Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਆਈ.ਟੀ. ਸੈਕਟਰ ਤੱਕ ਪੰਜਾਬ ਦੇ ਅਰਥਚਾਰੇ ਨੂੰ ਅੱਗੇ ਵਧਾਉਣ ਲਈ ਨੀਦਰਲੈਂਡ ਦੇ ਪ੍ਰਮੁੱਖ ਸੈਕਟਰਾਂ ਤੱਕ ਪਹੁੰਚ ਕਰਨਗੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 18 Apr 2026

Last updated on: Apr 19, 2026, 12:08 IST

ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ 'ਤੇ ਚਲੇ ਗਏ ਹਨ।    

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ। ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਅਕਤੂਬਰ-2023 ਵਿੱਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਸ ਫੈਕਟਰੀ ਦਾ ਨੀਂਹ ਪੱਥਰ ਰੱਖਿਆ ਸੀ। ਇਸੇ ਤਰ੍ਹਾਂ ਆਲੂ ਦੀ ਫਸਲ ਲਈ ਇੰਡੋ-ਡੱਚ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਸੂਬੇ ਵਿੱਚ ਸਫਲਤਾਪੂਰਵਕ ਕੰਮ ਕਰ ਰਿਹਾ ਹੈ, ਜੋ ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਧ ਰਹੇ ਸਹਿਯੋਗ ਨੂੰ ਦਰਸਾਉਂਦਾ ਹੈ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਤਰਜੀਹੀ ਖੇਤਰਾਂ ਵਿੱਚ ਰਣਨੀਤਕ ਸਾਂਝ ਦੀ ਪ੍ਰਮੁੱਖਤਾ ਨੂੰ ਉਭਾਰਨਗੇ। ਉਹ ਪੰਜਾਬ ਦੀ ਰਣਨੀਤਕ ਸਥਿਤੀ, ਐਨ.ਸੀ.ਆਰ. ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਗੁਣਵੱਤਾ ਵਾਲੀ ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀ ਢਾਂਚੇ ਨੂੰ ਉਜਾਗਰ ਕਰਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਤਰਜੀਹੀ ਨਿਵੇਸ਼ ਸਥਾਨ ਵਜੋਂ ਵੀ ਪ੍ਰਦਰਸ਼ਿਤ ਕਰਨਗੇ। 

ਮੁੱਖ ਮੰਤਰੀ ਦੀ ਅਗਵਾਈ ਵਾਲਾ ਵਫ਼ਦ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਮੁੱਖ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਪੇਸ਼ ਕਰੇਗਾ, ਜਿਸ ਵਿੱਚ 173 ਸਰਕਾਰ ਤੋਂ ਕਾਰੋਬਾਰ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸਮੇਤ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਪ੍ਰਣਾਲੀ ਸ਼ਾਮਲ ਹੈ। ਇਸ ਵਫ਼ਦ ਦਾ ਉਦੇਸ਼ ਲੜੀਵਾਰ ਰੋਡ ਸ਼ੋਅ, ਵਨ-ਟੂ-ਵਨ ਬਿਜ਼ਨਸ ਮੀਟਿੰਗਾਂ ਅਤੇ ਵੱਡੀਆਂ ਗਲੋਬਲ ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨਾਲ ਗੱਲਬਾਤ ਰਾਹੀਂ ਪੰਜਾਬ ਨੂੰ ਯੂਰਪੀਅਨ ਦੇਸ਼ਾਂ ਲਈ ਨਿਵੇਸ਼ ਵਾਸਤੇ ਆਕਰਸ਼ਕ ਥਾਂ ਵਜੋਂ ਪੇਸ਼ ਕਰਨਾ ਅਤੇ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD