Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਮੌਜੂਦਾ ਸਰਕਾਰ ਸਮੇਂ ਪੰਜਾਬ ਵਿੱਚ ਖੇਡ ਮੈਦਾਨਾਂ, ਸਟੇਡੀਅਮਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ - ਵਿਧਾਇਕ ਸੰਗਰੂਰ

Narinder Kaur Bharaj, AAP Punjab, Bhawanigarh

5 Dariya News

5 Dariya News

5 Dariya News

ਭਵਾਨੀਗੜ੍ਹ/ਸੰਗਰੂਰ , 17 Apr 2026

Last updated on: Apr 18, 2026, 12:30 IST

ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 08 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ। 

ਜਿਨ੍ਹਾਂ ਵਿਚੋਂ ਇੱਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਅਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇ ਅਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂ51ਰ ਰਹਿਣ। ਇਹ ਪ੍ਰੋਜੈਕਟ “ਨਵੀਂ ਦਿਸ਼ਾ, ਚੰਗਾ ਭਵਿੱਖ” ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗਾ।

ਭਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਮੈਦਾਨਾਂ, ਸਟੇਡੀਅਮਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਿਡਾਰੀਆਂ ਲਈ ਵਧੀਆ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਮੂਹ ਵਲੰਟੀਅਰ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਵੇ ਅਤੇ ਖੇਡਾਂ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।

 

Tags: Narinder Kaur Bharaj , AAP Punjab , Bhawanigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD