Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ : ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 19 Apr 2026

Last updated on: Apr 20, 2026, 10:05 IST

ਪਿਛਲੇ ਦਿਨੀਂ ਪਿੰਡ ਕਬਰਵਾਲਾ, ਗੁਰੂਸਰ ਜੋਧਾ ਅਤੇ ਪੱਕੀ ਟਿੱਬੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਸਬੰਧ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਉਨ੍ਹਾਂ ਨੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਸ. ਖੁੱਡੀਆਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਬੰਧਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਰਦੌਰੀ ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਦੇ ਫਸਲੀ ਨੁਕਸਾਨ ਦਾ ਮੁਆਵਜਾ ਬਣਾਉਣ ਵਿੱਚ ਦੇਰੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ।

ਇਸ ਮੌਕੇ ਡੀਐਸਪੀ ਹਰਬੰਸ ਬਰਾੜ, ਐਸਐਚਓ ਹਰਪ੍ਰੀਤ ਕੌਰ, ਤਹਿਸੀਲਦਾਰ ਹਰਪ੍ਰੀਤ ਕੌਰ, ਸੁੱਖਾ ਪ੍ਰਧਾਨ ਗੁਰੂਸਰ, ਸ਼ਿੰਗਾਰਾ ਸਿੰਘ ਪ੍ਰਧਾਨ ਗੁਰੂਸਰ, ਗੁਰਬਾਜ ਸਿੰਘ ਬਣਵਾਲਾ, ਏਡੀਓ ਮੰਗਲ ਸੈਨ, ਏਡੀਓ ਗਗਨਦੀਪ ਕੌਰ, ਲਵਜੀਤ ਸਿੰਘ ਲਵਲੀ, ਨਿਰਮਲ ਸਿੰਘ ਭੁੱਲਰ,ਲਾਲੀ ਕਰਮਗੜ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਸਰਪੰਚ ਸੁਖਚੈਨ ਸਿੰਘ, ਦਲਵਿੰਦਰ ਸਿੰਘ ਮਨ,ਮਨਦੀਪ ਸਿੰਘ, ਸਰਪੰਚ ਰਸ਼ਪਾਲ ਸਿੰਘ, ਪੀਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD