Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ਬਰਿੰਦਰ ਕੁਮਾਰ ਗੋਇਲ ਵੱਲੋਂ ਧਾਰਮਿਕ ਸਮਾਗਮਾਂ 'ਚ ਸ਼ਿਰਕਤ

ਮਾਨਵਤਾ ਸਭ ਤੋਂ ਵੱਡਾ ਧਰਮ, ਸਰਵ ਧਰਮਾਂ ਪ੍ਰਤੀ ਸ਼ਰਧਾ ਨਾਲ ਲੋਕ ਹਿੱਤ ਵਿੱਚ ਕੰਮ ਕਰ ਰਹੀ ਪੰਜਾਬ ਸਰਕਾਰ : ਬਰਿੰਦਰ ਕੁਮਾਰ ਗੋਇਲ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਹਿਰਾ/ਸੰਗਰੂਰ , 19 Apr 2026

Last updated on: Apr 20, 2026, 10:33 IST

ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਦੇ ਮੌਕੇ ‘ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਮਿਲ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਵਤਾ ਤੋਂ ਵੱਡਾ ਕੋਈ ਧਰਮ ਨਹੀਂ ਹੁੰਦਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਚਾ ਫਰਜ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸੇ ਪ੍ਰਣ ਨਾਲ ਲੋਕ ਹਿੱਤ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਰਵ ਧਰਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਰਾਲੇ ਸਾਡੇ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਸੰਭਾਲਣ ਵਿੱਚ ਮਹੱਤਵਪੂਰਣ ਸਾਬਤ ਹੁੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD