Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

Mukh Mantri Sehat Yojana, Patiala

Web Admin

Web Admin

5 Dariya News

ਪਟਿਆਲਾ , 19 Apr 2026

Last updated on: Apr 20, 2026, 09:38 IST

ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।

ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਧੂਪ ਕੀਤੀ ਗਈ, ਫਿਰ ਰਾਜਿੰਦਰਾ ਹਸਪਤਾਲ, ਪਟਿਆਲਾ ਦਾ ਸਹਾਰਾ ਲਿਆ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਏ। ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ। ਗੁਰਪਿੰਦਰ ਲਈ ਇਹ ਸਿਰਫ਼ ਇੱਕ ਬੀਮਾਰੀ ਨਹੀਂ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ ਜਿਸ ਨੇ ਉਸਨੂੰ ਜਨਮ ਦਿੱਤਾ ਅਤੇ ਪਾਲਿਆ-ਪੋਸਿਆ।

ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਸਥਿਤ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ਵਿੱਚ 60–65 ਹਜ਼ਾਰ ਰੁਪਏ ਖਰਚ ਹੋ ਗਏ। ਇੱਕ ਡਰਾਈਵਰ ਦੀ ਸੀਮਿਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ। ਗੁਰਪਿੰਦਰ ਦੇ ਮਨ ਵਿੱਚ ਇੱਕੋ ਸਵਾਲ ਸੀ “ਮਾਂ ਨੂੰ ਕਿਵੇਂ ਬਚਾਵਾਂ?” ਕਰਜ਼ਾ ਲੈਣ ਦੀ ਨੌਬਤ ਵੀ ਆ ਗਈ ਸੀ।

ਓਦੋਂ , ਜਿਵੇਂ ਹਨੇਰੇ ਵਿੱਚ ਇੱਕ ਰੌਸ਼ਨੀ ਦੀ ਕਿਰਨ ਆਈ। ਹਸਪਤਾਲ ਵਿੱਚ ਹੀ ਇੱਕ ਅਣਜਾਣ ਵਿਅਕਤੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਦੱਸਿਆ। ਉਮੀਦ ਦੀ ਨਵੀਂ ਡੋਰ ਫੜ੍ਹਦੇ ਹੋਏ ਗੁਰਪਿੰਦਰ ਨੇ ਉੱਥੇ ਹੀ ਰਜਿਸਟ੍ਰੇਸ਼ਨ ਕਰਵਾ ਲਿਆ। ਕੁਝ ਸਮੇਂ ਵਿੱਚ ਹੀ ਉਸ ਦੇ ਮੋਬਾਈਲ ’ਤੇ ਮੈਸੇਜ ਆ ਗਿਆ ਅਤੇ ਸਮਾਰਟ ਕਾਰਡ ਬਣ ਗਿਆ। ਇਸ ਤੋਂ ਬਾਅਦ ਜੋ ਹੋਇਆ, ਉਹ ਉਸ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ।

ਲੱਖਾਂ ਰੁਪਏ ਦਾ ਇਲਾਜ ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ, ਦਵਾਈਆਂ, ਆਪਰੇਸ਼ਨ, ਆਈਸੀਯੂ, ਵੈਂਟੀਲੇਟਰ ਅਤੇ ਹਸਪਤਾਲ ਵਿੱਚ ਰਹਿਣ-ਖਾਣ ਤੱਕ ਦਾ ਖਰਚ ਸ਼ਾਮਲ ਸੀ ਸਾਰਾ ਖਰਚ ਸਰਕਾਰ ਨੇ ਝੱਲਿਆ। ਗੁਰਪਿੰਦਰ ਦੀਆਂ ਅੱਖਾਂ ਭਰ ਆਉਂਦੀਆਂ ਹਨ ਜਦੋਂ ਉਹ ਕਹਿੰਦਾ ਹੈ ,“ਮਾਂ ਤਾਂ ਮਾਂ ਹੁੰਦੀ ਹੈ… ਉਸਨੂੰ ਹਰ ਹਾਲ ਵਿੱਚ ਬਚਾਉਣਾ ਸੀ। ਪੈਸੇ ਨਹੀਂ ਸਨ, ਪਰ ਰੱਬ ਨੇ ਇਸ ਯੋਜਨਾ ਦੇ ਰੂਪ ਵਿੱਚ ਰਸਤਾ ਵਿਖਾ ਦਿੱਤਾ।”

ਡਾਕਟਰਾਂ ਲਈ ਵੀ ਇਹ ਕੇਸ ਚੁਣੌਤੀਪੂਰਨ ਸੀ। ਕੈਂਸਰ ਬੱਚੇਦਾਨੀ ਤੋਂ ਵੱਧ ਕੇ ਲੀਵਰ ਅਤੇ ਫੇਫੜਿਆਂ ਤੱਕ ਫੈਲ ਗਿਆ ਸੀ। ਪਹਿਲਾਂ ਤਿੰਨ ਵਾਰ ਕੀਮੋਥੈਰੇਪੀ ਦਿੱਤੀ ਗਈ, ਪਰ ਸਰੀਰ ਕਮਜ਼ੋਰ ਹੋਣ ਕਰਕੇ ਸਾਈਡ ਇਫੈਕਟ ਸਾਹਮਣੇ ਆਏ। ਫਿਰ ਹੌਲੀ-ਹੌਲੀ ਡੋਜ਼ ਘੱਟ ਕਰਕੇ ਨੌ ਵਾਰ ਹੋਰ ਕੀਮੋਥੈਰੇਪੀ ਦਿੱਤੀ ਗਈ। ਇਲਾਜ ਤੋਂ ਬਾਅਦ ਟਿਊਮਰ ਇੱਕ ਥਾਂ ’ਤੇ ਸਿਮਟ ਗਿਆ ਅਤੇ ਡਾਕਟਰਾਂ ਨੇ ਲਗਭਗ ਅੱਠ ਘੰਟੇ ਲੰਬਾ ਆਪਰੇਸ਼ਨ ਕਰਕੇ ਉਸਨੂੰ ਕੱਢ ਦਿੱਤਾ।

35 ਤੋਂ 40 ਟਾਂਕਿਆਂ ਨਾਲ ਮਾਂ ਨੇ ਦਰਦ ਸਹਿੰਦੇ ਹੋਏ ਵੀ ਜ਼ਿੰਦਗੀ ਦੀ ਡੋਰ ਫੜ੍ਹੀ ਰੱਖੀ। ਮਾਂ ਆਪਰੇਸ਼ਨ ਤੋਂ ਬਾਅਦ ਦੋ-ਤਿੰਨ ਦਿਨਾਂ ਲਈ ਆਈਸੀਯੂ ਵਿੱਚ ਅਤੇ ਵੈਂਟੀਲੇਟਰ ’ਤੇ ਰਹੀ, ਫਿਰ ਉਹਨਾਂ ਨੂੰ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ। ਗੁਰਪਿੰਦਰ ਹਰ ਵੇਲੇ ਮਾਂ ਦੇ ਕੋਲ ਬੈਠਾ ਰਹਿੰਦਾ ਕਦੇ ਦਵਾਈ ਦਿੰਦਾ, ਕਦੇ ਸਿਰ ਸਹਿਲਾਉਂਦਾ। ਅੱਠ ਦਿਨ ਹਸਪਤਾਲ ਵਿੱਚ ਬਿਤਾਉਣ ਤੋਂ ਬਾਅਦ ਜਦੋਂ ਮਾਂ ਦੀ ਹਾਲਤ ਸੁਧਰਨ ਲੱਗੀ, ਤਾਂ ਜਿਵੇਂ ਉਨ੍ਹਾਂ ਦੀ ਦੁਨੀਆ ਵਾਪਸ ਆ ਗਈ।

ਗਲੇ ਇਲਾਜ ਅਤੇ ਜਾਂਚ ਲਈ ਉਹ ਮੁੱਲਾਂਪੁਰ ਸਥਿਤ ਹਸਪਤਾਲ ਵਿੱਚ ਫਾਲੋਅਪ ਲਈ ਜਾਣਗੇ। ਕੁੱਝ ਦਵਾਈਆਂ ਜੋ ਹਸਪਤਾਲ ਵਿੱਚ ਉਪਲੱਬਧ ਨਹੀਂ ਸਨ, ਉਹਨਾਂ ਦਾ ਖਰਚ ਗੁਰਪਿੰਦਰ ਨੇ ਆਪ ਉਠਾਇਆ, ਪਰ ਬਾਕੀ ਸਾਰਾ ਇਲਾਜ ਯੋਜਨਾ ਅਧੀਨ ਮੁਫ਼ਤ ਹੋਇਆ। ਹਸਪਤਾਲ ਵਿੱਚ ਗਾਇਨੇਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਕ, ਇਸ ਸਰਜਰੀ ਉੱਤੇ ਦਵਾਈਆਂ ਨੂੰ ਮਿਲਾ ਕੇ 8 ਲੱਖ ਰੁਪਏ ਤੋਂ ਵਧੇਰੇ ਦਾ ਖਰਚ ਹੋਇਆ ਹੈ l

ਦੋ ਬੱਚਿਆਂ ਦੇ ਪਿਤਾ ਅਤੇ ਇੱਕ ਸਧਾਰਨ ਡਰਾਈਵਰ ਗੁਰਪਿੰਦਰ ਲਈ ਇਹ ਰਾਹਤ ਸ਼ਬਦਾਂ ਤੋਂ ਪਰੇ ਹੈ। ਉਹ ਕਹਿੰਦਾ ਹੈ,“ਹੁਣ ਸੁਕੂਨ ਹੈ ਕਿ ਮਾਂ ਬਿਨਾਂ ਇਲਾਜ ਦੇ ਨਹੀਂ ਮਰੇਗੀ… ਸਰਕਾਰ ਨੇ ਸਾਨੂੰ ਉਮੀਦ ਦਿੱਤੀ ਹੈ।” ਇਹ ਸਿਰਫ਼ ਇਲਾਜ ਦੀ ਕਹਾਣੀ ਨਹੀਂ, ਸਗੋਂ ਇੱਕ ਪੁੱਤਰ ਦੇ ਸੰਘਰਸ਼,ਮਾਂ ਲਈ ਪਿਆਰ ਅਤੇ ਇੱਕ ਅਜਿਹੀ ਯੋਜਨਾ ਦੀ ਕਹਾਣੀ ਹੈ; ਜਿਸ ਨੇ ਮੁਸ਼ਕਲ ਵੇਲੇ ਵਿੱਚ ਸਹਾਰਾ ਬਣ ਕੇ ਇੱਕ ਪਰਿਵਾਰ ਨੂੰ ਟੁੱਟਣ ਤੋਂ ਬਚਾ ਲਿਆ।

 

Tags: Mukh Mantri Sehat Yojana , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD