Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

ਗੁਰਦਾਸਪੁਰ ਨੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, 12th Punjab State Gatka Championship 2026

Web Admin

Web Admin

5 Dariya News

ਰੂਪਨਗਰ , 19 Apr 2026

Last updated on: Apr 20, 2026, 10:15 IST

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਦੌਰਾਨ ਬਿਹਤਰ ਪ੍ਰਦਰਸ਼ਨ ਕਰਦਿਆਂ ਰੂਪਨਗਰ ਜਿਲ੍ਹੇ ਦੇ ਖਿਡਾਰੀਆਂ ਨੇ ਉਵਰਆਲ  ਚੈਂਪੀਅਨਸ਼ਿਪ ਜਿੱਤੀ। ਨੇੜਲੇ ਪਿੰਡ ਲੌਦੀਮਾਜਰਾ ਵਿਖੇ ਸਮਾਪਤ ਹੋਏ ਸਲਾਨਾ ਟੂਰਨਾਮੈਂਟ ਵਿੱਚੋਂ ਗੁਰਦਾਸਪੁਰ ਦੀ ਟੀਮ ਨੇ ਦੂਜਾ ਜਦਕਿ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਟੂਰਨਾਮੈਂਟ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸਬ-ਜੂਨੀਅਰ ਵਰਗ ਵਿੱਚੋਂ ਬਿਹਤਰੀਨ ਗੱਤਕੇਬਾਜ ਦੀ ਟਰਾਫੀ ਬਲਜੋਤ ਸਿੰਘ ਰੂਪਨਗਰ, ਜੂਨੀਅਰ ਵਰਗ ਵਿਚੋਂ ਦਿਲਰਾਜ ਸਿੰਘ ਅੰਮ੍ਰਿਤਸਰ ਅਤੇ ਸੀਨੀਅਰ ਵਰਗ ਵਿੱਚ ਅਮਨਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਨੇ ਬਿਹਤਰੀਨ ਖਿਡਾਰੀ ਦੀ ਟਰਾਫੀ ਹਾਸਲ ਕੀਤੀ।

ਸਮਾਪਤੀ ਸਮਾਰੋਹ ਮੌਕੇ ਰੂਪਨਗਰ ਦੇ ਵਿਧਾਇਕ ਸ੍ਰੀ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਵੱਲੋਂ ਜਾਰੀ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਜਿਲਾ ਰੂਪਨਗਰ ਖਾਲਸੇ ਦੀ ਜਨਮ ਭੂਮੀ ਹੋਣ ਕਾਰਨ ਵਿਰਾਸਤੀ ਖੇਡ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਇਸ ਜਿਲ੍ਹੇ ਦੇ ਵਾਸੀਆਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਗੱਤਕਾ ਖਿਡਾਰੀਆਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਰਾਜ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ ਇਸ ਖੇਡ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਦੌਰਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਟੀਮਾਂ ਦੇ ਖਿਡਾਰੀਆਂ, ਰੈਫਰੀਆਂ ਅਤੇ ਕੋਚਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਂਝੀ ਮੇਹਨਤ ਸਦਕਾ ਗੱਤਕਾ ਖੇਡ ਲਗਾਤਾਰ ਤਰੱਕੀ ਦੇ ਰਾਹ ਤੇ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ ਜਿਸ ਲਈ ਉਹ ਪੂਰੀ ਤਰ੍ਹਾਂ ਸਮਰਪਿਤ ਹਨ।

ਇਸ ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬਰਿੰਦਰ ਸਿੰਘ ਢਿੱਲੋਂ, ਇੰਦਰਪਾਲ ਰਾਜੂ ਸਤਿਆਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਲੱਖੇਵਾਲ, ਅਮਨਿੰਦਰ ਸਿੰਘ ਰੀਹਲ, ਸੁਰਿੰਦਰ ਸਿੰਘ ਹਰੀਪੁਰ, ਜਗਦੀਪ ਸਿੰਘ ਥਲੀ, ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਰੂਪਨਗਰ, ਚੀਫ਼ ਰੈਫਰੀ ਨਰਿੰਦਰ ਸਿੰਘ ਪਾਰਸ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਘਨੌਲੀ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , 12th Punjab State Gatka Championship 2026

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD