Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਮੋਹਿੰਦਰ ਭਗਤ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਕਿਸਾਨਾਂ ਨਾਲ ਕੀਤੀ ਗੱਲਬਾਤ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 18 Apr 2026

Last updated on: Apr 19, 2026, 12:22 IST

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜਲੰਧਰ ਵਿਖੇ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 24721 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਾਫ਼ ਸਫ਼ਾਈ, ਛਾਂ, ਤਰਪਾਲਾਂ, ਬਾਰਦਾਨਾ ਤੋਂ ਇਲਾਵਾ ਹੋਰ ਸਹੂਲਤਾਂ ਦਾ ਪ੍ਰਬੰਧ ਅਧਿਕਾਰੀਆਂ ਵਲੋਂ ਪਹਿਲਾਂ ਹੀ ਕੀਤਾ ਗਿਆ ਹੈ। ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ੳਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਡਮੁੱਲੇ ਸੁਝਾਅ ਵੀ ਲਏ। 

ਇਸ ਮੌਕੇ ਕਿਸਾਨ ਬਲਕਾਰ ਸਿੰਘ ਅਤੇ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਅਦਾਇਗੀ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਉਹ ਮੰਡੀ ਵਿੱਚ ਵੇਚਣ ਲਈ ਕਣਕ ਲਿਆਏ ਸਨ ਤੇ ਮੰਡੀ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਕਣਕ ਦੀ ਖ਼ਰੀਦ ਹੋਈ ਤੇ 24 ਘੰਟਿਆਂ ਦੇ ਵਿੱਚ ਬੈਂਕ ਖਾਤਿਆਂ ਵਿੱਚ ਅਦਾਇਗੀ ਵੀ ਮਿਲ ਗਈ ਹੈ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD