Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਨੇ ਕਣਕ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ; 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ 647 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਭੋਗਪੁਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਭੋਗਪੁਰ (ਜਲੰਧਰ) , 20 Apr 2026

Last updated on: Apr 21, 2026, 10:20 IST

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਭੋਗਪੁਰ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ 8 ਤੋਂ 10 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ 11 ਲੱਖ ਮੀਟ੍ਰਿਕ ਟਨ ਦੀ ਰਿਕਾਰਡ ਆਮਦ ਹੋਈ ਹੈ।

ਹੁਣ ਤੱਕ, ਸਾਰੇ ਖ਼ਰੀਦ ਕੇਂਦਰਾਂ 'ਤੇ 28 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 24 ਲੱਖ ਮੀਟ੍ਰਿਕ ਟਨ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖ਼ਰੀਦ ਕੀਤੀ ਗਈ ਹੈ। ਸਮੇਂ ਸਿਰ ਅਦਾਇਗੀ ਨੂੰ ਪ੍ਰਮੁੱਖ ਤਰਜੀਹ ਦੱਸਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਪਹਿਲਾਂ ਹੀ 647 ਕਰੋੜ ਰੁਪਏ ਪਾਏ ਜਾ ਚੁੱਕੇ ਹਨ, ਜਿਸ ਦੌਰਾਨ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਮਜ਼ਦੂਰਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਲਗਭਗ ਕਰੋੜਾਂ ਬੋਰੀਆਂ ਦੀ ਸੰਭਾਲ ਦੇ ਮੱਦੇਨਜ਼ਰ ਮਜ਼ਦੂਰੀ ਪਹਿਲਾਂ ਹੀ 10 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਹਰਬੰਸ ਸਿੰਘ ਨੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦ ਕਰ ਲਈ ਗਈ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਉਨ੍ਹਾਂ ਦਾ ਕੀਮਤੀ ਫੀਡਬੈਕ ਵੀ ਲਿਆ। ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਕਿਹਾ ਕਿ ਹੁਣ ਕਿਸਾਨ ਆਪਣੀ ਫ਼ਸਲ ਦੀ ਵਿਕਰੀ ਕਰ ਰਹੇ ਹਨ ਅਤੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।

ਇਸ ਤੋਂ ਪਹਿਲਾਂ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ. ਨਰਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ, ਭੋਗਪੁਰ ਬਰਕਤ ਰਾਮ ਅਤੇ ਹੋਰ ਪਤਵੰਤਿਆਂ ਨੇ ਮੰਡੀ ਵਿੱਚ ਪਹੁੰਚਣ 'ਤੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD