Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਛੁੱਟੀ ਵਾਲੇ ਦਿਨ ਵੀ ਨਵਜੋਤ ਕੌਰ ਵੱਲੋਂ ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1.54 ਲੱਖ ਮੀਟਰਕ ਟਨ ਕਣਕ ਦੀ ਆਮਦ, 97 ਹਜ਼ਾਰ ਮੀਟਰਕ ਟਨ ਦੀ ਖਰੀਦ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਸਰਦੂਲਗੜ੍ਹ/ਮਾਨਸਾ , 18 Apr 2026

Last updated on: Apr 18, 2026, 15:50 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਬਾਰੇ ਜ਼ਮੀਨੀ ਪੱਧਰ ਉਤੇ ਨਿਰੀਖਣ ਕਰ ਰਹੇ ਹਨ ਅਤੇ ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਛੁੱਟੀ ਵਾਲੇ ਦਿਨ ਵੀ ਸਰਦੂਲਗੜ੍ਹ ਸਬ ਡਵੀਜ਼ਨ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਡੀਸੀ ਨਵਜੋਤ ਕੌਰ ਨੇ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਝੁਨੀਰ ਅਤੇ ਫੱਤਾ ਮਾਲੋਕਾ ਅਨਾਜ ਮੰਡੀਆਂ ਦੇ ਦੌਰੇ ਮੌਕੇ ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 54 ਹਜ਼ਾਰ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 97 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ 33 ਹਜ਼ਾਰ ਮੀਟਰਕ ਟਨ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਸਮੇਤ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖੁਦ ਜਾਂਚ ਕੀਤੀ। 

ਉਨ੍ਹਾਂ ਨੇ ਅਨਾਜ ਮੰਡੀਆਂ ਦੇ ਦਾਖਲਾ ਗੇਟਾਂ 'ਤੇ ਸਥਾਪਿਤ ਫਸਟ ਏਡ (ਮੁੱਢਲੀ ਸਹਾਇਤਾ) ਕੇਂਦਰਾਂ, ਪੀਣ ਲਈ ਸਾਫ਼ ਅਤੇ ਠੰਢੇ ਪਾਣੀ ਦੇ ਪ੍ਰਬੰਧ, ਗੁਸਲਖਾਨਿਆਂ ਦੀ ਨਿਯਮਤ ਸਫ਼ਾਈ ਦੇ ਪ੍ਰਬੰਧ ਵੀ ਦੇਖੇ। ਕੁਝ ਢੇਰੀਆਂ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਨਾਲੋਂ ਵੱਧ ਪਾਏ ਜਾਣ 'ਤੇ ਉਨ੍ਹਾਂ ਕਿਹਾ ਕਿ ਇੱਕ-ਦੋ ਦਿਨ ਦੀ ਤੇਜ਼ ਧੁੱਪ ਤੋਂ ਬਾਅਦ ਜਿਵੇਂ ਹੀ ਨਮੀ ਘਟੇਗੀ, ਤੁਰੰਤ ਖਰੀਦ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਮੁਸ਼ਕਿਲਾਂ ਦਾ ਫੌਰੀ ਹੱਲ ਕੀਤਾ ਜਾਵੇ। ਇਸ ਮੌਕੇ ਹਾਜ਼ਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਹੋ ਰਹੀ ਖਰੀਦ ਕਾਰਨ ਉਹ ਬੇਹੱਦ ਖੁਸ਼ ਹਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD