Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਸਬੰਧਤ ਹੈ ਇਹ ਗਿਰੋਹ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 18 Apr 2026

Last updated on: Apr 18, 2026, 17:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। 

ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਪਾਕਿਸਤਾਨੀ ਤਸਕਰਾਂ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਵੀ ਸਬੰਧ ਹਨ।

ਉਨ੍ਹਾਂ ਕਿਹਾ, “ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ, ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ, ਨਾਲ ਵੀ ਸਬੰਧ ਹਨ,”। ਜ਼ਿਕਰਯੋਗ ਹੈ ਕਿ ਭਾਰਤੀ ਕਸਟਮ ਅਧਿਕਾਰੀਆਂ ਨੇ 2019 ਵਿੱਚ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਟਾਰੀ ਵਿਖੇ 532 ਕਿਲੋਗ੍ਰਾਮ ਹੈਰੋਇਨ ਦੀ ਸਭ ਤੋਂ ਵੱਡੀ ਬਰਾਮਦਗੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਤਲਾਹ ’ਤੇ ਹੋਰ ਛਾਣਬੀਣ ਕਰਦਿਆਂ   ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਏ.ਆਈ.ਜੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 23 ਮਿਤੀ 17.04.2026 ਨੂੰ  ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀਆਂ ਧਾਰਾਵਾਂ 25, 26, 27, 28 ਅਤੇ 29 ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD