Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਟਾਂਡਾ , 19 Apr 2026

Last updated on: Apr 20, 2026, 09:24 IST

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। 

ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸੰਬੰਧਤ ਅਧਿਕਾਰੀਆਂ ਸਮੇਤ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਢੇਰੀ ਦੀ ਖ਼ਰੀਦ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਜਿਸ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ।

ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਬਦਲੇ ਘੱਟੋ-ਘੱਟ ਸਮਰਥਨ ਮੁੱਲ 2585 ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਜੀ ਲਿਫਟਿੰਗ ਵੀ ਤੇਜ਼ ਹੋ ਰਹੀ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੰਡੀਆਂ ਵਿਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿਚ ਹਨ ਅਤੇ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ। 

ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦ ਕੇ ਨਿਰਧਾਰਤ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ ।  ਕੈਬਿਨਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਉਪਲਬਧ ਮਸ਼ੀਨਰੀ ਨਾਲ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ । 

ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਪਿਛਲੇ ਸਾਲਾਂ ਵਾਂਗ ਸੁਚੱਜੇ ਢੰਗ ਨਾਲ ਨਾਲੋ-ਨਾਲ ਖ਼ਰੀਦ ਕੇ ਲਿਫ਼ਟ ਕਰਵਾਏਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਲਗਾਤਾਰ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਕਈ ਵੱਡੇ ਕਿਸਾਨ ਪੱਖੀ ਫ਼ੈਸਲੇ ਲਏ ਹਨ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਾਕੀਦ ਕੀਤੀ ਗਈ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਕੁੱਲ 78 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 65 ਮੰਡੀਆਂ ਪੱਕੀਆਂ ਅਤੇ 13 ਥਾਵਾਂ ‘ਤੇ ਖ਼ਰੀਦ ਦੇ ਆਰਜ਼ੀ ਪਬੰਧ ਕੀਤੇ ਗਏ ਹਨ ਜਦਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕੜਕ ਦੀ ਆਮਦ ਦੀ ਸੰਭਾਵਨਾ ਹੈ।

ਇਸ ਮੌਕੇ ਐਸ.ਡੀ. ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ, ਡੀ. ਐਫ. ਐਸ.ਸੀ. ਪ੍ਰੀਤਕਮਲ ਸੂਦ ਆਦਿ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD