Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ : ਬਲਤੇਜ ਪੰਨੂ

ਜਿਨ੍ਹਾਂ ਨੇ ਸਾਲਾਂ ਬੱਧੀ ਬੇਅਦਬੀ ਦਾ ਸਿਆਸੀ ਲਾਹਾ ਲਿਆ, ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਉਨ੍ਹਾਂ ਕੋਲ ਕੋਈ ਸ਼ਬਦ ਨਹੀਂ ਬਚਿਆ : ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 20 Apr 2026

Last updated on: Apr 21, 2026, 09:24 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ 'ਤੇ ਬਹੁਤ ਕੁਝ ਬਿਆਨ ਕਰਦੀ ਹੈ।

'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਸੀ, ਤਾਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਸਿਆਸੀ ਬਿਆਨਬਾਜ਼ੀ ਕਹਿ ਕੇ ਖਾਰਜ ਕਰ ਦਿੱਤਾ ਸੀ। ਉਹ ਕਹਿੰਦੇ ਸਨ, 'ਕਾਨੂੰਨ ਲਿਆਓ, ਫਿਰ ਦੇਖਾਂਗੇ। ਅੱਜ ਇਹ ਕਾਨੂੰਨ ਨਾ ਸਿਰਫ਼ ਪਾਸ ਹੋ ਗਿਆ ਹੈ ਬਲਕਿ ਪੂਰੀ ਤਰ੍ਹਾਂ ਲਾਗੂ ਵੀ ਹੋ ਚੁੱਕਾ ਹੈ, ਅਤੇ ਉਹੀ ਲੋਕ ਹੁਣ ਸ਼ਾਂਤ ਹੋ ਗਏ ਹਨ।

ਬਲਤੇਜ ਪੰਨੂ ਨੇ ਦੱਸਿਆ ਕਿ ਇਹ ਬਿੱਲ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤਾ ਗਿਆ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ 'ਤੇ ਪੂਰਾ ਦਿਨ ਚੱਲੀ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਇਹ ਸੈਸ਼ਨ ਸਿਰਫ਼ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਬੁਲਾਇਆ ਗਿਆ ਸੀ, ਫਿਰ ਵੀ ਕੁਝ ਲੋਕਾਂ ਨੇ ਇਸ ਵਿਸ਼ੇਸ਼ ਇਜਲਾਸ ਨੂੰ ਬੁਲਾਉਣ ਦੇ ਇਰਾਦੇ 'ਤੇ ਵੀ ਸਵਾਲ ਚੁੱਕੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਆਗੂਆਂ ਵੱਲੋਂ ਵਾਰ-ਵਾਰ ਇਹ ਸ਼ੰਕੇ ਪੈਦਾ ਕੀਤੇ ਜਾ ਰਹੇ ਸਨ ਕਿ ਰਾਜਪਾਲ ਬਿੱਲ ਨੂੰ ਮਨਜ਼ੂਰੀ ਨਹੀਂ ਦੇਣਗੇ ਜਾਂ ਇਸ ਨੂੰ ਰਾਸ਼ਟਰਪਤੀ ਦੀ ਸਹਿਮਤੀ ਲਈ ਰੋਕ ਦਿੱਤਾ ਜਾਵੇਗਾ। ਅਜਿਹੇ ਸਾਰੇ ਦਾਵਿਆਂ ਦੇ ਉਲਟ, ਰਾਜਪਾਲ ਨੇ ਬਿਨਾਂ ਦੇਰੀ ਬਿੱਲ 'ਤੇ ਦਸਤਖਤ ਕੀਤੇ ਹਨ ਅਤੇ ਇਹ ਹੁਣ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ ਅਤੇ ਇਹ ਕਾਨੂੰਨ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਹੈ।

ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਨਵਾਂ ਕਾਨੂੰਨ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਸਮੇਤ ਸਖ਼ਤ ਉਪਬੰਧ ਕੀਤੇ ਗਏ ਹਨ, ਜੋ ਸਜ਼ਾ ਅਤੇ ਡਰ ਦੋਵੇਂ ਯਕੀਨੀ ਬਣਾਉਂਦੇ ਹਨ। ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ 'ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਅਸਫਲ ਰਹੀ, ਹਾਲਾਂਕਿ ਉਹ ਅਜਿਹੇ ਬਿੱਲ ਲਿਆਏ ਸਨ ਜੋ ਕਦੇ ਕਾਨੂੰਨ ਬਣਨ ਦੇ ਮਕਸਦ ਨਾਲ ਨਹੀਂ ਸਨ ਲਿਆਂਦੇ ਗਏ।

ਉਨ੍ਹਾਂ ਨੇ ਯਕੀਨੀ ਬਣਾਇਆ ਕਿ ਸਿਆਸੀ ਲਾਹੇ ਲਈ ਇਹ ਮੁੱਦਾ ਜਿਉਂਦਾ ਰਹੇ। ਕੁਝ ਲੋਕਾਂ ਨੇ ਇਸ ਮੁੱਦੇ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਅਤੇ ਉਹ ਚਾਹੁੰਦੇ ਸਨ ਕਿ ਇਹ ਸਿਲਸਿਲਾ ਜਾਰੀ ਰਹੇ। ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਚਾਹੇ 2015 ਦੀਆਂ ਘਟਨਾਵਾਂ ਹੋਣ, 1986 ਵਿੱਚ ਨਕੋਦਰ ਦੀ ਘਟਨਾ ਹੋਵੇ ਜਾਂ 1978 ਦੀ, ਸਭ ਜਾਣਦੇ ਹਨ ਕਿ ਉਸ ਸਮੇਂ ਕੌਣ ਸੱਤਾ ਵਿੱਚ ਸੀ ਅਤੇ ਉਹ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਕਿਵੇਂ ਅਸਫਲ ਰਹੇ।

2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦੌਰਾਨ, ਵਾਰ-ਵਾਰ ਉਕਸਾਵੇ ਅਤੇ ਧਮਕੀਆਂ ਦੇ ਬਾਵਜੂਦ, ਤਤਕਾਲੀ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਵਿੱਚ ਅਸਫਲ ਰਹੀ। ਮਹੀਨਿਆਂ ਬੱਧੀ ਅਪਮਾਨਜਨਕ ਭਾਸ਼ਾ ਵਾਲੇ ਪੋਸਟਰ ਲੱਗੇ ਰਹੇ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਬਲਤੇਜ ਪੰਨੂ ਨੇ ਪਿਛਲੀਆਂ ਸਰਕਾਰਾਂ ਵੱਲੋਂ ਜਾਂਚ ਦੇ ਤਰੀਕਿਆਂ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਰਗੇ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਅਣਗੌਲਿਆ ਕੀਤਾ ਗਿਆ।

ਗੰਭੀਰ ਨਤੀਜਿਆਂ ਨੂੰ ਮਾਮੂਲੀ ਬਣਾ ਦਿੱਤਾ ਗਿਆ ਅਤੇ ਰਿਪੋਰਟਾਂ ਦੀਆਂ ਕਾਪੀਆਂ ਜਨਤਕ ਤੌਰ 'ਤੇ ਕੌਡੀਆਂ ਦੇ ਭਾਅ ਵੰਡੀਆਂ ਗਈਆਂ। ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਬਿੱਲ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਕਾਨੂੰਨੀ ਮਾਹਿਰਾਂ ਅਤੇ ਧਾਰਮਿਕ ਆਗੂਆਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ। ਇਹ ਕੋਈ ਜਲਦਬਾਜ਼ੀ ਵਿੱਚ ਲਿਆ ਗਿਆ ਫੈਸਲਾ ਨਹੀਂ ਸੀ, ਸਗੋਂ ਸਖ਼ਤ ਸਜ਼ਾ ਅਤੇ ਡਰ ਪੈਦਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਬਾਅਦ ਵੀ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਨਾ ਹੀ ਇਸ ਦੀ ਲੀਡਰਸ਼ਿਪ ਨੇ ਇਸ ਦੇ ਸਮਰਥਨ ਜਾਂ ਵਿਰੋਧ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ਵੀ ਓਨੀ ਹੀ ਚਿੰਤਾਜਨਕ ਹੈ। ਐਸਜੀਪੀਸੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਨਾ ਕਰਨਾ ਸਿਆਸੀ ਦਬਾਅ ਅਤੇ ਸਪੱਸ਼ਟਤਾ ਦੀ ਘਾਟ ਨੂੰ ਦਰਸਾਉਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦਾ ਇਕਲੌਤਾ ਵਿਧਾਇਕ ਵੀ ਵਿਧਾਨ ਸਭਾ ਦੇ ਉਸ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਨਹੀਂ ਹੋਇਆ ਜਿੱਥੇ ਇਹ ਬਿੱਲ ਪਾਸ ਕੀਤਾ ਗਿਆ ਸੀ। ਇਹ ਇਤਿਹਾਸ ਵਿੱਚ ਦਰਜ ਹੋਵੇਗਾ ਕਿ ਕੌਣ ਗੁਰੂ ਗ੍ਰੰਥ ਸਾਹਿਬ ਦੀ ਮਰਯਾਦਾ ਦੀ ਰਾਖੀ ਲਈ ਖੜ੍ਹਾ ਸੀ ਅਤੇ ਕਿਸ ਨੇ ਗੈਰ-ਹਾਜ਼ਰ ਰਹਿਣਾ ਚੁਣਿਆ। ਬਲਤੇਜ ਪੰਨੂ ਨੇ ਕਿਹਾ ਕਿ 13 ਅਪ੍ਰੈਲ ਨੂੰ ਬਿੱਲ ਪੇਸ਼ ਹੋਣ ਤੋਂ ਲੈ ਕੇ 17 ਅਪ੍ਰੈਲ ਨੂੰ ਰਾਜਪਾਲ ਦੀ ਸਹਿਮਤੀ ਅਤੇ 20 ਅਪ੍ਰੈਲ ਤੱਕ ਨੋਟੀਫਿਕੇਸ਼ਨ ਜਾਰੀ ਹੋਣਾ 'ਆਪ' ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ।

ਸਿਰਫ਼ ਕੁਝ ਹੀ ਦਿਨਾਂ ਵਿੱਚ ਇਸ ਕਾਨੂੰਨ ਨੇ ਪੂਰਾ ਰੂਪ ਲੈ ਲਿਆ ਅਤੇ ਲਾਗੂ ਹੋ ਗਿਆ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਸੁਖਬੀਰ ਸਿੰਘ ਬਾਦਲ ਦੀ ਚੁੱਪ ਦੱਸਦੀ ਹੈ ਕਿ ਉਹ ਪੰਜਾਬ ਅਤੇ ਇਸ ਦੀਆਂ ਧਾਰਮਿਕ ਭਾਵਨਾਵਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਬਜਾਏ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਰਾਖੀ ਕਰਨ 'ਤੇ ਜ਼ਿਆਦਾ ਕੇਂਦਰਿਤ ਹਨ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD