Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਦੇ ਮਸਲੇ ਡਿਪਟੀ ਕਮਿਸ਼ਨਰ ਸਾਹਮਣੇ ਰੱਖੇ

ਧੂਰੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ : ਪੁਸ਼ਪਿੰਦਰ ਸ਼ਰਮਾ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਧੂਰੀ/ਸੰਗਰੂਰ , 20 Apr 2026

Last updated on: Apr 21, 2026, 10:37 IST

ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਧੂਰੀ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਹਾਲ ਹੀ ਵਿੱਚ ਧੂਰੀ ਖੇਤਰ ਵਿੱਚ ਵਪਾਰੀਆਂ ਨਾਲ ਕੀਤੀਆਂ ਗਈਆਂ ਲਗਾਤਾਰ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਇਕੱਠਾ ਕਰਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਾਹਮਣੇ ਰੱਖਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਸਮੱਸਿਆਵਾਂ ਦਾ ਨਿਪਟਾਰਾ ਤਰਜੀਹ ਦੇ ਅਧਾਰ ’ਤੇ ਅਤੇ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ, ਤਾਂ ਜੋ ਵਪਾਰੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਨਗਰ ਕੌਂਸਲ, ਪੁਲਿਸ ਵਿਭਾਗ, ਬਿਜਲੀ ਵਿਭਾਗ, ਡੀ.ਐੱਫ.ਐੱਸ.ਸੀ. ਅਤੇ ਡੀ.ਐੱਮ.ਓ. ਵਿਭਾਗਾਂ ਨਾਲ ਸੰਬੰਧਿਤ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਹਿਯੋਗ ਨਾਲ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣ।ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। 

ਇਸ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਸਰਕਾਰ ਵਿਚਕਾਰ ਸਾਂਝ ਪੈਦਾ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਕਰਵਾਉਣਾ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਧੂਰੀ ਖੇਤਰ ਦੇ ਵਪਾਰੀਆਂ ਦੀ ਹਰ ਵਾਜਬ ਮੰਗ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਸਦਾ ਹੱਲ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਵਪਾਰੀ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਰੱਖਿਆ ਜਾ ਸਕੇ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।ਮੀਟਿੰਗ ਦੌਰਾਨ ਐਸ.ਪੀ. ਰਾਜੇਸ਼ ਛਿੱਬਰ, ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਭੁੱਲਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਮੈਂਬਰ ਮੌਜੂਦ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD