Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ 2025 ਦੇ ਅਬੋਹਰ ਸਥਿਤ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, SAS Nagar Police, Mohali Police

Web Admin

Web Admin

5 Dariya News

ਚੰਡੀਗੜ੍ਹ , 20 Apr 2026

Last updated on: Apr 21, 2026, 10:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ 'ਵੀਅਰ ਵੈੱਲ' ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕੇ ਲਾ ਲਏ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ 'ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। 

ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , SAS Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD