਪਾਂ ਦੀ ਪ੍ਰਕਿਰਿਆ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ। ਜ਼ਿਲ੍ਹੇ ‘ਚ ਸ਼ੁਰੂ ਹੋਵੇਗੀ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਤੋਂ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਇਹ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ ਗਿਣਤੀਕਾਰਾਂ ਨੂੰ ਸਮੁੱਚੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। 

ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੋਬਾਇਲ ਫੋਨਾਂ ‘ਤੇ ਵਿਸ਼ੇਸ਼ ਐਪ ਰਾਹੀਂ ਮੁਕੰਮਲ ਹੋਵੇਗੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਮੇਂ ਸਿਰ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਦਾ ਮੁਕਾਬਲਾ ਕੀਤਾ ਜਾ ਸਕੇ। 

ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਸੰਵੇਦਨਸ਼ੀਲ ਥਾਵਾਂ ਦਾ ਸਮੇਂ ਸਿਰ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਨੇ ਟਾਂਡਾ ਦੇ ਪਿੰਡ ਰੜਾ ਵਿਖੇ ਗਾਈਡ ਬੰਨ੍ਹ ਬਣਾਉਣ ਦੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧ ਵਿਚ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। 

ਇਸੇ ਤਰ੍ਹਾਂ ਪਿੰਡ ਮੋਤਲਾ-ਮਹਿਤਾਬਪੁਰ ਵਿਖੇ ਦਰਿਆ ਬਿਆਸ ਦੇ ਖੱਬੇ ਪਾਸੇ ਨਵਾਂ ਬੰਨ੍ਹ ਬਣਾਉਣ ਲਈ ਅਲਾਈਨਮੈਂਟ ਅਤੇ ਹੋਰ ਗਤੀਵਿਧੀਆਂ ਲਈ ਸਬੰਧਨ ਐਸ.ਡੀ.ਐਮ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੇਰਾ ਘਰ ਮੇਰੇ ਨਾਮ, ਈਜ਼ੀ ਰਜਿਸਟ੍ਰੇਸ਼ਨ, ਬਕਾਇਆ ਇੰਤਕਾਲਾਂ, ਫ਼ਸਲਾਂ ਦੇ ਡਿਜੀਟਲ ਸਰਵੇਖਣ ਤੋਂ ਇਲਾਵਾ ਮਾਈਨਿੰਗ, ਜਲ ਸਪਲਾਈ, ਮਾਲ ਵਿਭਾਗ ਆਦਿ ਦੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD