Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਨੇ ਪਿੰਡ ਮਹਿਸਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਦੀ ਬੱਸ ਨੂੰ ਕੀਤਾ ਰਵਾਨਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਦੇ ਬੱਸ ਅੱਡੇ ਲਈ ਪੰਚਾਇਤ ਨੂੰ ਦਿੱਤੀ 4 ਲੱਖ ਰੁਪਏ ਦੀ ਗ੍ਰਾਂਟ

Narinder Kaur Bharaj, AAP Punjab, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਸੰਗਰੂਰ , 17 Apr 2026

Last updated on: Apr 18, 2026, 12:33 IST

ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਸਮਪੁਰ ਵਿੱਚ ਅੱਜ ਖੁਸ਼ੀ ਅਤੇ ਆਸਥਾ ਦਾ ਮਾਹੌਲ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਵੱਡੇ-ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਯਾਤਰਾ ‘ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਸਕੀਮ ਆਮ ਲੋਕਾਂ ਲਈ ਵੱਡੀ ਸਹੂਲਤ ਬਣ ਕੇ ਸਾਹਮਣੇ ਆਈ ਹੈ। ਕਈ ਲੋਕ ਜਿਹੜੇ ਸਾਲਾਂ ਤੋਂ ਤੀਰਥ ਦਰਸ਼ਨਾਂ ਦੀ ਇੱਛਾ ਰੱਖਦੇ ਸਨ, ਹੁਣ ਉਹ ਆਸਾਨੀ ਨਾਲ ਆਪਣੇ ਧਾਰਮਿਕ ਅਸਥਾਨਾਂ ‘ਤੇ ਜਾ ਰਹੇ ਹਨ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਯੋਜਨਾ ਸ਼ੁਰੂ ਕੀਤੀ। ਇਸ ਮੌਕੇ ਵਿਧਾਇਕ ਸੰਗਰੂਰ ਪਿੰਡ ਮਹਿਸਮਪੁਰ ਵਿੱਚ ਬੱਸ ਅੱਡਾ ਬਣਾਉਣ ਲਈ ਪੰਚਾਇਤ ਨੂੰ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਦਿੱਤਾ। ਪਿੰਡ ਦੀ ਪੰਚਾਇਤ ਨੇ ਧੰਨਵਾਦ ਕਰਦਿਆ ਕਿਹਾ ਕਿ ਇਸ ਨਾਲ ਆਵਾਜਾਈ ਦੀ ਸਹੂਲਤ ਹੋਰ ਬਿਹਤਰ ਹੋਵੇਗੀ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਸੁਵਿਧਾ ਹੋਵੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰ ਰਹੀ ਹੈ। ਛੋਟੇ-ਛੋਟੇ ਕੰਮਾਂ ਤੋਂ ਲੈ ਕੇ ਵੱਡੇ ਪ੍ਰੋਜੈਕਟਾਂ ਤੱਕ, ਹਰ ਪੱਧਰ ‘ਤੇ ਬਦਲਾਅ ਨਜ਼ਰ ਆ ਰਿਹਾ ਹੈ। ਇਸ ਮੌਕੇ ਵਲੰਟੀਅਰ, ਪੰਚਾਇਤ ਮੈਂਬਰ ਅਤੇ ਪਿੰਡ ਦੇ ਵਾਸੀ ਹਾਜ਼ਰ ਰਹੇ, ਜਿਨ੍ਹਾਂ ਵੱਲੋਂ ਸੰਗਤ ਨੂੰ ਰਵਾਨਾ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਰਕਾਰ ਦੇ ਉਪਰਾਲਿਆਂ ਦੀ ਸਰਾਹਨਾ ਕੀਤੀ ਗਈ।

 

Tags: Narinder Kaur Bharaj , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD