Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ ਸਨਮਾਨ ਅਤੇ ਸੁਰੱਖਿਅਤ ਭਵਿੱਖ ਲਈ ਅਸ਼ੀਰਵਾਦ ਸਕੀਮ ਬਣੀ ਵੱਡੀ ਮਦਦ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 20 Apr 2026

Last updated on: Apr 21, 2026, 10:14 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD