Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon

Web Admin

Web Admin

5 Dariya News

ਕੋਟਕਪੂਰਾ , 18 Apr 2026

Last updated on: Apr 19, 2026, 15:19 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿਮਾਰੀ ਸਾਡੇ ਨੌਜਵਾਨਾ ਨੂੰ ਘੁਣ ਵਾਂਗ ਖਾ ਰਹੀ ਹੈ, ਉਸ ਤੋਂ ਬਚਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ, ਤਾਂ ਹੀ ਸਾਡਾ ਪੰਜਾਬ ਨਸ਼ਿਆਂ ਤੋ  ਬਚ ਸਕਦਾ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਕੀਤੀ ਅਤੇ ਅੰਤ ਵਿਚ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਅਮਨ ਪੀਏ ਟੂ ਸਪੀਕਰ,  ਗੈਰੀ ਪੀਏ ਟੂ ਸਪੀਕਰ,  ਐਮ ਸੀ ਸਿਮਰ, ਪ੍ਰਧਾਨ ਰਮਨ ਬਕਸ਼ੀ, ਪ੍ਰਧਾਨ ਨਵਦੀਪ ਸਿੰਘ ਢਿੱਲੋ, ਯੁਗਰਾਜ ਸਿੰਘ ਜੱਗਾ, ਨਰਿੰਦਰ ਸਿੰਘ ਧਾਲੀਵਾਲ, ਪਰਮਵੀਰ ਸਿੰਘ ਗਿੱਲ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ ਸਰਾਂ ਅਤੇ ਇਲਾਕਾ ਨਿਵਾਸੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD