Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜੀਵਨ ਸਿੰਘ ਸੰਗੋਵਾਲ ਅਤੇ ਗੁਰਜੀਤ ਸਿੰਘ ਗਿੱਲ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ

ਕਿਹਾ! ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 17 Apr 2026

Last updated on: Apr 18, 2026, 11:52 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਬਹਾਦਰ ਕੇ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। 

ਇਸ ਮੌਕੇ ਉਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਚੇਅਰਮੈਨ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD