Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ ਤੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ : ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਦੇ ਹਰ ਦਫਤਰ ਵਿੱਚ ਲੱਗੀ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harjot Singh Bains

Web Admin

Web Admin

5 Dariya News

ਨੰਗਲ , 19 Apr 2026

Last updated on: Apr 20, 2026, 10:02 IST

ਐਡਵੋਕੇਟ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਵਿੱਤ, ਟ੍ਰਾਂਸਪੋਰਟ, ਕਰ ਤੇ ਆਬਕਾਰੀ ਵਿਭਾਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ ਤੇ ਚੱਲ ਰਹੀ ਹੈ। ਸਰਕਾਰ ਬਣਨ ਦੇ ਨਾਲ ਹੀ ਹਰ ਸਰਕਾਰੀ ਦਫਤਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ।

ਵਿੱਤ ਮੰਤਰੀ ਨੇ ਸਭ ਤੋ ਪਹਿਲਾ ਬਾਬਾ ਸਾਹਿਬ ਨੂੰ ਸ਼ਰਧਾਂ ਤੇ ਸਤਿਕਾਰ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਨੇ ਉੱਚ ਯੋਜਤਾ ਪ੍ਰਾਪਤ ਕੀਤੀ। ਉਨ੍ਹਾਂ 32 ਡਿਗਰੀਆਂ 4 ਪੀ.ਐਚ.ਡੀ ਦੀਆਂ ਡਿਗਰੀਆਂ ਸਨ, ਉਹ ਹਮੇਸ਼ਾ ਵਿੱਦਿਆ ਦੇ ਪ੍ਰਸਾਰ ਲਈ ਯਤਨਸ਼ੀਲ ਰਹੇ। ਅੱਜ ਦਾ ਸਮਾਜ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੀਕ ਹੈ।

ਅੱਜ ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜੈਯੰਤੀ ਮੌਕੇ ਆਯੋਜਿਤ ਸਿੱਖਿਆ ਸੰਕਲਪ ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ 'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ-2026' ਤੇ ਰਾਜਪਾਲ ਵੱਲੋਂ ਦਸ਼ਤਖਤ ਕਰਨ ਨਾਲ ਸਾਡੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸ਼ਜਾਂ ਦੇਣ ਦਾ ਰਾਹ ਪੱਧਰਾਂ ਹੋ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ 700 ਵਿਦਿਆਰਥੀ ਸਿਖਲਾਈ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪਵਿੱਤਰ ਦਿਹਾੜਾ ਸੂਬੇ ਭਰ ਵਿੱਚ ਬਹੁਤ ਹੀ ਸ਼ਰਧਾਂ ਨਾਲ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਪੰਜਾਬ ਦਾ ਉਹ ਹਲਕਾ ਹੈ ਜਿੱਥੇ ਸੂਬੇ ਵਿੱਚ ਸਭ ਤੋ ਵੱਧ ਵਿਕਾਸ ਲਈ ਫੰਡ ਉਪਲੱਬਧ ਕਰਵਾਇਆ ਗਿਆ ਹੈ।

ਸ.ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕਾ ਪੰਜਾਬ ਦਾ ਤੀਜਾ ਸਭ ਤੋ ਵੱਧ ਗ੍ਰਾਟਾਂ ਲੈਣ ਵਾਲਾ ਹਲਕਾ ਹੈ, ਜਿੱਥੇ ਪੁਲ, ਸੜਕਾਂ, ਸਕੂਲ ਤੇ ਹਰ ਤਰਾਂ ਦੇ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਦਾ ਨਕਸ਼ਾ ਬਦਲਿਆ ਗਿਆ।

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੀ 100 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਕੂਲਾਂ ਦੇ ਵਿਕਾਸ ਲਈ ਖਰਚ ਕੀਤੀ ਗਈ ਹੈ, ਜਿਸ ਨਾਲ ਆਧੁਨਿਕ ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਸਹੂਲਤਾਂ ਮੁਹੱਈਆ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ, ਜਿਵੇਂ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਮਹਿਲਾਵਾਂ ਲਈ  ਮਾਵਾ ਧੀਆ ਸਤਿਕਾਰ ਯੋਜਨਾ ਸੁਰੂ ਕੀਤੀ ਗਈ ਹੈ।

ਉਨ੍ਹਾਂ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਲੋਕਾਂ ਨੂੰ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸਿਧਾਂਤਾਂ ’ਤੇ ਚੱਲਦਿਆਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ ਵਿੱਚ ਅਨੁਸੂਚਿਤ ਵਰਗ ਲਈ ਰਾਖਵਾਕਰਨ ਲਾਗੂ ਕੀਤਾ ਹੈ ਤੇ ਅੱਜ 60 ਦੇ ਕਰੀਬ ਕਾਨੂੰਨੀ ਅਧਿਕਾਰੀ ਸੇਵਾਵਾਂ ਦੇ ਰਹੇ ਹਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harjot Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD