Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ

ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਵਚਨਬੱਧ : ਬਰਿੰਦਰ ਕੁਮਾਰ ਗੋਇਲ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਹਿਰਾਗਗਾ /ਸੰਗਰੂਰ , 19 Apr 2026

Last updated on: Apr 20, 2026, 10:30 IST

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਗਾ ਦੇ ਪਿੰਡ ਬਲਰਾ ਵਿਖੇ ਪਹੁੰਚ ਕੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖਿਡਾਰੀ ਵੱਖ ਵੱਖ ਸਥਾਨਾਂ 'ਤੇ ਹੋਏ ਕਬੱਡੀ ਮੁਕਾਬਲਿਆਂ ਵਿੱਚ ਘੋੜੀਆਂ, ਗੱਡੀਆਂ, ਨਗਦ ਇਨਾਮ ਆਦਿ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰ ਚੁੱਕਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਿਡਾਰੀ ਨੂੰ ਵਧਾਈ ਦਿੱਤੀ ਅਤੇ ਉਸਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਖੇਡਾਂ ਲਈ ਮਸ਼ਹੂਰ ਰਹੀ ਹੈ ਅਤੇ ਇੱਥੋਂ ਦੇ ਨੌਜਵਾਨਾਂ ਵਿੱਚ ਬੇਹੱਦ ਕਾਬਲੀਅਤ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।

ਨਵੇਂ ਖੇਡ ਮੈਦਾਨਾਂ ਦਾ ਵਿਕਾਸ, ਆਧੁਨਿਕ ਸਹੂਲਤਾਂ ਦੀ ਉਪਲਬਧਤਾ ਅਤੇ ਖਿਡਾਰੀਆਂ ਲਈ ਪ੍ਰੋਤਸਾਹਨ ਰਾਸ਼ੀਆਂ ਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ “ਰੰਗਲਾ ਪੰਜਾਬ” ਅਤੇ “ਨਸ਼ਾ ਮੁਕਤ ਪੰਜਾਬ” ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਇਲਾਕੇ ਦੇ ਮੋਤਬਰ ਵਿਅਕਤੀ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮਨਦੀਪ ਸਿੰਘ ਦੀ ਜਿੱਤ ਦੀ ਸਰਾਹਨਾ ਕਰਦੇ ਹੋਏ ਉਸਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD