Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਯੁੱਧ ਨਸ਼ਿਆਂ ਵਿਰੁੱਧ ; ਸਾਈਕਲੋਥਾਨ ਰਾਹੀਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਸਾਈਕਲੋਥਾਨ 'ਚ ਲਿਆ ਹਿੱਸਾ, ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

Varjeet Walia, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਜਲੰਧਰ , 18 Apr 2026

Last updated on: Apr 18, 2026, 15:04 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਅੱਜ ‘ਸਾਈਕਲੋਥਾਨ 4.0’ ਕਰਵਾਈ ਗਈ। ਸਾਈਕਲੋਥਾਨ ਵਿੱਚ ਕਰੀਬ 2 ਹਜ਼ਾਰ ਭਾਗੀਦਾਰਾਂ ਨੇ ਹਿੱਸਾ ਲੈਂਦਿਆਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਾਈਕਲੋਥਾਨ ਨੂੰ ਏ.ਪੀ.ਜੇ. ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖੁਦ ਵੀ ਸਾਈਕਲੋਥਾਨ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਇਕਜੁੱਟ ਕਰਨ ਅਤੇ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਗਤੀਵਿਧੀਆਂ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ। ਜਿਸ ਨੂੰ ਜਲੰਧਰ ਵਾਸੀਆਂ ਨੇ ਭਰਵਾਂ ਹੁੰਗਾਰਾਂ ਦਿੰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਥੇ ਨਸ਼ਿਆਂ ਖਿਲਾਫ਼ ਲਗਾਤਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਵਿਆਪਕ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਇਸ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਸ਼੍ਰੀ ਵਾਲੀਆ ਨੇ ਏ.ਪੀ.ਜੇ. ਸਕੂਲ ਅਤੇ ਪ੍ਰਿੰਸੀਪਲ ਡਾ. ਰਾਜੇਸ਼ ਚੰਦੇਲ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਮੌਜੂਦ ਭਾਗੀਦਾਰਾਂ ਅਤੇ ਹੋਰਨਾਂ ਨੂੰ ਨਸ਼ਿਆਂ ਖਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ। 

ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਈਕਲੋਥਾਨ ਵਿੱਚ ਜਲੰਧਰ ਤੋਂ ਇਲਾਵਾ ਲੁਧਿਆਣਾ, ਹੁਸ਼ਿਆਰਪੁਰ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ ਆਏ ਭਾਗੀਦਾਰਾਂ ਨੇ ਵੀ ਹਿੱਸਾ ਲਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਊਰਜਾ ਨਾਲ ਭਰੇ ਇਹ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਬਣਨਗੇ ਅਤੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਉਣਗੇ। 

ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਜਾਗਰੂਕਤਾ ਗਤੀਵਿਧੀਆਂ ਵੀ ਆਰੰਭੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜ੍ਹੇ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਸਭ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਇਸ ਤੋਂ ਬਾਅਦ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਭਾਗੀਦਾਰ ਸਾਈਕਲ ਕਲੱਬਾਂ ਤੋਂ ਇਲਾਵਾ ਸਾਈਕਲੋਥਾਨ ਨੂੰ ਸਫ਼ਲ ਬਣਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਸਭ ਤੋਂ ਛੋਟੀ ਉਮਰ ਦੇ ਸਾਈਕਲ ਸਵਾਰਾਂ ਦਾ ਵੀ ਸਨਮਾਨ ਕੀਤਾ ਗਿਆ। 

ਰੈੱਡ ਕਰਾਸ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਸਾਈਕਲੋਥਾਨ ਵਿੱਚ ਭਾਗ ਲਿਆ। ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਨਸ਼ਿਆਂ ਖਿਲਾਫ਼ ਬੋਲੀਆਂ ਪਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਫਿੱਟ ਬਾਈਕਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ, ਵਾਈਸ ਚੇਅਰਮੈਨ ਦਲਿਤ ਵਿਕਾਸ ਬੋਰਡ ਅਜੇ ਪਾਲ ਵਾਲਮੀਕਿ, ਪ੍ਰਿੰਸੀਪਲ ਡਾ. ਰਾਜੇਸ਼ ਚੰਦੇਲ, ਏ.ਡੀ.ਸੀ.ਪੀ. ਜਯੰਤ ਪੁਰੀ, ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਐਸ.ਡੀ.ਐਮ. ਆਦਮਪੁਰ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ. ਫਿਲੌਰ ਦੀਪਕ ਭਾਟੀਆ, ਏ.ਸੀ.ਪੀ. ਅਸ਼ੋਕ ਮੀਨਾ, ਸਹਾਇਕ ਕਮਿਸ਼ਨਰ (ਜ) ਆਸ਼ਾ ਰਾਣੀ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਸਾਈਕਲੋਥਾਨ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਵਿੱਚ ਕਰਵਾਈ ਗਈ,ਜੋ ਏ.ਪੀ.ਜੇ. ਸਕੂਲ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਨਿਰਧਾਰਿਤ ਰੂਟ ਤੈਅ ਕਰਦੇ ਹੋਏ ਮੁੜ ਏ.ਪੀ.ਜੇ. ਸਕੂਲ ਪਹੁੰਚ ਕੇ ਸਮਾਪਤ ਹੋਈ, ਜਿਥੇ ਭਾਗੀਦਾਰਾਂ ਦਾ ਪਹੁੰਚਣ ‘ਤੇ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। 21 ਕਿਲੋਮੀਟਰ ਸਾਈਕਲੋਥਾਨ ਏ.ਪੀ.ਜੇ. ਸਕੂਲ ਮਾਡਲ ਟਾਊਨ, ਗੀਤਾ ਮੰਦਿਰ, ਈ.ਡੀ. ਦਫ਼ਤਰ, ਬਿੱਟੂ ਪਰਦੇਸੀ, ਸ਼ਹੀਦ ਮੇਜਰ ਕਪਿਲ ਵਿਨਾਇਕ ਚੌਕ, ਤਾਜ ਫਾਸਟ ਫੂਡ (ਅਰਬਨ ਇਸਟੇਟ-2), ਹਵੇਲੀ-ਕਿਊਰੋ ਰੋਡ, ਵਾਈਟ ਡਾਇਮੰਡ, ਸੀ.ਟੀ. ਸ਼ਾਹਪੁਰ ਕੈਂਪਸ ਤੋਂ ਵਾਪਸ ਏ.ਪੀ.ਜੇ. ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। 

ਜਦਕਿ 10 ਕਿਲੋਮੀਟਰ ਸਾਈਕਲੋਥਾਨ ਉਕਤ ਰੂਟ ‘ਤੇ ਵਾਈਟ ਡਾਇਮੰਡ ਤੋਂ ਮੁੜ ਕੇ ਵਾਪਸ ਏ.ਪੀ.ਜੇ. ਸਕੂਲ ਪਹੁੰਚੀ। ਇਸੇ ਤਰ੍ਹਾਂ 5 ਕਿਲੋਮੀਟਰ ਸਾਈਕਲੋਥਾਨ ਵੀ ਇਸੇ ਰੂਟ ‘ਤੇ ਤਾਜ ਫਾਸਟ ਫੂਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। ਸਾਈਕਲੋਥਾਨ ਵਿੱਚ ਪੰਕਜ ਗੌਤਮ, ਮਨਦੀਪ ਪ੍ਰਭਾਕਰ ਤੇ ਬਲਰਾਜ ਚੌਹਾਨ ਸਮੇਤ ਹੋਰ ਪ੍ਰਮੁੱਖ ਸਾਈਕਲਿਸਟਾਂ ਨੇ ਵੀ ਭਾਗ ਲਿਆ।

 

Tags: Varjeet Walia , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD