Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਨੂੰ ਦਿੱਤੀ ਨਵੀਂ ਪਹਿਚਾਣ : ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ 'ਚ 01 ਕਰੋੜ 18 ਲੱਖ ਤੋਂ ਵਧੇਰੇ ਦੀ ਲਾਗਤ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Gurpreet Singh

Gurpreet Singh

5 Dariya News

ਮਾਨਸਾ , 18 Apr 2026

Last updated on: Apr 18, 2026, 16:57 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਿਆਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ  ਵਿਧਾਨ ਸਭਾ ਹਲਕਾ ਮਾਨਸਾ ਦੇ ਸਰਕਾਰੀ ਸਕੂਲਾਂ ਵਿੱਚ ਨਵੀਆਂ ਸੁਵਿਧਾਵਾਂ ਦਾ ਉਦਘਾਟਨ ਕਰਦੇ ਹੋਏ ਸਿੱਖਿਆ ਨੂੰ ਆਧੁਨਿਕ ਬਣਾਉਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕਿਆ ਗਿਆ ਹੈ।

ਵਿਧਾਇਕ ਵਿਜੈ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ ਵਿਖੇ 9 ਲੱਖ 55 ਹਜ਼ਾਰ, ਸ਼ਹੀਦ ਉਦੈ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਮਰਿਆਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ ਸਰਕਾਰੀ ਹਾਈ ਸਕੂਲ ਰੱਲਾ ਵਿੱਚ 47 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ, ਚਾਰਦੀਵਾਰੀ, ਲਾਇਬ੍ਰੇਰੀ ਅਤੇ ਦੋ ਅਧੁਨਿਕ ਕਲਾਸ ਰੂਮ ਬਣਾਏ ਗਏ ਹਨ। 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਰੱਲਾ ਵਿੱਚ 48 ਲੱਖ ਰੁਪਏ ਦੀ ਲਾਗਤ ਨਾਲ ਜੀਵ ਵਿਗਿਆਨ, ਰਸਾਇਣ ਵਿਗਿਆਨ ਅਤੇ ਭੌਤਿਕ ਵਿਗਿਆਨ ਦੀਆਂ ਲੈਬਜ਼ ਵਿਦਿਆਰਥੀਆਂ ਦੇ ਸਪੁਰਦ ਕੀਤੀਆਂ ਗਈਆਂ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿੱਚ 18 ਲੱਖ, 20 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਅਧੁਨਿਕ ਕਲਾਸਰੂਮ ਬਣਾਏ ਗਏ ਹਨ।

ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਨਵੀਆਂ ਲੈਬਾਂ ਅਤੇ ਆਧੁਨਿਕ ਕਲਾਸਰੂਮਾਂ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਮਿਲੇਗਾ ਅਤੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਹੋਣਗੇ। ਇਹ ਸਹੂਲਤਾਂ ਵਿਦਿਆਰਥੀਆਂ ਨੂੰ ਨਵੀਨਤਮ ਅਤੇ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਤਰੱਕੀ ਲਈ ਲਗਾਤਾਰ ਯਤਨ ਜਾਰੀ ਹਨ, ਤਾਂ ਜੋ ਹਰ ਵਿਦਿਆਰਥੀ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਹੋ ਸਕੇ। 

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸੁਧਰੇ ਇਨਫਰਾਸਟਰਕਚਰ ਅਤੇ ਗੁਣਵੱਤਾ ਵਾਲੀ ਪੜ੍ਹਾਈ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਅਜੈਬ ਸਿੰਘ ਬੁਰਜ ਹਰੀ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ, ਬਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਕੋਟਲੀ ਕਲਾਂ, ਜਸਵਿੰਦਰ ਕੌਰ ਸਰਪੰਚ ਕੋਟਲੀ ਕਲਾਂ, ਜਗਰੂਪ ਸਿੰਘ ਸਕੂਲ ਮੁਖੀ ਕੋਟਲੀ ਕਲਾਂ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮਾ ਸਿੰਘ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਅਜਮੇਰ ਸਿੰਘ  ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਅਵਤਾਰ ਸਿੰਘ ਸਰਪੰਚ, ਹਰਮੇਸ਼ ਖਿਆਲਾ, ਰਾਜਪ੍ਰੀਤ ਕੌਰ ਸਰਪੰਚ, ਬਲਵਿੰਦਰ ਸਿੰਘ ਨੰਬਰਦਾਰ, ਅਵਤਾਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ,ਪ੍ਰਿੰਸੀਪਲ ਸੁਨੀਲ ਕੱਕੜ, ਲੈਕਚਰਾਰ ਸੁਖਦੀਪ ਵੰਤ, ਸਕੂਲ ਇੰਚਾਰਜ ਰੇਨੂ ਬਾਲਾ,ਗਗਨਦੀਪ ਸਿੰਘ, ਮੁੱਖ ਅਧਿਆਪਕ ਮੁਨੀਸ ਕੁਮਾਰ, ਰਾਜਵਿੰਦਰ ਕੌਰ, ਬਲਕਾਰ ਸਿੰਘ, ਜਸਵੀਰ ਸਿੰਘ ਸਰਪੰਚ, ਗੋਪਾਲ ਅਕਲੀਆ, ਲੈਕਚਰਾਰ ਰੀਨਾ ਬਾਂਸਲ, ਜਸਵੀਰ ਸਿੰਘ ਹਾਜ਼ਰ ਸਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD