Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਸੂਬੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਿੱਚ ਤੇਜ਼ੀ, ਕਿਸਾਨਾਂ ਨੂੰ ਹੁਣ ਤੱਕ 1818.31 ਕਰੋੜ ਰੁਪਏ ਦੀ ਹੋਈ ਅਦਾਇਗੀ: ਲਾਲ ਚੰਦ ਕਟਾਰੂਚੱਕ

Lal Chand Kataruchak, AAP Punjab, Sangrur

Web Admin

Web Admin

5 Dariya News

ਸੰਗਰੂਰ , 20 Apr 2026

Last updated on: Apr 21, 2026, 10:44 IST

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕੀਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟ੍ਰਿਕ ਟਨ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ 3416926.10 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਅਤੇ 6163.30 ਮੀਟ੍ਰਿਕ ਟਨ ਵਪਾਰਿਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖ਼ਰੀਦ ਕੀਤੀ ਗਈ ਹੈ। 

ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਹੁਣ ਤੱਕ  ਕਰੀਬ 1818.31 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਸਮੂਹ 170 ਮੰਡੀਆਂ ਵਿੱਚ  9 ਲੱਖ 50 ਹਜਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਆਸ ਹੈ ਜਿਸ ਵਿੱਚ ਹੁਣ ਤੱਕ ਕਰੀਬ ਕਰੀਬ 400238.97 ਮੀਟ੍ਰਿਕ ਟਨ ਜੀਣਸ ਦਾ ਆਮਦ ਹੋਈ ਹੈ ਜਿਸ ਵਿਚੋਂ ਕਰੀਬ 352766 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 351.81 ਲੱਖ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 30158.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ । ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆ ਖ਼ਰੀਦ ਪ੍ਰੀਕ੍ਰਿਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪਬ੍ਰੰਧਾਂ ਸਬੰਧੀ ਫੀਡ ਬੈਕ ਲੈਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।

ਮੰਡੀ ਵਿੱਚ ਪੁੱਜੇ ਕਿਸਾਨਾਂ ਅਤੇ ਆੜਤੀਆਂ ਨੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦ ਕਰ ਲਈ ਗਈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ  ਦੇ 09 ਸੀਜਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।

 

Tags: Lal Chand Kataruchak , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD