Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ : ਬਲਤੇਜ ਪੰਨੂ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਸਾਕਾਰ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਚੰਡੀਗੜ੍ਹ , 18 Apr 2026

Last updated on: Apr 18, 2026, 18:21 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। 

ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ। ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। 

ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ 'ਤੇ ਜ਼ਮੀਨੀ ਪੱਧਰ 'ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ 'ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ 'ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। 'ਰੰਗਲਾ ਪੰਜਾਬ' ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

 

 

Tags: Baltej Pannu , Baltej Singh Pannu , Nasha Mukti Morcha , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD