Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪਟਿਆਲਾ ਜ਼ਿਲ੍ਹਾ ਪੰਜਾਬ ਭਰ ਚੋਂ ਪਹਿਲੇ ਸਥਾਨ ਉਤੇ - ਡਾ. ਬਲਬੀਰ ਸਿੰਘ

ਕਿਹਾ, ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਵਿੱਚ ਵੀ ਪਟਿਆਲਾ ਪੰਜਾਬ ਭਰ ਚੋਂ ਮੋਹਰੀ

Dr Balbir Singh, AAP Punjab, Himanshu Aggarwal, Dr Himanshu Aggarwal, DC Patiala, Deputy Commissioner Patiala, Patiala, Mawan Dhiyan Satkar Yojana

5 Dariya News

5 Dariya News

5 Dariya News

ਪਟਿਆਲਾ , 17 Apr 2026

Last updated on: Apr 18, 2026, 12:39 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਸਿਹਤ ਮੰਤਰੀ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਪਟਿਆਲਾ ਪਹਿਲੇ ਸਥਾਨ ਉਤੇ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਵੀ ਪਟਿਆਲਾ ਮੋਹਰੀ ਹੈ ਤੇ ਇਹ ਜ਼ਿਲ੍ਹਾ ਦੂਜੇ ਸਥਾਨ ਉਤੇ ਹੈ।

ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ ਅਤੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਸਰਕਾਰੀ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੇ ਸਿਹਤ ਕਾਰਡ ਬਣਵਾਏ ਜਾਣ ਤੇ ਇਸ ਯੋਜਨਾ ਦਾ ਲਾਭ ਹੇਠਲੇ ਪੱਧਰ ਉਤੇ ਪਹੁੰਚਾਉਣ ਲਈ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਕਾਰਡ ਬਣਵਾਏ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ, ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਸਮੇਤ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। 

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਭਾਦਸੋਂ ਰੋਡ ਉਤੇ ਟਿਵਾਣਾ ਚੌਂਕ ਨੂੰ ਚੌੜਾ ਕਰਕੇ ਇੱਥੇ ਟ੍ਰੈਫਿਕ ਵਿਘਨ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਸ਼ਹਿਰ ਵਿੱਚ ਐਲ ਐਂਡ ਟੀ ਵੱਲੋਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ।

ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੂੰ ਸਾਰੀਆਂ ਸਬੰਧਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਿਹਤ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਾਰੀਆਂ ਹਦਾਇਤਾਂ ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਪੀ.ਡੀ.ਏ ਦੇ ਸੀ.ਏ ਅਪਰਨਾ ਐਮ.ਬੀ., ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਜਸਬੀਰ ਗਾਂਧੀ, ਬਲਾਕ ਸੰਮਤੀ ਮੈਂਬਰ ਅਮਨ ਭੁੱਲਰ, ਸੁਰੇਸ਼ ਰਾਏ, ਵੇਦ ਕਪੂਰ, ਚਿੰਟੂ ਨਾਸਰਾ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਹੋਰ ਸੀਨੀਅਰ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ।

 

 

Tags: Dr Balbir Singh , AAP Punjab , Himanshu Aggarwal , Dr Himanshu Aggarwal , DC Patiala , Deputy Commissioner Patiala , Patiala , Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD