Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Mohinder Bhagat, AAP Punjab, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 18 Apr 2026

Last updated on: Apr 18, 2026, 17:54 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। 

ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿਭਾਗੀ ਬਜਟ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪੜੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਰੱਖਦੀ ਹੈ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

 

Tags: Mohinder Bhagat , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD