Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਹਰ ਜਾਇਜ਼ ਮੰਗ ਤਰਜੀਹੀ ਅਧਾਰ ’ਤੇ ਪੂਰੀ ਕਰਨ ਦਾ ਭਰੋਸਾ

Dr Baljit Kaur, AAP Punjab, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 18 Apr 2026

Last updated on: Apr 18, 2026, 16:20 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। 

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। 

ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬੜੇ ਧਿਆਨ ਨਾਲ ਸੁਣਿਆ ਗਿਆ। 

ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਰਕਾਰ ਪੱਧਰ 'ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਬੱਚਿਆਂ ਦੇ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਵਾਂ ਨੂੰ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਇਹ ਸੇਵਾ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

ਮੰਤਰੀ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਭਵਿੱਖ ਵਿੱਚ ਵੀ ਲੋੜ ਅਨੁਸਾਰ ਢੁਕਵੇਂ ਫੈਸਲੇ ਕੀਤੇ ਜਾਣਗੇ।

 

Tags: Dr Baljit Kaur , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD