Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਨੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੁੜੇ ਰਹਿਣ ਲਈ ਪ੍ਰੇਰਿਆ

Sant Baba Avtar Singh Ji Tibbi Sahib, 12th Punjab State Gatka Championship, District Gatka Association Rupnagar, Guru Nanak Model School, Rupnagar

Web Admin

Web Admin

5 Dariya News

ਰੂਪਨਗਰ , 18 Apr 2026

Last updated on: Apr 19, 2026, 15:37 IST

ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।

ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਗੱਤਕੇ ਦੇ ਵਿਆਪਕ ਪ੍ਰਚਾਰ-ਪਸਾਰ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਗੱਤਕੇ ਦੇ ਖੇਤਰ ਵਿੱਚ ਬਹੁਤ ਅੱਗੇ ਹੈ ਅਤੇ ਪਿਛਲੇ ਸਾਲ ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੌਰਾਨ ਇਥੋਂ ਦੇ ਖਿਡਾਰੀਆਂ ਨੇ ਪੰਜਾਬ ਟੀਮ ਦੀ ਅਗਵਾਈ ਕਰਦਿਆਂ ਕਈ ਮੈਡਲ ਜਿੱਤੇ ਸਨ।

ਉਨ੍ਹਾਂ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਗਰੇਵਾਲ ਵੱਲੋਂ ਗੱਤਕੇ ਦੀ ਤਰੱਕੀ ਲਈ ਜਾਰੀ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕੌਮੀ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਖਿਡਾਰੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਗੱਤਕੇ ਦੀ ਖੇਡ ਲਗਾਤਾਰ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਦੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਮੌਕੇ ਕਈ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਵੀ ਹਾਜ਼ਰੀ ਲਗਵਾਈ ਜਿਨ੍ਹਾਂ ਵਿੱਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਵਿਧਾਇਕ ਸਰਦਾਰ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਸਨ। ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਇਸ ਟੂਰਨਾਮੈਂਟ ਨੂੰ ਭਰਪੂਰ ਸਮਰਥਨ ਮਿਲਿਆ। ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਐਤਵਾਰ 19 ਅਪ੍ਰੈਲ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਹੋਣਗੇ ਅਤੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਨਾਨਕ ਮਾਡਲ ਸਕੂਲ ਦੇ ਚੇਅਰਮੈਨ ਸਰਦਾਰ ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ ਰੂਪਨਗਰ, ਸਰਦਾਰ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

 

Tags: Sant Baba Avtar Singh Ji Tibbi Sahib , 12th Punjab State Gatka Championship , District Gatka Association Rupnagar , Guru Nanak Model School , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD