Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਨੂੰ ਦਿੱਤੀ ਨਵੀਂ ਪਹਿਚਾਣ : ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ 'ਚ 1.41 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

Dr Vijay Singla, AAP, Aam Aadmi Party, Aam Aadmi Party Punjab, AAP Punjab, Mansa

Gurpreet Singh

Gurpreet Singh

5 Dariya News

ਮਾਨਸਾ , 18 Apr 2026

Last updated on: Apr 18, 2026, 16:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਿਆਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ  ਵਿਧਾਨ ਸਭਾ ਹਲਕਾ ਮਾਨਸਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 01 ਕਰੋੜ 41 ਲੱਖ 85 ਹਜ਼ਾਰ ਰੁਪਏ ਦੀ ਲਾਗਤ ਵਾਲੀਆਂ ਨਵੀਆਂ ਸੁਵਿਧਾਵਾਂ ਦਾ ਉਦਘਾਟਨ ਕਰਦੇ ਹੋਏ ਸਿੱਖਿਆ ਨੂੰ ਆਧੁਨਿਕ ਬਣਾਉਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕਿਆ ਗਿਆ ਹੈ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ ਵਿਖੇ 9 ਲੱਖ 55 ਹਜ਼ਾਰ, ਸ਼ਹੀਦ ਉਦੈ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਮਰਿਆਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ ਸਰਕਾਰੀ ਹਾਈ ਸਕੂਲ ਰੱਲਾ ਵਿੱਚ 47 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ, ਚਾਰਦੀਵਾਰੀ, ਲਾਇਬ੍ਰੇਰੀ ਅਤੇ ਦੋ ਆਧੁਨਿਕ ਕਲਾਸ ਰੂਮ ਬਣਾਏ ਗਏ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਰੱਲਾ ਵਿੱਚ 48 ਲੱਖ ਰੁਪਏ ਦੀ ਲਾਗਤ ਨਾਲ ਜੀਵ ਵਿਗਿਆਨ, ਰਸਾਇਣ ਵਿਗਿਆਨ ਅਤੇ ਭੌਤਿਕ ਵਿਗਿਆਨ ਦੀਆਂ ਲੈਬਜ਼ ਵਿਦਿਆਰਥੀਆਂ ਦੇ ਸਪੁਰਦ ਕੀਤੀਆਂ ਗਈਆਂ ਹਨ। 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿੱਚ 18 ਲੱਖ, 20 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਆਧੁਨਿਕ ਕਲਾਸਰੂਮ ਬਣਾਏ ਗਏ ਹਨ। ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਨਵੀਆਂ ਲੈਬਾਂ ਅਤੇ ਆਧੁਨਿਕ ਕਲਾਸਰੂਮਾਂ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਮਿਲੇਗਾ ਅਤੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਹੋਣਗੇ। 

ਇਹ ਸਹੂਲਤਾਂ ਵਿਦਿਆਰਥੀਆਂ ਨੂੰ ਨਵੀਨਤਮ ਅਤੇ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸੁਧਰੇ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਪੜ੍ਹਾਈ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਅਜੈਬ ਸਿੰਘ ਬੁਰਜ ਹਰੀ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ, ਬਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਕੋਟਲੀ ਕਲਾਂ, ਜਸਵਿੰਦਰ ਕੌਰ ਸਰਪੰਚ ਕੋਟਲੀ ਕਲਾਂ, ਜਗਰੂਪ ਸਿੰਘ ਸਕੂਲ ਮੁਖੀ ਕੋਟਲੀ ਕਲਾਂ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮਾ ਸਿੰਘ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਅਜਮੇਰ ਸਿੰਘ  ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਅਵਤਾਰ ਸਿੰਘ ਸਰਪੰਚ, ਹਰਮੇਸ਼ ਖਿਆਲਾ, ਰਾਜਪ੍ਰੀਤ ਕੌਰ ਸਰਪੰਚ, ਬਲਵਿੰਦਰ ਸਿੰਘ ਨੰਬਰਦਾਰ, ਅਵਤਾਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ,ਪ੍ਰਿੰਸੀਪਲ ਸੁਨੀਲ ਕੱਕੜ, ਲੈਕਚਰਾਰ ਸੁਖਦੀਪ ਵੰਤ, ਸਕੂਲ ਇੰਚਾਰਜ ਰੇਨੂ ਬਾਲਾ,ਗਗਨਦੀਪ ਸਿੰਘ, ਮੁੱਖ ਅਧਿਆਪਕ ਮੁਨੀਸ ਕੁਮਾਰ, ਰਾਜਵਿੰਦਰ ਕੌਰ, ਬਲਕਾਰ ਸਿੰਘ, ਜਸਵੀਰ ਸਿੰਘ ਸਰਪੰਚ, ਗੋਪਾਲ ਅਕਲੀਆ, ਲੈਕਚਰਾਰ ਰੀਨਾ ਬਾਂਸਲ, ਜਸਵੀਰ ਸਿੰਘ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD