Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਸਾਤਾਂ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਡਰੇਨਾਂ ਦੀ ਕੀਤੀ ਜਾਵੇ ਸਾਫ-ਸਫਾਈ : ਅਮਿਤ ਕੁਮਾਰ ਪੰਚਾਲ

ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਨੂੰ ਰੋਕਣ ਲਈ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ

Amit Kumar Panchal, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Apr 2026

Last updated on: Apr 18, 2026, 12:44 IST

ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ—ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਲਈ ਬੈਠਕਾਂ  ਆਯੋਜਨ ਕੀਤਾਆਂ ਗਈਆਂ। ਹੜ੍ਹ ਕੰਟਰੋਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਵਰਗੀਆਂ ਸਥਿਤੀ ਨਾਲ ਨਿਪਟਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕਰ ਲਿਆ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਉਨ੍ਹਾਂ ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਜਿ਼ਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਹੋ ਸਕੇ। ਇਸ ਤੋਂ ਇਲਾਵਾ ਤੰਗ ਪੁਲੀਆਂ ਦੀ ਪਛਾਣ ਕਰਕੇ ਉਥੇ ਵੀ ਸਫਾਈ ਕਰਵਾਈ ਜਾਵੇ।

ਉਨ੍ਹਾਂ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਿਤ ਵਿਭਾਗਾਂ ਦੇ ਨੋਡਲ ਅਤੇ ਕਲਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵਾਤਾਵਰਣ ਸਾਫ ਸੁਥਰਾ ਰਹਿ ਸਕੇ ।  

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਡਾ.ਸੁਨੀਲ ਬਾਂਸਲ ਸਿਵਿਲ ਸਰਜਨ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Amit Kumar Panchal , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD